04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਦਸਤਾਰਬੰਦੀ ਮੁਕਾਬਲੇ 'ਚ ਮਾਰੀਆਂ ਮੱਲਾਂ

ਅਜੀਤ ਡੈਸਕ 18-05-2026
ਅੰਮਿ੍ਤਸਰ, 17 ਮਈ (ਹਰਮਿੰਦਰ ਸਿੰਘ)- ਖਾਲਸਾ ਕਾਲਜ ਆਫ ਲਾਅ ਦੀਆਂ ਵਿਦਿਆਰਥਣਾਂ ਨੇ ਦਸਤਾਰਬੰਦੀ ਮੁਕਾਬਲੇ 'ਚ ਪਹਿਲਾ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਇਸ ਸਬੰਧੀ ਡਾਇਰੈਕਟਰ-ਕਮ-ਪਿ੍ੰਸੀਪਲ ਡਾ: ਜਸਪਾਲ ਸਿੰਘ ਨੇ ਉਕਤ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦੇਣ ਉਪਰੰਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ. ਏ. ਐੱਲ. ਐੱਲ. ਬੀ. ਸਮੈਸਟਰ ਚੌਥਾ ਦੀਆਂ ਵਿਦਿਆਰਥਣਾਂ 'ਚ ਲਵਪ੍ਰੀਤ ਕੌਰ ਅਤੇ ਮਨਜੀਤ ਕੌਰ ਨੇ ਖਾਲਸਾ ਕਾਲਜ ਵਿਖੇ ਕਰਵਾਏ ਗਏ ਦਸਤਾਰਬੰਦੀ ਮੁਕਾਬਲੇ ਦੌਰਾਨ ਕ੍ਰਮਵਾਰ ਪਹਿਲਾ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ ਹੈ | ਉਨ੍ਹਾਂ ਕਿਹਾ ਕਿ ਉਕਤ ਮੁਕਾਬਲੇ ਦੌਰਾਨ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਡਾ: ਜਸਪਾਲ ਸਿੰਘ ਨੇ ਉਕਤ ਵਿਦਿਆਰਥਣਾਂ ਨੂੰ ਸ਼ੁਭ ਇੱਛਾਵਾਂ ਦਿੰਦਿਆਂ ਅਗਾਂਹ ਹੋਰ ਵੀ ਮਿਹਨਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਉਤਸ਼ਾਹਿਤ ਕੀਤਾ |
ਪਿਛਲੀ ਖ਼ਬਰ ਸ੍ਰੀ ਰਘੂਨਾਥ ਮੰਦਰ ਵਿਜੇ ਨਗਰ ਵਿਖੇ ਸਤਿਸੰਗ ਸਮਾਗਮ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ 12ਵੀਂ ਪ੍ਰੀਖਿਆ 'ਚ ਸ਼ਾਨਦਾਰ ਨਤੀਜਾ ਹਾਸਿਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।