08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਇੰਟਰ ਸਕੂਲ ਗਤਕਾ ਮੁਕਾਬਲਾ ਕਰਵਾਇਆ <br/>

ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਪਹਿਲਾ ਇੰਟਰ ਸਕੂਲ ਗਤਕਾ ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਤਸਵੀਰ : ਨਿਰਮਲ ਸਟੂਡੀਓ <br/> 19-05-2026
ਅੰਮਿ੍ਤਸਰ, 18 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਿੱਖ ਗੇਮਜ਼ ਐਸੋਸੀਏਸ਼ਨ ਮਲਟੀ ਗੇਮਜ਼ ਵਲੋਂ ਪਹਿਲਾ ਇੰਟਰ ਸਕੂਲ ਗਤਕਾ ਮੁਕਾਬਲਾ ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਕਰਵਾਇਆ ਗਿਆ, ਜਿਸ 'ਚ ਕੁੱਲ 16 ਸਕੂਲਾਂ ਦੇ ਲੜਕਿਆਂ ਅਤੇ ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ | ਇਸ ਮੁਕਾਬਲੇ ਵਿਚ ਓਵਰਆਲ ਲੜਕੀਆਂ ਦੀ ਟੀਮ ਵਿਚੋਂ ਗੁਰੂ ਰਾਮਦਾਸ ਸਕੂਲ, ਅਜਨਾਲਾ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਹੈਰੀਟੇਜ ਸਕੂਲ, ਮਹਿਤਾ ਨੇ ਦੂਜਾ ਤੇ ਤੀਜਾ ਸਥਾਨ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੀ ਟੀਮ ਨੇ ਹਾਸਿਲ ਕੀਤਾ | ਇਸ ਮੁਕਾਬਲੇ 'ਚ ਲੜਕਿਆਂ ਦੀ ਟੀਮ 'ਚੋਂ ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਨੇ ਪਹਿਲਾ ਸਥਾਨ, ਸਪਿ੍ੰਗ ਫੀਲਡਜ਼ ਪਬਲਿਕ ਸਕੂਲ, ਆਜ਼ਾਦ ਨਗਰ, ਗੋਕਲ ਕਾ ਬਾਗ ਨੇ ਦੂਜਾ ਅਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ, ਲੋਹਾਰਕਾ ਰੋਡ ਨੇ ਤੀਜਾ ਸਥਾਨ ਹਾਸਿਲ ਕੀਤਾ | ਇਸ ਮੁਕਾਬਲੇ 'ਚ ਪਿ੍ੰ: ਤੇਜਿੰਦਰ ਮਲਹੋਤਰਾ, ਵਾਈਸ ਪਿ੍ੰ: ਰੁਪਿੰਦਰਜੀਤ ਕੌਰ ਅਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਅਰਵਿੰਦਰ ਸਿੰਘ ਚਮਕ ਨੇ ਆਏ ਵਿਦਿਆਰਥੀਆਂ ਨੂੰ ਮੈਡਲ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ, ਜਿਸ 'ਚ ਸਿੱਖ ਗੇਮਜ਼ ਐਸੋਸੀਏਸ਼ਨ ਦੇ ਪ੍ਰਧਾਨ ਅਰਵਿੰਦਰ ਸਿੰਘ ਵਿੱਕੀ, ਮੀਤ ਪ੍ਰਧਾਨ ਦਿਲਬਾਗ ਸਿੰਘ ਨੇ ਸਕੂਲ ਦੀ ਸਾਰੀ ਮੈਨੇਜਮੈਂਟ ਦਾ ਧੰਨਵਾਦ ਕੀਤਾ | ਇਸ ਮੁਕਾਬਲੇ 'ਚ ਜਜਮੈਂਟ ਦੀ ਸੇਵਾ ਅਮਨਪ੍ਰੀਤ ਸਿੰਘ, ਜਸਤੇਜ ਸਿੰਘ, ਅਵਤਾਰ ਸਿੰਘ, ਹਰਪ੍ਰੀਤ ਸਿੰਘ, ਸਰਬਜੀਤ ਸਿੰਘ ਦੇਵ ਅਤੇ ਅੰਮਿ੍ਤਪਾਲ ਸਿੰਘ ਨੇ ਨਿਭਾਈ |

ਪਿਛਲੀ ਖ਼ਬਰ ਹੈਦਰਾਬਾਦ ਪਲੇਆਫ਼ 'ਚ ਪਹੁੰਚੀ, ਚੇਨਈ ਨੂੰ 5 ਵਿਕਟਾਂ ਨਾਲ ਹਰਾਇਆ <br/> ਅਗਲੀ ਖ਼ਬਰ ਫੁਲਕਾਰੀ ਨੇ 'ਮਹਿਫ਼ਿਲ-ਏ-ਦਾਸਤਾਨਗੋਈ-ਦ ਆਰਟ ਆਫ਼ ਦ ਸਪੋਕਨ ਟੇਲ' ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।