28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਟਾਲਵਰਟਸ ਵਰਲਡ ਸਕੂਲ ਦਾ ਨਤੀਜਾ ਸ਼ਾਨਦਾਰ <br/>

ਅੱਵਲ ਵਿਦਿਆਰਥੀਆਂ ਨਾਲ ਆਪਣੀ ਖੁਸ਼ੀ ਸਾਂਝੀ ਕਰਦੇ ਹੋਏ ਪਿ੍ੰਸੀਪਲ ਸ੍ਰੀਮਤੀ ਮਨੀਸ਼ਾ ਧਨੁਕਾ ਅਤੇ ਅਧਿਆਪਕ ਸਟਾਫ਼ ਮੈਂਬਰ | ਤਸਵੀਰ : ਹਰਜੀਤ ਸਿੰਘ <br/> 16-05-2026
ਅੰਮਿ੍ਤਸਰ, 15 ਮਈ (ਰਾਜੇਸ਼ ਕੁਮਾਰ ਸ਼ਰਮਾ)-ਸਟਾਲਵਰਟਸ ਵਰਲਡ ਸਕੂਲ ਨੇ ਇਸ ਸਾਲ ਸੀ. ਬੀ. ਐੱਸ. ਈ. 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 'ਚ ਸ਼ਾਨਦਾਰ ਸਫਲਤਾ ਪ੍ਰਾਪਤ ਕਰਕੇ ਸਿੱਖਿਆ ਖੇਤਰ 'ਚ ਆਪਣੀ ਸਾਖ ਨੂੰ ਹੋਰ ਮਜ਼ਬੂਤ ਕੀਤਾ ਹੈ | ਸਕੂਲ ਦੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਨਾ ਸਿਰਫ਼ ਸਕੂਲ ਨੂੰ ਸਗੋਂ ਪੂਰੇ ਅੰਮਿ੍ਤਸਰ ਸ਼ਹਿਰ ਨੂੰ ਮਾਣ ਦਿਵਾਇਆ | ਸਕੂਲ ਦੀ ਹੋਣਹਾਰ ਵਿਦਿਆਰਥਣ ਨਾਈਸਾ ਨੇ ਕਾਮਰਸ ਸਟਰੀਮ 'ਚ 99 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਅੰਮਿ੍ਤਸਰ ਸ਼ਹਿਰ 'ਚ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਲਾਵਣਿਆ ਮਹਾਜਨ ਨੇ 97.4 ਪ੍ਰਤੀਸ਼ਤ, ਦਾਨਿਸ਼ ਨੇ 97.2 ਪ੍ਰਤੀਸ਼ਤ, ਚਿਰਾਗ ਮਹਾਜਨ ਨੇ 97 ਪ੍ਰਤੀਸ਼ਤ, ਜਸਨੂਰ ਕੌਰ ਅਤੇ ਪ੍ਰਭਰੂਪ ਨੇ 96 ਪ੍ਰਤੀਸ਼ਤ, ਅਥਰਵ ਮਹਾਜਨ ਨੇ 95.2 ਪ੍ਰਤੀਸ਼ਤ ਅਤੇ ਅਨਮੋਲਪ੍ਰੀਤ ਨੇ 95 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਲਈ ਇਹ ਵਿਸ਼ੇਸ਼ ਮਾਣ ਵਾਲੀ ਗੱਲ ਸੀ ਕਿ 25 ਪ੍ਰਤੀਸ਼ਤ ਤੋਂ ਵੱਧ ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ | ਉਨ੍ਹਾਂ ਟਾਪਰਾਂ ਨੂੰ ਸਨਮਾਨਿਤ ਕੀਤਾ ਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਐਕਸੈਲਸਮ ਹਾਈ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਆਇਆ <br/> ਅਗਲੀ ਖ਼ਬਰ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦਾ 12ਵੀਂ ਦਾ ਨਤੀਜਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।