25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਖ਼ਾਲਸਾ ਕਾਲਜ ਨੇ ਬਾਇਓਟੈਕਨਾਲੋਜੀ ਦੇ ਖੇਤਰ 'ਚ ਪੇਟੈਂਟ ਪ੍ਰਾਪਤ ਕੀਤਾ <br/>

ਅਜੀਤ ਡੈਸਕ 24-05-2026
ਅੰਮਿ੍ਤਸਰ, 23 ਮਈ (ਜਸਵੰਤ ਸਿੰਘ ਜੱਸ)¸ਖ਼ਾਲਸਾ ਕਾਲਜ ਨੇ ਇਕ ਵਾਰ ਫ਼ਿਰ ਵਿਗਿਆਨਕ ਡੇਟਾ ਨੂੰ ਪੇਟੈਂਟ ਕਰਨ ਦੇ ਖੇਤਰ 'ਚ ਆਪਣੀ ਉੱਤਮਤਾ ਸਾਬਤ ਕੀਤੀ ਹੈ | ਇਹ ਪੇਟੈਂਟ ਖੇਤੀਬਾੜੀ ਅਭਿਆਸਾਂ ਨੂੰ ਬੇਹਤਰ ਬਣਾਉਣ 'ਚ ਉੱਨਤ ਸੂਖਮ ਜੀਵ ਵਿਗਿਆਨਿਕ ਤਰੀਕਿਆਂ ਨੂੰ ਲਾਗੂ ਕਰਨ 'ਚ ਮਦਦ ਕਰੇਗਾ | ਕਾਲਜ ਪਿ੍ੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਕਤ ਉਪਲਬੱਧੀ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਸਰਪ੍ਰਸਤੀ ਹੇਠ ਪ੍ਰਾਪਤ ਕੀਤੀ ਗਈ ਹੈ | ਇਸ ਮੌਕੇ ਉਨ੍ਹਾਂ ਇਸ ਸਫਲਤਾ ਨੂੰ ਪ੍ਰਾਪਤ ਕਰਨ ਸਬੰਧੀ ਕਾਲਜ ਦੇ ਬਾਇਓਟੈਕਨਾਲੋਜੀ 'ਚ ਸਹਾਇਕ ਪ੍ਰੋਫੈਸਰ ਡਾ. ਮੁਕੇਸ਼ ਚੰਦਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੇਟੈਂਟ, ਡਿਜ਼ਾਈਨ ਅਤੇ ਅੰਦਰੂਨੀ ਵਪਾਰ ਦੇ ਕੰਟਰੋਲਰ ਜਨਰਲ ਦੇ ਦਫ਼ਤਰ ਦੁਆਰਾ 'ਵਧੀਆ ਫਸਲਾਂ ਦੀ ਪੈਦਾਵਾਰ ਅਤੇ ਟਿਕਾਊ ਖੇਤੀਬਾੜੀ ਲਈ ਨਵ ਬਾਇਓ-ਖਾਦ ਰਚਨਾਵਾਂ' ਵਿਸ਼ੇ 'ਤੇ ਪੇਟੈਂਟ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਬਾਇਓਟੈਕਨਾਲੋਜੀ ਦੇ ਖੇਤਰ 'ਚ ਇਕ ਪੇਟੈਂਟ ਪ੍ਰਾਪਤ ਕੀਤਾ ਗਿਆ ਹੈ | ਇਹ ਪੇਟੈਂਟ ਖੇਤੀਬਾੜੀ ਅਭਿਆਸਾਂ ਨੂੰ ਬੇਹਤਰ ਬਣਾਉਣ 'ਚ ਉੱਨਤ ਸੂਖ਼ਮ ਜੀਵ ਵਿਗਿਆਨਿਕ ਢੰਗਾਂ ਨੂੰ ਲਾਗੂ ਕਰਨ 'ਚ ਸਹਾਇਤਾ ਕਰੇਗਾ |

ਪਿਛਲੀ ਖ਼ਬਰ ਗੁਰੂ ਨਾਨਕ ਦੇਵ 'ਵਰਸਿਟੀ ਵਿਖੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਬੇਗਮਪੁਰੇ ਦਾ ਵਾਸੀ' ਨਾਟ... ਅਗਲੀ ਖ਼ਬਰ ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ 'ਚ ਜਿੱਤੇ ਸੋਨੇ, ਚਾਂਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।