11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪ੍ਰਾਚੀਨ ਸ਼ਨੀ ਮੰਦਰ ਵਿਖੇ ਸਾਬਕਾ ਉਪ ਮੁੱਖ ਮੰਤਰੀ ਸੋਨੀ ਨੇ ਕੱਟਿਆ ਕੇਕ

ਅਜੀਤ ਡੈਸਕ 19-05-2026
ਅੰਮਿ੍ਤਸਰ, 18 ਮਈ (ਰੇਸ਼ਮ ਸਿੰਘ)-ਭਗਵਾਨ ਸ਼ਨੀ ਜਯੰਤੀ ਦਾ ਪਵਿੱਤਰ ਤਿਉਹਾਰ ਸਥਾਨਕ ਜਲਿ੍ਹਆਂਵਾਲਾ ਬਾਗ ਨੇੜੇ ਸਥਿਤ ਪ੍ਰਾਚੀਨ ਤੇ ਇਤਿਹਾਸਿਕ ਮੰਦਿਰ ਸ਼ਨੀ ਮੰਦਰ ਵਿਖੇ ਭਾਰੀ ਸ਼ਰਧਾ ਅਤੇ ਉਤਸ਼ਾਹ ਨਾਲ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੀਨੀ: ਕਾਂਗਰਸੀ ਆਗੂ ਤੇ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੇ 1500 ਪੌਂਡ ਦਾ ਵਿਸ਼ਾਲ ਕੇਕ ਕੱਟ ਕੇ ਸ਼ਨੀਦੇਵ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਮੰਦਰ ਪਰਿਸਰ ਸ਼ਨੀਦੇਵ ਮਹਾਰਾਜ ਜੀ ਦੇ ਜੈਕਾਰਿਆਂ ਨਾਲ ਗੂੰਜ ਉਠਿਆ | ਸ੍ਰੀ ਸੋਨੀ ਨੇ ਕਿਹਾ ਕਿ ਸਨਾਤਨ ਮੱਤ ਦੇ ਭਗਵਾਨ ਸ਼ਨੀ ਦੀ ਜਯੰਤੀ ਸਾਨੂੰ ਨੇਕ ਰਾਹ 'ਤੇ ਚੱਲਣ ਅਤੇ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਣਾ ਦਿੰਦੀ ਹੈ | ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਸਮਾਜ ਵਿਚ ਆਪਸੀ ਭਾਈਚਾਰੇ, ਪਿਆਰ ਅਤੇ ਏਕਤਾ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਸਾਰੇ ਸ਼ਹਿਰ ਵਾਸੀਆਂ ਨੂੰ ਸ਼ਨੀ ਜਯੰਤੀ ਦੀਆਂ ਵਧਾਈਆਂ ਵੀ ਦਿੱਤੀਆਂ | ਇਸ ਮੌਕੇ ਮਹੰਤ ਤਿ੍ਲੋਕੀ ਨਾਥ ਅਤੇ ਸਮੂਹ ਸੰਤ ਸਮਾਜ ਵਲੋਂ ਓ.ਪੀ. ਸੋਨੀ ਨੂੰ ਆਸ਼ੀਰਵਾਦ ਦਿੱਤਾ ਗਿਆ | ਇਸ ਸ਼ੁਭ ਅਵਸਰ 'ਤੇ ਕੌਂਸਲਰ ਵਿਕਾਸ ਸੋਨੀ, ਦਿਨੇਸ਼ ਬੱਸੀ ਅਤੇ ਇਕਬਾਲ ਸ਼ੈਰੀ ਨੇ ਵੀ ਹਾਜ਼ਰੀ ਭਰ ਕੇ ਸ਼ਨੀਦੇਵ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ |

ਪਿਛਲੀ ਖ਼ਬਰ ਹਾਏ ਗਰਮੀ : ਵਧ ਰਿਹਾ ਪਾਰਾ, ਸੜਕਾਂ 'ਤੇ ਰਾਹਗੀਰਾਂ ਦੀ ਰਫ਼ਤਾਰ ਦੀ ਗਤੀ ਧੀਮੀ <br/> ਅਗਲੀ ਖ਼ਬਰ ਲਾਹੌਰ ਹੈਰੀਟੇਜ ਏਰੀਆਜ਼ ਰੀਵਾਈਵਲ ਪ੍ਰਾਜੈਕਟ ਤਹਿਤ ਸੜਕਾਂ ਮੁਹੱਲਿਆਂ ਦੇ ਪੁਰਾਣੇ ਹਿੰਦੂ ਨਾਂਅ ਬਹਾਲ ਕਰਨਾ ਅਸੰਭਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।