25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਅਕਾਲ ਅਕੈਡਮੀ ਸ਼ੇਰੋਂ ਬਾਘਾ ਵਲੋਂ ਸਾਲਾਨਾ ਇਨਵੈਸਟੀਚਰ ਸਮਾਰੋਹ ਦੌਰਾਨ ਵਿਦਿਆਰਥੀਆਂ ਕੌਂਸਲ ਨੂੰ ਸੌਂਪੀਆਂ ਜ਼ਿੰਮੇਵਾਰੀਆਂ <br/>

ਅਜੀਤ ਡੈਸਕ 24-05-2026

ਅੰਮਿ੍ਤਸਰ, 23 ਮਈ (ਜਸਵੰਤ ਸਿੰਘ ਜੱਸ)-ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਸ਼ੇਰੋਂ ਬਾਘਾ ਵਲੋਂ ਸਲਾਨਾ ਇਨਵੈਸਟੀਚਰ ਸਮਾਰੋਹ ਸ਼ਾਨੋ-ਸ਼ੌਕਤ ਨਾਲ ਆਯੋਜਿਤ ਕੀਤਾ ਗਿਆ | ਸਮਾਰੋਹ ਦਾ ਉਦੇਸ਼ ਵਿਦਿਆਰਥੀ ਕੌਂਸਲ ਦੀ ਰਸਮੀ ਨਿਯੁਕਤੀ ਕਰਨਾ ਅਤੇ ਵਿਦਿਆਰਥੀਆਂ ਵਿੱਚ ਲੀਡਰਸ਼ਿਪ, ਜ਼ਿੰਮੇਵਾਰੀ ਅਤੇ ਅਨੁਸ਼ਾਸਨ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ | ਸਵਾਗਤੀ ਭਾਸ਼ਣ ਨਾਲ ਸਮਾਗਮ ਦੀ ਸ਼ੁਰੂਆਤ ਹੋਣ ਤੋਂ ਬਾਅਦ ਨਵੇਂ ਚੁਣੇ ਗਏ ਵਿਦਿਆਰਥੀ ਆਗੂਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ | ਸਕੂਲ ਦੇ ਹੈੱਡ ਬੁਆਏ ਅਤੇ ਹੈੱਡ ਗਰਲ ਨੂੰ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਅਭੈ ਹਾਊਸ, ਅਜੈ ਹਾਊਸ, ਅਮੁਲ ਹਾਊਸ ਅਤੇ ਅਤੁਲ ਹਾਊਸ ਦੇ ਹਾਊਸ ਕੈਪਟਨ ਅਤੇ ਵਾਈਸ ਕੈਪਟਨ ਵੀ ਐਲਾਣੇ ਗਏ ਤੇ ਚੁਣੇ ਗਏ ਵਿਦਿਆਰਥੀ ਆਗੂਆਂ ਨੂੰ ਲੀਡਰਸ਼ਿਪ ਅਤੇ ਜ਼ਿੰਮੇਵਾਰੀ ਦੇ ਪ੍ਰਤੀਕ ਵਜੋਂ ਬੈਜ ਪ੍ਰਦਾਨ ਕੀਤੇ ਗਏ | ਸਾਰੇ ਨਿਯੁਕਤ ਮੈਂਬਰਾਂ ਨੇ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ, ਅਨੁਸ਼ਾਸਨ ਕਾਇਮ ਰੱਖਣ ਅਤੇ ਅਕੈਡਮੀ ਦੀਆਂ ਕਦਰਾਂ-ਕੀਮਤਾਂ ਅਤੇ ਮਾਣ-ਸਨਮਾਨ ਬਰਕਰਾਰ ਰੱਖਣ ਦੀ ਸਹੁੰ ਚੁੱਕੀ | ਸਕੂਲ ਪਿ੍ੰਸੀਪਲ ਸ੍ਰੀਮਤੀ ਪ੍ਰੀਤੀ ਕੌਸ਼ਲ ਨੇ ਸੰਬੋਧਨ ਕਰਦਿਆਂ ਸਾਰੇ ਨਵੇਂ ਨਿਯੁਕਤ ਵਿਦਿਆਰਥੀ ਆਗੂਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਆਤਮਵਿਸ਼ਵਾਸ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਅੰਨਗੜ੍ਹ ਖੇਤਰ 'ਚ ਨਾਜਾਇਜ਼ ਆਤਿਸ਼ਬਾਜ਼ੀ ਬਣਾਉਣ ਦੇ ਮਾਮਲੇ 'ਚ ਔਰਤ ਗਿ੍ਫ਼ਤਾਰ ਅਗਲੀ ਖ਼ਬਰ ਢਪੱਈ 'ਚ 2 ਧਿਰਾਂ ਦੀ ਹੋਈ ਹੋਈ ਖੂਨੀ ਲੜਾਈ 'ਚ ਦੋ ਔਰਤਾਂ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।