07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਫਿਰੋਜ਼ਪੁਰ ਮੰਡਲ ਵਲੋਂ ਯਾਤਰੀਆਂ ਨੂੰ ਵਾਤਾਵਰਨ ਪ੍ਰਤੀ ਕੀਤਾ ਜਾਗਰੂਕ

ਅਜੀਤ ਡੈਸਕ 19-05-2026
ਅੰਮਿ੍ਤਸਰ, 18 ਮਈ (ਰਾਜੇਸ਼ ਕੁਮਾਰ ਸ਼ਰਮਾ)-ਫਿਰੋਜ਼ਪੁਰ ਡਿਵੀਜ਼ਨ 5 ਜੂਨ ਤੱਕ ਹਰ ਰੋਜ਼ ਵੱਖ-ਵੱਖ ਗਤੀਵਿਧੀਆਂ ਨਾਲ ਵਿਸ਼ਵ ਵਾਤਾਵਰਨ ਦਿਵਸ ਮਨਾ ਰਿਹਾ ਹੈ | ਇਸ ਮੁਹਿੰਮ ਦੇ ਹਿੱਸੇ ਵਜੋਂ ਅੱਜ ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਫਿਰੋਜ਼ਪੁਰ ਮੰਡਲ ਵਲੋਂ ਯਾਤਰੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕੀਤਾ ਗਿਆ | ਯਾਤਰੀਆਂ ਨੂੰ ਪੈਂਫਲੇਟ ਵੰਡੇ ਗਏ, ਜਿਨ੍ਹਾਂ 'ਚ ਉਨ੍ਹਾਂ ਨੂੰ ਆਪਣੀ ਯਾਤਰਾ ਦੌਰਾਨ ਪਾਣੀ ਦੀਆਂ ਬੋਤਲਾਂ ਆਪਣੇ ਨਾਲ ਰੱਖਣ ਦੀ ਅਪੀਲ ਕੀਤੀ ਗਈ | ਯਾਤਰੀਆਂ ਨੂੰ ਦੱਸਿਆ ਗਿਆ ਕਿ ਪਾਣੀ ਦੀ ਬੋਤਲ ਲੈ ਕੇ ਜਾਣ ਨਾਲ ਸਾਫ਼ ਪੀਣ ਵਾਲੇ ਪਾਣੀ ਦੀ ਆਸਾਨ ਪਹੁੰਚ ਯਕੀਨੀ ਬਣਦੀ ਹੈ, ਵਾਰ-ਵਾਰ ਪਲਾਸਟਿਕ ਦੀਆਂ ਬੋਤਲਾਂ ਖਰੀਦਣ ਦੀ ਜ਼ਰੂਰਤ ਘੱਟ ਜਾਂਦੀ ਹੈ, ਅਤੇ ਵਾਤਾਵਰਨ ਸੁਰੱਖਿਆ 'ਚ ਯੋਗਦਾਨ ਪਾਉਂਦਾ ਹੈ | ਸਿੰਗਲ-ਯੂਜ਼ ਪਲਾਸਟਿਕ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਵੀ ਸਲਾਹ ਦਿੱਤੀ ਗਈ |

ਪਿਛਲੀ ਖ਼ਬਰ ਹੁਣ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤੇ 'ਚ ਸਾਮਾਨ ਰੱਖ ਕੇ ਰੁਕਾਵਟ ਪੈਦਾ ਕਰਨ ਵਾਲੇ ਦੁਕਾਨਦਾਰਾਂ 'ਤੇ ਹੋਵੇਗ... ਅਗਲੀ ਖ਼ਬਰ ਏਕਨੂਰ ਸੇਵਾ ਟਰੱਸਟ ਦੀ 175ਵੀਂ ਧਾਰਮਿਕ ਮਾਸਿਕ ਬੱਸ ਯਾਤਰਾ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।