24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਐਡਵੋਕੇਟ ਧਾਮੀ ਵਲੋਂ ਜਲੰਧਰ 'ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਨਿੰਦਾ <br/>

ਅਜੀਤ ਡੈਸਕ 20-05-2026
ਅੰਮਿ੍ਤਸਰ, 19 ਮਈ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਰਾਜਾ ਗਾਰਡਨ ਇਲਾਕੇ 'ਚ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਵਾਪਰੀ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਪਾਵਨ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਇਆ ਹੈ ਅਤੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਅਜਿਹੇ ਮਾਮਲਿਆਂ ਵਿਚ ਗੰਭੀਰਤਾ ਅਤੇ ਸਖ਼ਤੀ ਨਾਲ ਕਾਰਵਾਈ ਨਾ ਹੋਣ ਕਾਰਨ ਦੋਸ਼ੀਆਂ ਦੇ ਹੌਸਲੇ ਲਗਾਤਾਰ ਵੱਧ ਰਹੇ ਹਨ | ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿਚ ਸੋਧ ਨੂੰ ਲੈ ਕੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦਾ ਪ੍ਰਚਾਰ ਤਾਂ ਕਰ ਰਹੀ ਹੈ, ਪ੍ਰੰਤੂ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਅਤੇ ਇਸ ਪਿੱਛੇ ਸਾਜ਼ਿਸ਼ ਕਰਨ ਵਾਲਿਆਂ ਨੂੰ ਸਾਹਮਣੇ ਲਿਆਉਣ ਵਿਚ ਫੇਲ੍ਹ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖਤਾ ਨੂੰ ਜੀਵਨ ਜਿਊਣ ਲਈ ਸੇਧ ਪ੍ਰਦਾਨ ਕਰਦਿਆਂ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ | ਕੁਝ ਲੋਕ ਬੇਅਦਬੀਆਂ ਦੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾਲ ਜਿਥੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਦੇ ਹਨ, ਉਥੇ ਹੀ ਸੂਬੇ ਦੀ ਭਾਈਚਾਰਕ ਸਾਂਝ ਲਈ ਵੀ ਵੱਡਾ ਖ਼ਤਰਾ ਹਨ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਫਰਜ਼ ਹੈ ਕਿ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੇ ਨਾਲ-ਨਾਲ ਅਜਿਹੀਆਂ ਘਟਨਾਵਾਂ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਵੀ ਸਾਹਮਣੇ ਲਿਆਏ | ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅੰਦਰ ਰੱਖੇ ਗੁਟਕਾ ਸਾਹਿਬ ਤੇ ਪਾਵਨ ਪੋਥੀਆਂ ਦੀ ਮਰਯਾਦਾ ਅਨੁਸਾਰ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ |

ਪਿਛਲੀ ਖ਼ਬਰ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ ਸੈਂਕੜਾ, ਰਾਜਸਥਾਨ ਪਲੇਆਫ਼ ਦੇ ਕਰੀਬ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਆਫ਼ ਵੈਟਰਨਰੀ ਵਿਖੇ ਵਿਸ਼ਵ ਪੋਲਟਰੀ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।