ਅੰਮਿ੍ਤਸਰ, 19 ਮਈ (ਰੇਸ਼ਮ ਸਿੰਘ)-ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 ਜੁਲਾਈ ਤੱਕ ਕੀਤੀ ਜਾ ਸਕਦੀ ਹੈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਤਰਨਜੀਤ ਸਿੰਘ ਨੇ ਦੱਸਿਆ ਕਿ ਭਾਰਤੀ ਨਾਗਰਿਕ ਬੱਚੇ, ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ, ਉਹ ਮੰਗੀ ਗਈ ਯੋਗਤਾ ਮੁਤਾਬਕ ਬਾਲ ਪੁਰਸਕਾਰ ਲਈ ਵੈਬਸਾਈਟ 'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਇਹ ਐਵਾਰਡ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਬਹਾਦਰੀ ਦੇ ਨਾਲ ਦੂਜਿਆਂ ਲਈ ਕੰਮ ਕੀਤੇ ਹਨ ਛੋਟੇ ਬੱਚਿਆਂ ਲਈ ਰੋਲ ਮਾਡਲ ਹਨ ਜਾਂ ਖੇਡਾਂ ਦੇ ਖੇਤਰਾਂ ਵਿਚ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੌਜੀ ਵਾਤਾਵਰਨ ਤੇ ਕਲਾ 'ਤੇ ਪ੍ਰਭਾਵ ਪਾਇਆ ਹੈ |