ਅੰਮਿ੍ਤਸਰ, 15 ਮਈ (ਰਾਜੇਸ਼ ਕੁਮਾਰ ਸ਼ਰਮਾ)-ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਅੰਮਿ੍ਤਸਰ ਨੇ ਇਕ ਵਾਰ ਫਿਰ ਬਾਰ੍ਹਵੀਂ ਦੀ ਪ੍ਰੀਖਿਆ 'ਚ ਆਪਣੀ ਵਿਦਿਅਕ ਉੱਤਮਤਾ ਦਾ ਲੋਹਾ ਮਨਵਾਇਆ ਹੈ | ਹਾਲ ਹੀ 'ਚ ਐਲਾਨੇ ਗਏ ਪ੍ਰੀਖਿਆ ਨਤੀਜਿਆਂ 'ਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਫ਼ਲਤਾ ਦੇ ਨਵੇਂ ਕੀਰਤੀਮਾਨ ਸਥਾਪਿਤ ਕੀਤੇ ਹਨ | ਸਕੂਲ ਦੀ ਵਿਦਿਆਰਥਣ ਪੂਰਤੀ ਮਰਵਾਹਾ ਨੇ 95.8 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਉੱਥੇ ਹੀ ਦਿਵਿਆ ਠਾਕੁਰ ਅਤੇ ਕਾਰਤਿਕ ਦੋਵਾਂ ਨੇ 94.8 ਫੀਸਦੀ ਅੰਕਾਂ ਨਾਲ ਸਾਂਝੇ ਤੌਰ 'ਤੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਰਿਪਨਪ੍ਰੀਤ ਕੌਰ 94.0 ਫੀਸਦੀ ਅੰਕਾਂ ਨਾਲ ਤੀਜੇ ਸਥਾਨ 'ਤੇ ਰਹੀ | ਸਕੂਲ ਦਾ ਸਮੁੱਚਾ ਨਤੀਜਾ ਬਹੁਤ ਉਤਸ਼ਾਹਜਨਕ ਰਿਹਾ, ਜਿਸ 'ਚ ਕੁੱਲ 4 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਇਸ ਤੋਂ ਇਲਾਵਾ 22 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅਤੇ 38 ਵਿਦਿਆਰਥੀਆਂ ਨੇ 70 ਫੀਸਦੀ ਤੋਂ ਵੱਧ ਅੰਕ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ | ਸਕੂਲ ਪ੍ਰਬੰਧਕਾਂ ਅਤੇ ਪਿ੍ੰਸੀਪਲ ਸ੍ਰੀਮਤੀ ਮੰਜੂ ਬਜਾਜ ਨੇ ਇਸ ਸ਼ਾਨਦਾਰ ਪ੍ਰਾਪਤੀ 'ਤੇ ਸਮੂਹ ਵਿਦਿਆਰਥੀਆਂ, ਉਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ ਅਤੇ ਭਵਿੱਖ ਲਈ ਆਪਣੀਆਂ ਸ਼ੁਭਕਾਮਨਾਵਾਂ ਭੇਜੀਆਂ ਹਨ |