21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੂਬੇ ਦਾ ਹਰ ਵਰਗ ਖੁਸ਼-ਚੇਅਰਮੈਨ ਛੀਨਾ <br/>

ਜ਼ਿਲ੍ਹਾ ਪ੍ਰੀਸ਼ਦ ਅੰਮਿ੍ਤਸਰ ਦੇ ਚੇਅਰਮੈਨ ਸਰਬਜੀਤ ਸਿੰਘ ਸਾਬਾ ਬੱਲ ਦਾ ਸਨਮਾਨ ਕਰਦੇ ਹੋਏ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ, ਨਗਰ ਪੰਚਾਇਤ ਰਾਜਾਸਾਂਸੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਔਲਖ | ਤਸਵੀਰ : ਹਰਦੀਪ ਸਿੰਘ ਖੀਵਾ <br/> 26-05-2026
ਰਾਜਾਸਾਂਸੀ, 25 ਮਈ (ਹਰਦੀਪ ਸਿੰਘ ਖੀਵਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 10 ਲੱਖ ਸਿਹਤ ਬੀਮਾ ਤੇ ਘਰੇਲੂ ਔਰਤਾਂ ਦੀ ਮਹੀਨਾਵਾਰ ਸਹਾਇਤਾ ਰਾਸ਼ੀ ਵਰਗੀਆਂ ਇਤਿਹਾਸਕ ਸਕੀਮਾਂ ਅਮਲ 'ਚ ਲਿਆ ਕੇ ਹਰ ਪੰਜਾਬੀ ਦਾ ਦਿੱਲ ਜਿੱਤ ਲਿਆ ਹੈ, ਜਿਸ ਕਰਕੇ ਹਰ ਵਰਗ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਅਤੇ ਖੁਸ਼ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਪ੍ਰਣਾਲੀ ਨਿਗਮ ਪੰਜਾਬ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਅੰਮਿ੍ਤਸਰ ਦੇ ਨਵ ਨਿਯੁਕਤ ਚੇਅਰਮੈਨ ਸਰਬਜੀਤ ਸਿੰਘ ਬੱਲ ਦਾ ਆਪਣੇ ਦਫ਼ਤਰ ਰਾਜਾਸਾਂਸੀ ਵਿਖੇ ਭਰਵਾਂ ਸਨਮਾਨ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਕ ਮਿਹਨਤੀ ਨੌਜਵਾਨ ਆਗੂ ਨੂੰ ਉਕਤ ਚੇਅਰਮੈਨ ਦੀ ਜਿੰਮੇਵਾਰੀ ਸੌਂਪੀ ਗਈ ਹੈ, ਇਸ ਲਈ ਚੇਅਰਮੈਨ ਸਰਬਜੀਤ ਸਿੰਘ ਬੱਲ ਵਧਾਈ ਦੇ ਪਾਤਰ ਹਨ | ਇਸ ਮੌਕੇ ਨਗਰ ਪੰਚਾਇਤ ਪ੍ਰਧਾਨ ਕੁਲਵਿੰਦਰ ਸਿੰਘ ਔਲਖ, ਸੰਮਤੀ ਮੈਂਬਰ ਹਰਜੀਤ ਸਿੰਘ ਵਰਨਾਲੀ, ਕੌਂਸਲਰ ਦਿਆਲ ਸਿੰਘ, ਕੌਂਸਲਰ ਰਾਮ ਰਾਜਾਸਾਂਸੀ, ਸਰਪੰਚ ਜਸਪਾਲ ਸਿੰਘ ਜੱਸ ਮੀਰਾਂਕੋਟ, ਜੁਗਰਾਜ ਸਿੰਘ ਸਿੱਧੂ ਸਰਪੰਚ ਸਚੰਦਰ, ਯਾਦਵਿੰਦਰ ਸਿੰਘ ਛੀਨਾ ਤੇ ਹਰਦੇਵ ਸਿੰਘ ਛੀਨਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵੋਟਰ ਜਾਗਰੂਕਤਾ ਦਾ ਹਿੱਸਾ ਬਣਨਗੇ ਡੀ.ਏ.ਵੀ. ਕਾਲਜ ਦੇ ਵਿਦਿਆਰਥੀ <br/> ਅਗਲੀ ਖ਼ਬਰ ਜੀ.ਟੀ.ਯੂ. ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।