27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪੈਟਰੋਲ/ਡੀਜ਼ਲ ਦੀਆਂ ਵਧੀਆਂ ਕੀਮਤਾਂ ਨੇ ਲੋਕਾਂ 'ਤੇ ਪਾਈ ਮਹਿੰਗਾਈ ਦੀ ਮਾਰ <br/>

ਅਜੀਤ ਡੈਸਕ 16-05-2026
ਅੰਮਿ੍ਤਸਰ, 15 ਮਈ (ਰਾਜੇਸ਼ ਕੁਮਾਰ ਸ਼ਰਮਾ)-ਪੱਛਮੀ ਏਸ਼ੀਆ 'ਚ ਜੰਗੀ ਊਰਜਾ ਸਪਲਾਈ 'ਚ ਕਿੱਲਤ ਲਈ ਉਸਦੀ ਵਧਦੀ ਕੀਮਤ ਦਾ ਬੋਝ ਹੁਣ ਉਪਭੋਗਤਾਵਾਂ ਨੂੰ ਵੀ ਚੁੱਕਣਾ ਹੋਵੇਗਾ, ਜਿਸਦਾ ਪਿਛਲੇ ਦਿਨ ਕੁਝ ਦਿਨਾਂ ਤੋਂ ਅੰਦੇਸ਼ਾ ਲਾਇਆ ਜਾ ਰਿਹਾ ਸੀ | ਕੇਂਦਰ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਵਾਧੇ ਨਾਲ ਪੰਜਾਬ ਦੇ ਲੋਕ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ | ਸ਼ੁੱਕਰਵਾਰ ਤੋਂ ਪੈਟਰੋਲ ਲਗਭਗ 3 ਰੁਪਏ ਅਤੇ ਡੀਜ਼ਲ ਲਗਭਗ 3 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ | ਨਵੀਆਂ ਦਰਾਂ ਲਾਗੂ ਹੋਣ ਤੋਂ ਬਾਅਦ ਅੰਮਿ੍ਤਸਰ 'ਚ ਪੈਟਰੋਲ ਦੀਆਂ ਕੀਮਤਾਂ 98.29 ਰੁਪਏ ਤੋਂ ਵੱਧ ਕੇ 101.26 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ, ਜਦੋਂ ਕਿ ਡੀਜ਼ਲ ਦੀਆਂ ਕੀਮਤਾਂ 88.09 ਰੁਪਏ ਤੋਂ ਵੱਧ ਕੇ 91.03 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ | ਵੱਧਦੀ ਮਹਿੰਗਾਈ ਦੇ ਵਿਚਕਾਰ ਇਸ ਫ਼ੈਸਲੇ ਦਾ ਸਿੱਧਾ ਅਸਰ ਆਮ ਲੋਕਾਂ ਦੇ ਮਾਸਿਕ ਬਜਟ 'ਤੇ ਪਿਆ ਹੈ | ਸੂਬੇ 'ਚ ਦੁੱਧ ਅਤੇ ਡੇਅਰੀ ਉਤਪਾਦਾਂ 'ਚ ਵਾਧੇ ਨੇ ਪਹਿਲਾਂ ਹੀ ਰਸੋਈ ਦੇ ਖਰਚੇ ਵਧਾ ਦਿੱਤੇ ਸਨ | ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨੇ ਰੋਜ਼ਾਨਾ ਆਉਣ-ਜਾਣ ਵਾਲੇ ਯਾਤਰੀਆਂ, ਵਪਾਰੀਆਂ ਅਤੇ ਆਵਾਜਾਈ ਖੇਤਰ ਨਾਲ ਜੁੜੇ ਲੋਕਾਂ ਦੀਆਂ ਚਿੰਤਾਵਾਂ ਨੂੰ ਹੋਰ ਵਧਾ ਦਿੱਤਾ ਹੈ | ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ 'ਚ ਵਧੀ ਹੋਈ ਮਾਲ ਭਾੜੇ ਦੀ ਲਾਗਤ ਸਬਜ਼ੀਆਂ, ਰਾਸ਼ਨ ਅਤੇ ਹੋਰ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ 'ਤੇ ਵੀ ਪ੍ਰਭਾਵ ਪਾ ਸਕਦੀ ਹੈ | ਲੋਕਾਂ ਦਾ ਕਹਿਣਾ ਹੈ ਕਿ ਵਧਦੀ ਮਹਿੰਗਾਈ ਦੇ ਵਿਚਕਾਰ ਘਰੇਲੂ ਬਜਟ ਦਾ ਪ੍ਰਬੰਧਨ ਕਰਨਾ ਮੁਸ਼ਕਲ ਹੁੰਦਾ ਜਾ ਰਿਹਾ ਹੈ | ਇਸਦਾ ਸਿੱਧਾ ਅਸਰ ਉਨ੍ਹਾਂ ਲੋਕਾਂ 'ਤੇ ਪਵੇਗਾ ਜੋ ਕੰਮ ਜਾਂ ਕਾਰੋਬਾਰ ਲਈ ਰੋਜ਼ਾਨਾ ਯਾਤਰਾ ਕਰਦੇ ਹਨ | ਟਰਾਂਸਪੋਰਟ ਕਾਰੋਬਾਰੀਆਂ ਦਾ ਵੀ ਮੰਨਣਾ ਹੈ ਕਿ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨਾਲ ਮਾਲ ਭਾੜੇ ਵਧਣਗੇ, ਜਿਸ ਨਾਲ ਬਾਜ਼ਾਰ 'ਚ ਵਸਤੂਆਂ ਦੀਆਂ ਕੀਮਤਾਂ 'ਤੇ ਅਸਰ ਪਵੇਗਾ | ਆਰਥਿਕ ਮਾਹਿਰਾਂ ਦਾ ਕਹਿਣਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਸਿਰਫ਼ ਵਾਹਨਾਂ ਤੱਕ ਸੀਮਤ ਨਹੀਂ ਹੈ | ਇਹ ਪੂਰੇ ਬਾਜ਼ਾਰ ਅਤੇ ਆਮ ਖਪਤਕਾਰਾਂ ਦੀਆਂ ਜੇਬਾਂ ਨੂੰ ਪ੍ਰਭਾਵਿਤ ਕਰਦਾ ਹੈ | ਪੰਜਾਬ ਪਹਿਲਾਂ ਹੀ ਖਾਣ-ਪੀਣ ਦੀਆਂ ਚੀਜ਼ਾਂ ਅਤੇ ਘਰੇਲੂ ਜ਼ਰੂਰਤਾਂ ਦੀਆਂ ਉੱਚੀਆਂ ਕੀਮਤਾਂ ਦਾ ਸਾਹਮਣਾ ਕਰ ਰਿਹਾ ਹੈ, ਅਤੇ ਤੇਲ ਦੀਆਂ ਕੀਮਤਾਂ 'ਚ ਇਹ ਨਵਾਂ ਵਾਧਾ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਸਕਦਾ ਹੈ |

ਪਿਛਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਸ਼ੁਰੂ <br/> ਅਗਲੀ ਖ਼ਬਰ ਸ੍ਰੀ ਦੁਰਗਿਆਣਾ ਮੰਦਰ ਵਿਖੇ ਵਿਹਿਪ ਦੇ ਬਜਰੰਗ ਲਾਲ ਬਾਗੜਾ ਸਾਥੀਆਂ ਸਮੇਤ ਹੋਏ ਨਤਮਸਤਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।