28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 16-05-2026
ਮਜੀਠਾ, 15 ਮਈ (ਮਨਿੰਦਰ ਸਿੰਘ ਸੋਖੀ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿਚ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਦਾ ਨਤੀਜਾ ਸੌ ਫੀਸਦੀ ਆਇਆ | ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ ਦੇ ਦੱਸਣ ਅਨੁਸਾਰ ਉਨ੍ਹਾਂ ਦੇ ਸਕੂਲ ਦੀ ਹਰਸਿਮਰਤ ਕੌਰ ਨੇ ਬਾਰ੍ਹਵੀਂ ਕਲਾਸ ਕਾਮਰਸ ਵਿਚੋਂ 97 ਫ਼ੀਸਦੀ ਅੰਕ ਲੈਕੇ ਪਹਿਲੇ ਸਥਾਨ ਤੇ, ਅਰਸ਼ਦੀਪ ਸਿੰਘ ਨਾਨ-ਮੈਡੀਕਲ ਵਿਚੋਂ 93.4 ਫ਼ੀਸਦੀ ਅੰਕ ਲੈਕੇ ਦੂਸਰਾ ਸਥਾਨ ਅਤੇ ਅਵਨੀਤ ਕੌਰ ਨੇ ਮੈਡੀਕਲ ਵਿਚੋਂ 91 ਫ਼ੀਸਦੀ ਅੰਕ ਲੈਕੇ ਸਕੂਲ ਵਿਚ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਬਾਕੀ 25 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਉਪਰ ਅੰਕ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਮੈਨੇਜਮੈਂਟ ਅਤੇ ਸਕੂਲ ਸਟਾਫ ਮੈਂਬਰਾਂ ਨੇ ਇਨ੍ਹਾਂ ਵਿਦਿਆਰਥੀਆਂ ਦੇ ਸਕੂਲ ਪੁੱਜਣ 'ਤੇ ਸਵਾਗਤ ਕੀਤਾ ਅਤੇ ਸਨਮਾਨਿਤ ਕੀਤਾ | ਗੱਲਬਾਤ ਕਰਦਿਆਂ ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ ਨੇ ਕਿਹਾ ਕਿ ਸੱਚੀ ਲਗਨ ਅਤੇ ਕਰੜੀ ਮਿਹਨਤ ਕਰਕੇ ਹੀ ਅਸੀਂ ਆਪਣੇ ਉਦੇਸ਼ ਨੂੰ ਪ੍ਰਾਪਤ ਕਰ ਸਕਦੇ ਹਾਂ | ਉਨ੍ਹਾਂ ਨੇ ਬੱਚਿਆਂ ਦੀ ਪ੍ਰਾਪਤੀ ਦਾ ਸਾਰਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ ਦੇ ਸਿਰ ਬੰਨਿ੍ਹਆ ਜਿਨ੍ਹਾਂ ਦੀ ਸਖ਼ਤ ਮਿਹਨਤ ਅਤੇ ਵਿਦਿਆਰਥੀਆਂ ਦੀ ਸੱਚੀ ਲਗਨ ਕਰਕੇ ਇਹ ਨਤੀਜੇ ਸੰਭਵ ਹੋ ਸਕੇ ਹਨ | ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਪ੍ਰਬੰਧਕ ਹਰਜਿੰਦਰਪਾਲ ਕੌਰ, ਡਾਇਰੈਕਟਰ ਪਿ੍ੰ: ਅਮਨਦੀਪ ਕੌਰ ਥਿੰਦ, ਪਿ੍ੰ: ਮਿਨਾਕਸ਼ੀ ਤ੍ਰੇਹਨ ਸਮੇਤ ਸਕੂਲ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦ ਹਰਪਾਲ ਸਿੰਘ ਸਰਕਾਰੀ ਸਕੂਲ ਜੇਠੂਵਾਲ 'ਚ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।