23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸਿੱਖ ਜਰਨੈਲ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ ਮਨਾਇਆ <br/>

ਅਜੀਤ ਡੈਸਕ 20-05-2026

ਅੰਮਿ੍ਤਸਰ, 19 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁਖੀ, ਸੁਲਤਾਨ-ਉਲ-ਕੌਮ, ਮਹਾਨ ਸਿੱਖ ਜਰਨੈਲ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਆਹਲੂਵਾਲੀਆ ਭਾਈਚਾਰੇ ਤੇ ਹੋਰ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸ਼ਰਧਾ ਸਤਿਕਾਰ ਸਹਿਤ ਮਨਾਇਆ ਗਿਆ | ਇਸ ਮੌਕੇ ਬੁੱਢਾ ਦਲ ਦੇ ਮੁੱਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੀ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਭਾਈ ਗੁਰਪ੍ਰੀਤ ਸਿੰਘ ਅਤੇ ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜਥਿਆਂ ਨੇ ਗੁਰਬਾਣੀ ਦਾ ਰਸਭਿੰਨਾ ਸ਼ਬਦ ਕੀਰਤਨ ਸਰਵਨ ਕਰਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਜਥੇਦਾਰ 96 ਕਰੋੜੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੁੱਢਾ ਦਲ ਦੇ ਚੌਥੇ ਮੁਖੀ ਤੇ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਗੁਰੂ ਘਰ ਵਿਚ ਪਾਲਣ ਪੋਸ਼ਣ ਹੋਇਆ | ਹਰ ਤਰ੍ਹਾਂ ਦੀ ਸਿੱਖਿਆ ਉਨ੍ਹਾਂ ਨੇ ਮਾਤਾ ਸੁੰਦਰੀ ਜੀ ਤੋਂ ਗ੍ਰਹਿਣ ਕੀਤੀ ਤੇ ਸਿੱਖ ਕੌਮ ਦਾ ਮਹਾਨ ਯੋਧਾ ਬਣ ਕੇ ਉਸ ਸਮੇਂ ਅਗਵਾਈ ਕੀਤੀ | ਉਨ੍ਹਾਂ ਸਮੂੰਹ ਸੰਗਤਾਂ ਨੂੰ ਬਾਬਾ ਆਹਲੂਵਾਲੀਆ ਦੇ ਜੀਵਨ ਤੋਂ ਸੇਧ ਲੈਣ ਦੀ ਵੀ ਅਪੀਲ ਕੀਤੀ | ਇਸ ਦੌਰਾਨ ਸੁਲਤਾਨ-ਉਲ-ਕੌਮ ਬਾਬਾ ਜੱਸਾ ਸਿੰਘ ਆਹਲੂਵਾਲੀਆ ਫਾਊਾਡੇਸ਼ਨ ਦੇ ਪ੍ਰਧਾਨ ਹਰਪਾਲ ਸਿੰਘ ਆਹਲੂਵਾਲੀਆ ਦੀ ਅਗਵਾਈ ਵਿਚ ਅਰਵਿੰਦਰ ਸਿੰਘ ਵਾਲੀਆ ਤੇ ਭਾਈਚਾਰੇ ਦੇ ਹੋਰਨਾਂ ਆਗੂਆਂ ਵਲੋਂ ਜਥੇਦਾਰ 96 ਕਰੋੜੀ, ਮੈਨੇਜਰ ਰਾਜਿੰਦਰ ਸਿੰਘ ਰੂਬੀ, ਗੁਰਪ੍ਰਤਾਪ ਸਿੰਘ ਟਿੱਕਾ ਤੇ ਹੋਰਨਾਂ ਸ਼ਖ਼ਸੀਅਤਾਂ ਨੂੰ ਸਿਰੋਪਾਓ, ਦੁਸ਼ਾਲਾ, ਯਾਦਗਾਰੀ ਚਿੰਨ੍ਹ ਤੇ ਸਰਦਾਰ ਆਹਲੂਵਾਲੀਆ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ | ਉਪਰੰਤ ਬਾਬਾ ਜੱਸਾ ਸਿੰਘ ਆਹਲੂਵਾਲੀਆ ਚੌਂਕ (ਘਿਉ ਮੰਡੀ ਚੌਕ) ਵਿਖੇ ਸ. ਆਹਲੂਵਾਲੀਆ ਦੇ ਲੱਗੇ ਬੁੱਤ 'ਤੇ ਫੁੱਲਾਂ ਦੇ ਹਾਰ ਪਾ ਕੇ ਖ਼ਾਲਸਾਈ ਜੈਕਾਰੇ ਵੀ ਗੰੂਜਾਏ ਗਏ | ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਰਾਜਾ ਸਿੰਘ, ਬਾਬਾ ਖੜਕ ਸਿੰਘ, ਬਾਬਾ ਪ੍ਰੇਮ ਸਿੰਘ ਅਰਦਾਸੀਆ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ, ਵਧੀਕ ਮੈਨੇਜਰ ਗੁਰਾ ਸਿੰਘ, ਪਰਮਜੀਤ ਸਿੰਘ ਬਾਜਵਾ ਮੈਨੇਜਰ ਬੁੱਢਾ ਦਲ, ਕੁਲਦੀਪ ਸਿੰਘ ਪੰਡੋਰੀ, ਬਾਬਾ ਧਰਮਜੋਤ ਸਿੰਘ ਹੰਸਾਲੀ ਵਾਲੇ, ਬਾਬਾ ਸੁਖਜੀਤ ਸਿੰਘ ਕੱਨ੍ਹਈਆ, ਅਰਵਿੰਦਰ ਸਿੰਘ ਵਾਲੀਆ, ਜਗਜੀਤ ਸਿੰਘ, ਸੁਰਿੰਦਰਪਾਲ ਸਿੰਘ, ਰਾਣਾ ਰਣਬੀਰ ਸਿੰਘ ਹਜ਼ੂਰ ਸਾਹਿਬ, ਸੁਖਬੀਰ ਸਿੰਘ, ਭੁਪਿੰਦਰ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਪਰਮਜੀਤ ਸਿੰਘ ਮਹਾਂਕਾਲ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਦਲੇਰ ਸਿੰਘ, ਬਾਬਾ ਸਰਬਜੀਤ ਸਿੰਘ, ਬਾਬਾ ਲਖਬੀਰ ਸਿੰਘ, ਬਾਬਾ ਸੁਖਵਿੰਦਰ ਸਿੰਘ, ਬਾਬਾ ਸਰਵਨ ਸਿੰਘ ਮਝੈਲ, ਬਾਬਾ ਗੁਰਮੁਖ ਸਿੰਘ, ਬਾਬਾ ਭਗਤ ਸਿੰਘ ਤੇ ਬਾਬਾ ਗਗਨਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਫ਼ਲਾਈ ਅੰਮਿ੍ਤਸਰ ਇਨੀਸ਼ੀਏਟਿਵ ਵਲੋਂ ਅੰਮਿ੍ਤਸਰ ਤੋਂ ਯੂ.ਏ.ਈ. ਦੇ ਮੁੱਖ ਸ਼ਹਿਰਾਂ ਦਰਮਿਆਨ ਸਿੱਧੀਆਂ ਹਵਾਈ ਉਡਾਣਾਂ ਮੁੜ... ਅਗਲੀ ਖ਼ਬਰ ਪ੍ਰਧਾਨ ਮੰਤਰੀ ਕੌਮੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਅਪਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।