ਅੰਮਿ੍ਤਸਰ, 18 ਮਈ (ਰੇਸ਼ਮ ਸਿੰਘ)-ਇੱਥੇ ਵਿਰਾਸਤੀ ਮਾਰਗ ਨੇੜੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਕੁਝ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤੇ ਜਾਣ ਤੋਂ ਬਾਅਦ ਇਕ ਹੋਰ ਨੌਜਵਾਨ ਨੂੰ ਨਸ਼ੇ ਦਾ ਸੇਵਨ ਕਰਦੇ ਪਿੁਲਸ ਵਲੋਂ ਕਾਬੂ ਕੀਤਾ ਗਿਆ ਹੈ | ਥਾਣਾ ਕੋਤਵਾਲੀ ਦੀ ਪੁਲਿਸ ਦੇ ਹੌਲਦਾਰ ਸੰਦੀਪ ਸਿੰਘ ਮੁਤਾਬਕ ਜਦੋਂ ਉਹ ਸਾਥੀ ਪੁਲਿਸ ਕਰਮਚਾਰੀਆਂ ਨਾਲ ਗਸ਼ਤ 'ਤੇ ਸੀ ਤਾਂ ਟਾਊਨ ਹਾਲ ਨੇੜੇ ਇਕ ਨੌਵਜਾਨ ਨਸ਼ੇ ਦਾ ਸੇਵਨ ਕਰਦਾ ਦਿਖਾਈ ਦਿੱਤਾ | ਪੁਲਿਸ ਵਲੋਂ ਉਸਨੂੰ ਕਾਬੂ ਕਰਕੇ ਚੈੱਕ ਕਰਨ 'ਤੇ ਉਸ ਪਾਸੋਂ ਸਿਲਵਰ ਦੀ ਪੰਨੀ ਜਿਸ 'ਤੇ ਹੈਰੋਇਨ ਲਗੀ ਹੋਈ ਸੀ, ਲਾਈਟਰ ਆਦਿ ਪੀਣ ਵਾਲਾ ਸਾਮਾਨ ਵੀ ਬਰਾਮਦ ਕੀਤਾ ਗਿਆ | ਪੁਲਿਸ ਵਲੋਂ ਗੁੜ੍ਹ ਵਾਸੀ ਗਲੀ ਤਾਰ ਰਾਈਆਂ ਅੰਦਰੂਨ ਮਹਾਂ ਸਿੰਘ ਗੇਟ ਨਾਮ ਦੇ ਨੌਜਵਾਨ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |