05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ ਵਿਕਾਸ ਦੇ ਮੁੱਦੇ 'ਤੇ ਲੜ ਕੇ ਸ਼ਾਨਦਾਰ ਜਿੱਤ ਪ੍ਰਾਪਤ ਕਰਾਂਗੇ-ਕੁਲਦੀਪ ਸਿੰਘ ਧਾਲੀਵਾਲ

ਅਜੀਤ ਡੈਸਕ 18-05-2026
ਅਜਨਾਲਾ, 17 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਨਗਰ ਪੰਚਾਇਤ ਅਜਨਾਲਾ ਦੀਆਂ 16 ਮਈ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ ਦੀ ਅਗਵਾਈ ਵਿਚ ਵਾਰਡ ਨੰਬਰ 4 ਤੋਂ ਪਾਰਟੀ ਉਮੀਦਵਾਰ ਸੁਖਵਿੰਦਰ ਸਿੰਘ ਅਤੇ ਵਾਰਡ ਨੰਬਰ 9 ਤੋਂ ਪਾਰਟੀ ਉਮੀਦਵਾਰ ਮਨਦੀਪ ਕੌਰ ਪਤਨੀ ਯੁੱਧਵੀਰ ਸਿੰਘ ਦੇ ਹੱਕ ਵਿਚ ਚੋਣ ਮੀਟਿੰਗਾਂ ਕੀਤੀਆਂ | ਵਾਰਡ ਨੰਬਰ 11 ਵਿਚ ਚੋਣ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਅਜਨਾਲਾ ਸ਼ਹਿਰ ਅੰਦਰ ਕਰੋੜਾਂ ਰੁਪਏ ਖ਼ਰਚ ਕਰਕੇ ਕੀਤੇ ਵਿਕਾਸ ਕਾਰਜਾਂ ਦੇ ਮੁੱਦੇ 'ਤੇ ਇਹ ਚੋਣਾਂ ਲੜੀਆਂ ਜਾਣਗੀਆਂ ਤੇ ਪਾਰਟੀ ਦੇ ਸਾਰੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਬੁਖਲਾਹਟ ਵਿਚ ਆ ਕੇ ਬੇਤੁਕੀ ਬਿਆਨਬਾਜ਼ੀ ਕਰ ਰਹੀਆਂ ਹਨ ਜਿਨ੍ਹਾਂ ਦਾ ਕੋਈ ਆਧਾਰ ਨਹੀਂ ਹੈ ਤੇ ਲੋਕ ਇਨ੍ਹਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਮੂੰਹ ਨਹੀਂ ਲਗਾਉਣਗੇ | ਇਸ ਮੌਕੇ ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸਨ ਗੀਤਾ ਗਿੱਲ ਅਜਨਾਲਾ, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ, ਆਪ ਮਹਿਲਾ ਵਿੰਗ ਹਲਕਾ ਕੋਆਰਡੀਨੇਟਰ ਬੀਬੀ ਗੁਰਦੀਪ ਕੌਰ ਅਜਨਾਲਾ, ਸਾਬਕਾ ਕੌਂਸਲ ਬਲਜਿੰਦਰ ਕੌਰ ਗਿੱਲ, ਹਰਪ੍ਰੀਤ ਸਿੰਘ ਹੈਪੀ ਗਿੱਲ, ਸਾਹਿਬ ਸਿੰਘ ਨਿੱਜਰ, ਟਰਾਂਸਪੋਰਟਰ ਸਵਰਨ ਸਿੰਘ ਪਵਾਰ ਕੋਟਲੀ, ਭੁਪਿੰਦਰਇਕਬਾਲ ਸਿੰਘ ਪਿੰਕਾ ਬਿਕਰਾਉਰ, ਸਰਪੰਚ ਧਨਵੰਤ ਸਿੰਘ ਧੰਨਾ ਸੈਂਸਰਾ, ਅਜਮੇਰ ਸਿੰਘ ਰੰਧਾਵਾ, ਗੁਰਜੀਤ ਸਿੰਘ ਨਗੀਨਾ, ਸਰਪੰਚ ਨੀਤਿਸ਼ ਸ਼ਾਹ ਚੱਕਬਾਲਾ, ਰਾਜਬੀਰ ਸਿੰਘ, ਕੁਲਵਿੰਦਰ ਸਿੰਘ, ਮਾਨਵ ਰੋਖਾ, ਰਣਬੀਰ ਸਿੰਘ, ਸਾਹਿਲ ਗੁਪਤਾ, ਅਜੇ ਸ਼ਰਮਾ, ਬਾਬਾ ਰਿੰਕੂ ਸ਼ਾਹ, ਮੇਜਰ ਸਿੰਘ, ਅਮਨ ਭਗਤ ਅਤੇ ਬੱਬੂ ਕੁਲਚਿਆਂ ਵਾਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੌਮੀ ਪੱਧਰ 'ਤੇ ਸਾਬਕਾ ਸੈਨਿਕਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਹੋਈ ਮੀਟਿੰਗ ਮੁੱਖ ਮਹਿਮਾਨ ਵਜੋਂ ਪੁੱਜੇ ਕੌਮੀ ਪ੍ਰਧਾ... ਅਗਲੀ ਖ਼ਬਰ ਪਿੰਡ ਢੱਡੇ ਦੇ ਸੜਕ ਕਿਨਾਰੇ ਲੱਗੇ ਸੈਂਕੜੇ ਸਫੈਦੇ ਤੇ ਹੋਰ ਬੂਟੇ ਕੱਟਣ ਦਾ ਮਾਮਲਾ ਭਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।