27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਜ਼ਿਲ੍ਹਾ ਪ੍ਰਧਾਨ ਸੰਧੂ ਦੀ ਅਗਵਾਈ 'ਚ ਦਲਜੀਤ ਸਿੰਘ ਗਿੱਲ ਭਾਜਪਾ 'ਚ ਹੋਏ ਸ਼ਾਮਿਲ <br/>

ਸਾਬਕਾ ਖੇਤੀਬਾੜੀ ਅਧਿਕਾਰੀ ਦਲਜੀਤ ਸਿੰਘ ਗਿੱਲ ਨੂੰ ਭਾਜਪਾ ਵਿਚ ਸ਼ਾਮਿਲ ਹੋਣ 'ਤੇ ਪਾਰਟੀ ਦਾ ਚਿੰਨ੍ਹ ਦਿੰਦੇ ਹੋਏ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਤੇ ਹੋਰ | ਅਜੀਤ ਤਸਵੀਰ <br/> 16-05-2026
ਛੇਹਰਟਾ, 15 ਮਈ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਅੰਮਿ੍ਤਸਰ ਤੋਂ ਭਾਜਪਾ ਨੂੰ ਉਸ ਵਕਤ ਵੱਡਾ ਬਲ ਮਿਲਿਆ ਜਦੋਂ ਭਾਰਤੀ ਜਨਤਾ ਪਾਰਟੀ ਅੰਮਿ੍ਤਸਰ ਸ਼ਹਿਰੀ ਦੇ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਪ੍ਰੇਰਨਾ ਸਦਕਾ ਸਾਬਕਾ ਜੁਆਇੰਟ ਡਾਇਰੈਕਟਰ ਖੇਤੀਬਾੜੀ ਪੰਜਾਬ ਦਲਜੀਤ ਸਿੰਘ ਗਿੱਲ ਵਲੋਂ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ ਤੇ ਉਨ੍ਹਾਂ ਨੂੰ ਭਾਜਪਾ ਵਿਚ ਸ਼ਾਮਿਲ ਹੋਣ ਤੇ ਜ਼ਿਲ੍ਹਾ ਅੰਮਿ੍ਤਸਰ ਸ਼ਹਿਰੀ ਦੇ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਵਲੋਂ ਪਾਰਟੀ ਦਾ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਕਿਹਾ ਕਿ ਪੜ੍ਹੇ ਲਿਖੇ, ਮਿਹਨਤੀ ਤੇ ਸਾਫ਼ ਸੁਥਰੀ ਛਵੀ ਦੇ ਮਾਲਕ ਸਾਬਕਾ ਖੇਤੀਬਾੜੀ ਅਧਿਕਾਰੀ ਦਲਜੀਤ ਸਿੰਘ ਗਿੱਲ ਵਲੋਂ ਭਾਜਪਾ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਵਿਧਾਨ ਸਭਾ ਹਲਕਾ ਪੱਛਮੀ ਵਿਚ ਵੱਡਾ ਬਲ ਮਿਲੇਗਾ ਤੇ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਵੱਡੀ ਜਿੱਤ ਪ੍ਰਾਪਤ ਕਰੇਗੀ | ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਦਲਜੀਤ ਸਿੰਘ ਗਿੱਲ ਨੂੰ ਭਾਜਪਾ ਵਿਚ ਸ਼ਾਮਿਲ ਹੋਣ 'ਤੇ ਪਾਰਟੀ ਵਿਚ ਪੂਰਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਅੰਮਿ੍ਤਪਾਲ ਸਿੰਘ ਰਿਟਾਇਰਡ ਖੇਤੀਬਾੜੀ ਬਲਾਕ ਅਫ਼ਸਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜੀ.ਆਰ.ਪੀ. ਨੇ ਯਾਤਰੀ ਦਾ ਗੁਆਚਿਆ ਬੈਗ ਸੌਂਪਿਆ <br/> ਅਗਲੀ ਖ਼ਬਰ ਭਾਟੀਆ ਵੈੱਲਫੇਅਰ ਆਰਗੇਨਾਈਜੇਸ਼ਨ ਨੇ ਸਾਬਕਾ ਕੇਂਦਰੀ ਮੰਤਰੀ ਤੇ ਰਾਜਪਾਲ ਭਾਟੀਆਂ ਦੀ ਬਰਸੀ ਮਨਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।