23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸ੍ਰੀ ਦਰਬਾਰ ਸਾਹਿਬ ਵਿਖੇ ਬੀਬਾ ਹਰਸਿਮਰਤ ਕੌਰ ਬਾਦਲ ਹੋਏ ਨਤਮਸਤਕ <br/>

ਅਜੀਤ ਡੈਸਕ 20-05-2026

ਅੰੰਮਿ੍ਤਸਰ, 19 ਮਈ (ਜਸਵੰਤ ਸਿੰਘ ਜੱਸ)-ਮੈਂਬਰ ਪਾਰਲੀਮੈਂਟ, ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮਹਿਲਾ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਧਰਮ ਪਤਨੀ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ | ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕ ਕੇ ਪਾਰਟੀ, ਸਿੱਖ ਪੰਥ ਅਤੇ ਪਰਿਵਾਰ ਦੀ ਚੜ੍ਹਦੀ ਕਲਾ ਅਤੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਭਲੇ ਲਈ ਅਰਦਾਸ ਕੀਤੀ | ਉਨ੍ਹਾਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਆਪਣੇ ਪਰਿਵਾਰ ਵਲੋਂ ਰਖਵਾਏ ਸ੍ਰੀ ਅਖੰਡ ਪਾਠ ਦੇ ਭੋਗ ਤੇ ਨਵੇਂ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਮੌਕੇ ਵੀ ਹਾਜ਼ਰੀ ਭਰੀ | ਇਸ ਦੌਰਾਨ ਉਨ੍ਹਾਂ ਮੀਡੀਆ ਤੋਂ ਦੂਰੀ ਬਣਾਈ ਰੱਖੀ ਤੇ ਮੀਡੀਆ ਨਾਲ ਗੱਲਬਾਤ ਕੀਤੇ ਬਿਨਾਂ ਹੀ ਚਲੇ ਗਏ | ਇਸ ਮੌਕੇ ਉਨ੍ਹਾਂ ਨਾਲ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਵੀ ਸਨ |

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਕੌਮੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਅਪਲਾਈ ਅਗਲੀ ਖ਼ਬਰ ਸਾਨ ਡਿਆਗੋ 'ਚ ਕੇਅਰਮੌਂਟ ਸਥਿਤ ਇਸਲਾਮਿਕ ਸੈਂਟਰ 'ਤੇ ਗੋਲੀਬਾਰੀ- ਹਮਲਾਵਰਾਂ ਸਮੇਤ 5 ਮੌਤਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।