ਮਾਨਾਂਵਾਲਾ, 17 ਮਈ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਖਾਨਕੋਟ, ਅੰਮਿ੍ਤਸਰ ਵਿਖੇ ਹਰ ਸਾਲ ਦੀ ਤਰ੍ਹਾਂ ਅੰਤਰਰਾਸ਼ਟਰੀ ਫੁਟਬਾਲ ਦਿਵਸ ਮੌਕੇ ਇੰਟਰ-ਹਾਊਸ ਫੁਟਬਾਲ ਟੂਰਨਾਮੈਂਟ ਦਾ ਕਰਵਾਇਆ ਗਿਆ | ਇਸ ਦੌਰਾਨ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ, ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਦੇ ਖਿਡਾਰੀਆਂ ਨੂੰ ਜੂਨੀਅਰ ਅਤੇ ਸੀਨੀਅਰ ਵਰਗਾਂ ਵਿੱਚ ਵੰਡ ਕੇ ਮੁਕਾਬਲੇ ਕਰਵਾਏ ਗਏ | ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਸੀਨੀਅਰ ਵਰਗ ਵਿੱਚੋਂ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਪਹਿਲਾ ਸਥਾਨ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਦੂਜਾ ਸਥਾਨ ਹਾਸਿਲ ਕੀਤਾ | ਇਸ ਦੇ ਨਾਲ ਹੀ ਜੂਨੀਅਰ ਵਰਗ ਵਿੱਚੋਂ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਪਹਿਲੇ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਦੂਜੇ ਸਥਾਨ 'ਤੇ ਮੱਲਾਂ ਮਾਰੀਆਂ | ਇਸ ਮੌਕੇ 'ਤੇ ਸਕੂਲ ਪਿ੍ੰਸੀਪਲ ਡਾ. ਸਿਮਰਨਜੀਤ ਕੌਰ ਨੇ ਜੇਤੂ ਟੀਮਾਂ ਨੂੰ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਨੂੰ ਹਰੇਕ ਇੰਟਰ-ਹਾਊਸ ਮੁਕਾਬਲੇ ਅਤੇ ਗਤੀਵਿਧੀਆਂ ਵਿਚ ਭਾਗ ਲੈਣ ਲਈ ਉਤਸਾਹਿਤ ਕੀਤਾ, ਅੰਤ 'ਚ ਪਿ੍ੰਸੀਪਲ ਡਾ. ਸਿਮਰਨਜੀਤ ਕੌਰ, ਵਾਈਸ ਪਿ੍ੰਸੀਪਲ ਸਤਜਿੰਦਰ ਸਿੰਘ, ਡੀ.ਪੀ. ਈ. ਕੁਲਕਰਨ ਸਿੰਘ ਅਤੇ ਡੀ.ਪੀ.ਈ. ਲਬਜੀਤ ਸਿੰਘ ਵਲੋਂ ਜੇਤੂ ਟੀਮਾਂ ਤੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ |