24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਭਾਕਿਯੂ ਏਕਤਾ ਉਗਰਾਹਾਂ ਦਾ ਵਫ਼ਦ ਮੁੱਖ ਚੀਫ਼ ਇੰਜੀਨੀਅਰ ਬਾਰਡਰ ਜ਼ੋਨ ਨੂੰ ਮਿਲਿਆ <br/>

ਮੁੱਖ ਚੀਫ਼ ਇੰਜੀਨੀਅਰ ਬਾਰਡਰ ਜ਼ੋਨ ਨੂੰ ਮੰਗ ਪੱਤਰ ਸੌਂਪਦੇ ਹੋਏ ਬਘੇਲ ਸਿੰਘ, ਦਲਜੀਤ ਸਿੰਘ, ਪ੍ਰਗਟ ਸਿੰਘ ਧਰਮਕੋਟ, ਨਰਿੰਦਰ ਸਿੰਘ ਭਿੱਟੇਵੱਡ ਤੇ ਹੋਰ | ਤਸਵੀਰ : ਹਰਜੀਤ ਸਿੰਘ <br/> 20-05-2026
ਅੰਮਿ੍ਤਸਰ, 19 ਮਈ (ਰਾਜੇਸ਼ ਕੁਮਾਰ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਵਫ਼ਦ ਜ਼ਿਲ੍ਹਾ ਅੰਮਿ੍ਤਸਰ ਦੇ ਆਗੂ ਬਘੇਲ ਸਿੰਘ ਤੇ ਗੁਰਦਾਸਪੁਰ ਦੇ ਜ਼ਿਲ੍ਹਾ ਸਕੱਤਰ ਦਲਜੀਤ ਸਿੰਘ ਦੀ ਸਾਂਝੀ ਅਗਵਾਈ 'ਚ ਬਿਜਲੀ ਦੀ ਸਮੱਸਿਆ ਨੂੰ ਲੈ ਕੇ ਮੁੱਖ ਚੀਫ ਇੰਜੀਨੀਅਰ ਬਾਰਡਰ ਜ਼ੋਨ ਸੁਰਿੰਦਰ ਕੁਮਾਰ ਬੈਂਸ ਨੂੰ ਮਿਲਿਆ | ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਝੋਨੇ ਦੇ ਸੀਜ਼ਨ ਦੌਰਾਨ ਸੜੇ ਅਤੇ ਤੇਲ ਚੋਰੀ ਹੋਏ ਟਰਾਂਸਫਾਰਮਰ ਨੂੰ ਬਦਲੀ ਕਰਨ ਲਈ ਸਟੋਰ 'ਚੋਂ ਕਾਫੀ ਸਮਾਂ ਲਗਪਗ 10-10 ਦਿਨ ਦੀ ਉਡੀਕ ਕਰਨੀ ਪੈਂਦੀ ਹੈ, ਜਿਸ ਕਰਕੇ ਵੱਡਾ ਖ਼ਰਚਾ ਕਰਕੇ ਤਿਆਰ ਕੀਤੀ ਜਾ ਰਹੀ ਫਸਲ ਬਰਬਾਦ ਹੁੰਦੀ ਹੈ ਜਾਂ ਫਿਰ ਮੋਟਰਾਂ ਚਲਾਉਣ ਲਈ ਮਹਿੰਗਾ ਡੀਜ਼ਲ ਵਰਤਣਾ ਪੈਂਦਾ ਹੈ | ਇਸ ਲਈ ਜਥੇਬੰਦੀ ਦੀ ਮੰਗ ਹੈ ਕਿ ਅਗਾਊਾ ਟਰਾਂਸਫਾਰਮਰ ਦਾ ਪ੍ਰਬੰਧ ਕੀਤਾ ਜਾਵੇ | ਸਬ ਡਵੀਜ਼ਨਾਂ 'ਚ ਟਰਾਸਫਾਰਮਰਾਂ ਦੀ ਢੋਆ-ਢੁਆਈ ਲਈ ਵੱਡੇ ਟਰੱਕਾਂ ਦਾ ਪ੍ਰਬੰਧ ਕੀਤਾ ਜਾਵੇ ਕਿਉਂਕਿ ਗੱਡੀਆਂ ਥੋੜੀਆਂ ਹੋਣ ਕਾਰਨ ਖਪਤਕਾਰਾਂ ਨੂੰ ਆਪਣੇ ਕਿਰਾਏ 'ਤੇ ਵਾਹਨ ਲੈ ਕੇ ਟਰਾਂਸਫਾਰਮਰ ਲਿਆਉਣੇ ਪੈਂਦੇ ਹਨ | ਉਨ•ਾਂ ਕਿਹਾ ਕਿ ਹੀ ਸ਼ਹਿਰੀ ਖੇਤਰ ਵਾਂਗ ਸੀ. ਐੱਚ. ਬੀ. ਕਾਮੇ ਪੇਂਡੂ ਦਿਹਾਤੀ ਖੇਤਰਾਂ 'ਚ ਤੈਨਾਤ ਕੀਤੇ ਜਾਣ ਤਾਂ ਲੋਕਾਂ ਨੂੰ ਸਹੂਲਤਾਂ ਮਿਲ ਸਕਣ | ਉਨ੍ਹਾਂ ਪ੍ਰੀ-ਪੇਡ ਮੀਟਰਾਂ ਦੀ ਪਾਲਿਸੀ ਰੱਦ ਕਰਕੇ ਸਧਾਰਨ ਮੀਟਰ ਲਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਵੀ ਮੰਗ ਕੀਤੀ | ਇਸਦੇ ਚੀਫ ਇੰਜੀਨੀਅਰ ਨੇ ਵਿਸ਼ਵਾਸ ਦਿਵਾਇਆ ਕਿ ਝੋਨੇ ਦੇ ਸੀਜ਼ਨ 'ਚ ਟਰਾਸਫਾਰਮਰ ਤੇ ਬਿਜਲੀ ਸਪਲਾਈ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਬਾਕੀ ਸਮੱਸਿਆਵਾਂ ਦਾ ਵੀ ਛੇਤੀ ਨਿਪਟਾਰਾ ਕੀਤਾ ਜਾਵੇਗਾ | ਇਸ ਮੌਕੇ ਪ੍ਰਗਟ ਸਿੰਘ ਧਰਮਕੋਟ, ਨਰਿੰਦਰ ਸਿੰਘ ਭਿੱਟੇਵੱਡ, ਡਾ. ਪਰਮਿੰਦਰ ਸਿੰਘ ਪੰਡੋਰੀ ਵੜੈਚ, ਕੁਲਦੀਪ ਸਿੰਘ ਨੰਗਲ, ਸਤਨਾਮ ਸਿੰਘ ਭਿੱਟੇਵੱਡ, ਪ੍ਰਤਾਪ ਸਿੰਘ, ਬਲਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਐੱਸ.ਐੱਚ.ਓ. ਰਾਜਾਸਾਂਸੀ ਵਲੋਂ ਪੱਤਰਕਾਰ ਭਾਈਚਾਰੇ ਨਾਲ ਦੁਰਵਿਹਾਰ ਕਰਨ 'ਤੇ ਚੱਕਾ ਜਾਮ <br/> ਅਗਲੀ ਖ਼ਬਰ ਈਦ ਤੋਂ ਪਹਿਲਾਂ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।