28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ <br/>

ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਜਮਾਤ ਦੇ ਨਤੀਜੇ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀ | <br/> 16-05-2026
ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੀ ਪਲੇਠੀ ਵਿਦਿਅਕ ਸੰਸਥਾ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਰਾਮਸਰ ਰੋਡ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਗਿਆ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਮਮਤਾ ਕੌਰ ਨੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਦੱਸਿਆ ਕਿ ਇਸ ਸੈਸ਼ਨ 'ਚ ਸਕੂਲ ਦੇ 133 ਵਿਦਿਆਰਥੀਆਂ ਨੇ 12ਵੀਂ ਦੀ ਪ੍ਰੀਖਿਆ ਦਿੱਤੀ ਸੀ, ਜਿਸ 'ਚ ਵਿਦਿਆਰਥੀਆਂ ਨੇ 100 ਫ਼ੀਸਦੀ ਨਤੀਜੇ ਉਪਰ ਆਪਣੀ ਪੈੜ ਕਾਇਮ ਰੱਖੀ ਹੈ | ਇਸ ਦੌਰਾਨ ਗੁਰਸਿਮਰਨ ਕੌਰ ਸਾਇੰਸ ਵਿਭਾਗ ਦੀ ਹੋਣਹਾਰ ਵਿਦਿਆਰਥਣ ਨੇ 95.2 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ, ਖੁਸ਼ਮੀਤ ਕੌਰ 92.4 ਪ੍ਰਤੀਸ਼ਤ ਅੰਕਾਂ ਨਾਲ ਦੂਜਾ, ਸਹਿਜਲੀਨ ਕੌਰ 90 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਤਰ੍ਹਾਂ ਹਿਊਮੈਨਟੀਜ਼ ਵਿਭਾਗ ਦੇ ਸਿਮਰਪ੍ਰੀਤ ਸਿੰਘ ਨੇ 91% ਅੰਕਾਂ ਨਾਲ ਪਹਿਲਾ, ਸ਼ੁਭਦੀਪ ਸਿੰਘ ਨੇ 84% ਅੰਕਾਂ ਨਾਲ ਦੂਜਾ ਅਤੇ ਤੇਜਵੀਰ ਸਿੰਘ ਨੇ 82% ਅੰਕ ਹਾਸਲ ਕਰਕੇ ਤੀਜਾ, ਕਾਮਰਸ ਦੇ ਵਿਦਿਆਰਥੀ ਸੁਰਜੀਤ ਸਿੰਘ ਨੇ 90% ਨਾਲ ਪਹਿਲਾ, ਗੌਰਵਪ੍ਰੀਤ ਸਿੰਘ ਨੇ 89.8% ਅੰਕਾਂ ਨਾਲ ਦੂਜਾ ਅਤੇ ਇੰਦਰਜੀਤ ਸਿੰਘ ਨੇ 89% ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਸਕੂਲ ਦੇ 6 ਵਿਦਿਆਰਥੀਆਂ ਨੇ 90% ਤੋਂ ਵਧੇਰੇ ਅਤੇ 34 ਵਿਦਿਆਰਥੀਆਂ ਨੇ 80% ਤੋਂ ਉੱਪਰ ਅੰਕ ਹਾਸਲ ਕੀਤੇ ਸਕੂਲ ਅਤੇ ਸੰਸਥਾ ਦਾ ਨਾਮ ਵੀ ਰੋਸ਼ਨ ਕੀਤਾ | ਇਸ ਮੌਕੇ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦਾ 12ਵੀਂ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਅਸਟੇਟ ਵਿਭਾਗ ਵਲੋਂ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।