04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸਿੱਖਾਂ ਦੀ ਮਰਜ਼ੀ ਤੇ ਪੰਥਕ ਸੰਸਥਾਵਾਂ ਦੀ ਸਲਾਹ ਤੋਂ ਬਿਨਾਂ ਕੋਈ ਵੀ ਕਾਨੂੰਨ ਪ੍ਰਵਾਨ ਨਹੀਂ- ਜਥੇਦਾਰ

ਅਜੀਤ ਡੈਸਕ 18-05-2026

ਅੰਮਿ੍ਤਸਰ, 17 ਮਈ (ਹਰਮਿੰਦਰ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਗੁ: ਮੰਜੀ ਹਾਲ ਵਿਖੇ ਕਥਾ ਕਰਨ ਉਪਰੰਤ ਚੌਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ 1746 ਵਿਚ ਕਾਹਨੂੰਵਾਨ ਦੇ ਜੰਗਲਾਂ ਵਿਚ ਵਾਪਰੇ 'ਪਹਿਲੇ ਘੱਲੂਘਾਰੇ' ਦੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਇਤਿਹਾਸ 'ਤੇ ਰੋਸ਼ਨੀ ਪਾਈ | ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ ਬਾਰੇ ਗੱਲਬਾਤ ਕਰਦੇ ਹੋਏ ਸੰਗਤਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸਿੱਖ ਇਸ ਮੁਲਕ ਵਿਚ ਇਕ ਘੱਟ-ਗਿਣਤੀ ਕੌਮ ਹਨ ਅਤੇ ਉਨ੍ਹਾਂ ਦੀ ਮਰਜ਼ੀ ਤੋਂ ਬਿਨਾਂ ਕੋਈ ਵੀ ਕਾਨੂੰਨ ਨਹੀਂ ਬਣਾਇਆ ਜਾ ਸਕਦਾ | ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਅਤੇ ਸਰਵਉੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬਾਈਪਾਸ ਕਰਕੇ ਲਏ ਗਏ ਫ਼ੈਸਲੇ ਕਦੇ ਵੀ ਪ੍ਰਵਾਨ ਨਹੀਂ ਕੀਤੇ ਜਾਣਗੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਅੱਜ ਮਨਮਰਜ਼ੀ ਨਾਲ ਬਣਾਏ ਕਾਨੂੰਨ ਭਲਕੇ ਕੌਮ ਖਿਲਾਫ਼ ਵੱਡੀ ਸਾਜ਼ਿਸ਼ ਦਾ ਰੂਪ ਧਾਰ ਸਕਦੇ ਹਨ | ਗੁਰੂ ਸਾਹਿਬ ਦੀ ਬੇਅਦਬੀ ਦੇ ਮੁੱਦੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਪਰ ਸਰਕਾਰ ਨੂੰ ਇਹ ਸਾਫ਼ ਹੋਣਾ ਚਾਹੀਦਾ ਹੈ ਕਿ ਖ਼ਾਲਸਾ ਪੰਥ ਅਤੇ ਗੁਰੂ ਗ੍ਰੰਥ ਸਾਹਿਬ ਦੀ ਮਰਯਾਦਾ ਤੇ ਨਿਯਮਾਂ ਬਾਰੇ ਫ਼ੈਸਲੇ ਸਿਰਫ਼ ਪੰਥ ਮਿਲ-ਜੁਲ ਕੇ ਹੀ ਕਰ ਸਕਦਾ ਹੈ ਨਾ ਕਿ ਕੋਈ ਸਰਕਾਰ |

ਪਿਛਲੀ ਖ਼ਬਰ • ਸਰਕਾਰੀ ਪ੍ਰਚਾਰ ਦੀ ਘਾਟ ਬਣੀ ਅੜਿੱਕਾ • ਵਿਸ਼ਵ ਭਰ 'ਚ ਅੱਜ ਮਨਾਇਆ ਜਾ ਰਿਹਾ ਕੌਮਾਂਤਰੀ ਮਿਊਜ਼ੀਅਮ ਦਿਵਸ ਸ਼ਹਿਰ ਦ... ਅਗਲੀ ਖ਼ਬਰ ਜਾਅਲੀ ਰਜਿਸਟਰੀ ਮਾਮਲੇ 'ਚ 7 ਲੋਕ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।