24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

26 ਮਈ ਨੂੰ ਚੋਣਾਂ ਵਾਲੇ ਦਿਨ ਸਰਕਾਰ ਵਲੋਂ ਡਰਾਈ ਡੇਅ ਕੀਤਾ ਘੋਸ਼ਿਤ <br/>

ਅਜੀਤ ਡੈਸਕ 24-05-2026
ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)-ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਜ਼ਰੂਰੀ ਪ੍ਰਬੰਧ ਕੀਤੇ ਜਾ ਰਹੇ ਹਨ | ਇਸ ਸਬੰਧੀ ਐਕਸਾਈਜ਼ ਕਮਿਸ਼ਨਰ ਜਤਿੰਦਰ ਜੌਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਵਾਲੇ ਇਲਾਕਿਆਂ ਵਿਚ 26 ਮਈ 2026 ਨੂੰ 'ਡਰਾਈ ਡੇ' ਘੋਸ਼ਿਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਡਰਾਈ ਡੇ ਦੌਰਾਨ ਸੰਬੰਧਿਤ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰਾਂ ਵਿਚ ਸ਼ਰਾਬ ਦੀ ਵਿਕਰੀ, ਵੰਡ ਅਤੇ ਸੇਵਨ 'ਤੇ ਪੂਰਨ ਪਾਬੰਦੀ ਰਹੇਗੀ | ਇਸ ਦਿਨ ਸਾਰੇ ਠੇਕੇ, ਅਹਾਤੇ, ਬਾਰ, ਹੋਟਲਾਂ ਵਿਚ ਸਥਿਤ ਬਾਰ ਅਤੇ ਹੋਰ ਸ਼ਰਾਬ ਵੇਚਣ ਵਾਲੇ ਸਥਾਨ ਬੰਦ ਰਹਿਣਗੇ | ਐਕਸਾਈਜ਼ ਵਿਭਾਗ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਚੋਣ ਪ੍ਰਕਿਰਿਆ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਗਤੀਵਿਧੀਆਂ ਨੂੰ ਰੋਕਣ ਲਈ ਇਹ ਫੈਸਲਾ ਲਿਆ ਗਿਆ ਹੈ | ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਡਰਾਈ ਡੇ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ | ਉਨ੍ਹਾਂ ਸਮੂਹ ਲਾਇਸੰਸੀ ਹੋਲਡਰਾਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਅਤੇ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਵਿਚ ਸਹਿਯੋਗ ਦੇਣ |

ਪਿਛਲੀ ਖ਼ਬਰ ਪਿੰਡ ਸੁਲਤਾਨਵਿੰਡ 'ਚ ਨੰਗੀਆਂ ਤਾਰਾਂ ਵਾਲੇ ਬਿਜਲੀ ਦੇ ਮੀਟਰ ਬਾਕਸ ਦੇ ਰਹੇ ਨੇ ਵੱਡੇ ਹਾਦਸਿਆਂ ਨੂੰ ਸੱਦਾ, ਲੋਕ ਖੌਫ਼... ਅਗਲੀ ਖ਼ਬਰ ਭੁਲੱਕੜਨਾਮਾ ਸਾਹਨੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।