ਅੰਮਿ੍ਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਪੂਰਬੀ ਅਧੀਨ ਪੈਂਦੀ ਵਾਰਡ ਨੰਬਰ 18 'ਚ ਬਲਾਕ ਪ੍ਰਧਾਨ ਐਡਵਕੇਟ ਹਰਪਾਲ ਸਿੰਘ ਨਿੱਝਰ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ 'ਚ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਵਿਧਾਇਕਾ ਜੀਵਨਜੋਤ ਕੌਰ ਨੇ 'ਸਖੀਆਂ' ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ 'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਸਖੀਆਂ ਨੂੰ ਕਿੱਟਾਂ ਦੀ ਵੰਡ ਕੀਤੀ ਗਈ ਉਪਰੰਤ ਯੋਜਨਾ ਲਈ ਫਾਰਮਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰਵਾਈ | ਇਸ ਮੌਕੇ ਜੀਵਨਜੋਤ ਕੌਰ ਨੇ ਕਿਹਾ ਕਿ ਸਾਡਾ ਮਕਸਦ ਇਸ ਯੋਜਨਾ ਦਾ ਲਾਭ ਘਰ-ਘਰ ਤੱਕ ਪਹੁੰਚਾਉਣਾ ਹੈ ਤਾਂ ਜੋ ਹਰ ਧੀਆਂ-ਭੈਣਾਂ ਆਰਥਿਕ ਤੌਰ 'ਤੇ ਮਜ਼ਬੂਤ ਹੋ ਸਕਣ | ਉਨ੍ਹਾਂ ਪਾਰਟੀ ਦੀ ਮਜ਼ਬੂਤੀ ਅਤੇ ਵਿਕਾਸ ਕਾਰਜਾਂ ਲਈ ਦਿੱਤੇ ਗਏ ਸਹਿਯੋਗ ਅਤੇ ਪਿਆਰ ਲਈ ਧੰਨਵਾਦ ਕੀਤਾ |