04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਬਾਬਾ ਭੂਰੀ ਵਾਲੇ ਪਬਲਿਕ ਸਕੂਲ ਦੇ ਨਤੀਜਿਆਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ

ਅਜੀਤ ਡੈਸਕ 18-05-2026
ਸੁਤਲਾਨਵਿੰਡ, 17 ਮਈ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜਿਆਂ ਵਿਚ ਭਾਈ ਮੰਝ ਸਾਹਿਬ ਰੋਡ ਸਥਿਤ ਸੰਤ ਬਾਬਾ ਭੂਰੀ ਵਾਲੇ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ ਜਿਨ੍ਹਾਂ ਨੂੰ ਸਕੂਲ ਦੇ ਪਿ੍ੰ: ਕੁਲਜਿੰਦਰ ਸਿੰਘ ਢਿੱਲੋਂ ਅਤੇ ਸਮੂਹ ਸਕੂਲ ਸਟਾਫ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਪਿ੍ੰ: ਕੁਲਜਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ 'ਚ ਸਿਮਰਨ ਕੌਰ ਨੇ 93 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ | ਲਵਪ੍ਰੀਤ ਕੌਰ ਨੇ 91 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਜਸਨੀਤ ਕੌਰ ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ | ਇਸੇ ਖੁਸ਼ੀ ਵਿਚ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਵਲੋਂ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਵਜੋਂ ਨਕਦ ਇਨਾਮ ਅਤੇ ਮਾਣ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਪਿ੍ੰ: ਕੁਲਜਿੰਦਰ ਸਿੰਘ, ਕਮੇਟੀ ਮੈਂਬਰ ਸੁਖਰਾਜ ਸਿੰਘ ਸੰਧੂ, ਵਾਇਸ ਪਿ੍ੰ: ਸਿਮਰਨਜੀਤ ਕੌਰ ਅਤੇ ਕਿਰਨਪ੍ਰੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਵਿਖੇ ਚਾਰ-ਰੋਜ਼ਾ ਇੰਟਰ-ਹਾਊਸ ਫੁਟਬਾਲ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਸ੍ਰੀ ਰਘੂਨਾਥ ਮੰਦਰ ਵਿਜੇ ਨਗਰ ਵਿਖੇ ਸਤਿਸੰਗ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।