21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਹਿੰਦੂ ਸਭਾ ਸਕੂਲ ਦੇ ਦੋ ਵਿਦਿਆਰਥੀ 12ਵੀਂ ਜਮਾਤ ਦੀ ਸਟੇਟ ਮੈਰਿਟ ਸੂਚੀ 'ਚ ਆਏ <br/>

ਅਜੀਤ ਡੈਸਕ 15-05-2026
ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ਼ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ ਹਿੰਦੂ ਸਭਾ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਟੇਟ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਇਆ ਹੈ | ਇਸ ਸਬੰਧੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਿ੍ੰ: ਵਰਿੰਦਰ ਪਾਲ ਨੇ ਦੱਸਿਆ ਕਿ ਲਕਸ਼ ਅਤੇ ਅਦਿਤੀ ਅਰੋੜਾ ਨੇ 97% ਅਤੇ 96.8% ਅੰਕ ਪ੍ਰਾਪਤ ਕਰਕੇ ਸਟੇਟ ਮੈਰਿਟ 'ਚ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਦੱਸਿਆ ਕਿ ਨਾਨ ਮੈਡੀਕਲ 'ਚ ਲਕਸ਼ ਨੇ 97%, ਅਦਿਤੀ ਅਰੋੜਾ ਨੇ 96.8% ਅਤੇ ਵਰੁਣ ਸਹਿਗਲ ਨੇ 95% ਅੰਕ ਪ੍ਰਾਪਤ ਕੀਤੇ | ਕਾਮਰਸ 'ਚ ਕੇਸ਼ਵ ਕਾਲੀਆ ਨੇ 90.8%, ਕਿ੍ਸ਼ਨ ਕੁਮਾਰ ਨੇ 90.2% ਅਤੇ ਲਕਸ਼ ਨੇ 89.6% ਅੰਕ, ਜਦਕਿ ਆਰਟਸ 'ਚ ਮਨਜਿੰਦਰ ਨੇ 88.2%, ਸ਼ਿਵਰਾਜ ਨੇ 85.4% ਅਤੇ ਸੰਯਮ ਨੇ 85% ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਉਨ੍ਹਾਂ ਇਸ ਦਾ ਸਿਹਰਾ ਸਮੂਹ ਸਟਾਫ ਅਤੇ ਮੈਨੇਜਮੈਂਟ ਦੇ ਉਚਿਤ ਮਾਰਗਦਰਸ਼ਨ ਨੂੰ ਦਿੰਦੇ ਹੋਏ ਕਿਹਾ ਕਿ ਦੋ ਵਿਦਿਆਰਥੀਆਂ ਦਾ ਸਟੇਟ ਮੈਰਿਟ ਪ੍ਰਾਪਤ ਕਰਨਾ ਸਕੂਲ ਅਤੇ ਅੰਮਿ੍ਤਸਰ ਜ਼ਿਲ੍ਹੇ ਦੇ ਲਈ ਮਾਣ ਦੀ ਗੱਲ ਹੈ |

ਪਿਛਲੀ ਖ਼ਬਰ ਅੰਮਿ੍ਤਸਰ ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ <br/> ਅਗਲੀ ਖ਼ਬਰ ਸਾਰਾਗੜ੍ਹੀ ਮੈਮੋਰੀਅਲ ਸਕੂਲ ਆਫ਼ ਐਮੀਨੈਂਸ ਟਾਊਨ ਹਾਲ ਦਾ ਨਤੀਜਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।