07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸ਼ਹੀਦ ਬਾਬਾ ਬਖਤਾਵਰ ਸਿੰਘ ਦਾ ਸਾਲਾਨਾ ਜੋੜ ਮੇਲਾ ਮਨਾਇਆ <br/>

ਅਜੀਤ ਡੈਸਕ 19-05-2026
ਚੱਬਾ, 18 ਮਈ (ਜੱਸਾ ਅਣਜਾਣ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਥੇ ਦੇ ਸੂਰਬੀਰ ਜਰਨੈਲ ਸ਼ਹੀਦ ਬਾਬਾ ਬਖਤਾਵਰ ਸਿੰਘ ਦਾ ਸਾਲਾਨਾ ਜੋੜ ਮੇਲਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬਖੂਆ ਸਾਹਿਬ ਪਿੰਡ ਵਰਪਾਲ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ | ਸੰਗਤਾਂ ਨੇ ਵੱਡੀ 'ਚ ਹਾਜ਼ਰੀ ਭਰੀ | ਪਰਸੋਂ ਰੋਜ ਤੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸਜਾਏ ਗਏ ਵਿਸ਼ਾਲ ਪੰਡਾਲਾਂ ਵਿਚ ਗਿਆਨੀ ਮਲਕੀਤ ਸਿੰਘ ਵਰਪਾਲ, ਭਾਈ ਜਸਬੀਰ ਸਿੰਘ ਵਰਪਾਲ, ਭਾਈ ਸੰਦੀਪ ਸਿੰਘ ਮਹਿਮਾ ਆਦਿ ਦੇ ਕਵੀਸ਼ਰੀ ਜਥਿਆਂ ਨੇ ਗੁਰਇਤਿਹਾਸ ਦੇ ਪ੍ਰਸੰਗ ਸੁਣਾਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਬਲਦੇਵ ਸਿੰਘ, ਕੁਲਵਿੰਦਰ ਸਿੰਘ ਬੱਬੂ, ਸੰਦੀਪ ਸਿੰਘ, ਸੁਖਚੈਨ ਸਿੰਘ, ਲੱਖਾ ਸਿੰਘ ਖੱਬਾ ਆਦਿ ਵਲੋਂ ਕਵੀਸਰੀ ਜਥਿਆਂ ਤੇ ਹੋਰ ਸ਼ਖਸੀਅਤਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਵੀ ਕੀਤਾ ਗਿਆ | ਜੋੜ ਮੇਲੇ ਵਿਚ ਪੁੱਜੀਆਂ ਸੰਗਤਾਂ ਲਈ ਗੁਰੂ ਕੇ ਲੰਗਰਾਂ ਤੋਂ ਇਲਾਵਾ ਠੰਡੇ ਮਿੱਠੇ ਜਲ ਅਤੇ ਸਰਦਾਈ ਦੀਆਂ ਛਬੀਲਾਂ ਦੇ ਲੰਗਰ ਅਤੁੱਟ ਵਰਤੇ |

ਪਿਛਲੀ ਖ਼ਬਰ ਸਨਅਤਕਾਰਾਂ ਨੂੰ ਪੰਜਾਬ ਸਰਕਾਰ ਦੀ ਉਦਯੋਗਿਕ ਤੇ ਵਪਾਰ ਨੀਤੀ ਬਾਰੇ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਬਸਪਾ ਵਲੋਂ ਵਾਰਡ ਨੰਬਰ-12 ਤੋਂ ਸ੍ਰੀ ਰਾਮ ਲਾਲ ਮਹੇ ਚੋਣ ਲੜਨਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।