22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਜੀ.ਐੱਨ.ਡੀ.ਯੂ. ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਟਕ 'ਬੇਗਮਪੁਰੇ ਦਾ ਵਾਸੀ' ਦਾ ਮੰਚਨ <br/>

ਨਾਟਕ ਦੇ ਲੇਖਕ ਤੇ ਨਿਰਦੇਸ਼ਕ ਨਾਮਵਰ ਨਾਟਕਕਾਰ ਕੇਵਲ ਧਾਲੀਵਾਲ ਨੂੰ ਸਨਮਾਨਿਤ ਕਰਦੇ ਹੋਏ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਅਤੇ ਨਾਟਕ ਦਾ ਮੰਚਨ ਕਰਦੇ ਹੋਏ ਕਲਾਕਾਰ | ਤਸਵੀਰਾਂ : ਨਿਰਮਲ ਸਟੂਡੀਓ <br/> 26-05-2026
ਅੰਮਿ੍ਤਸਰ 25 ਮਈ (ਰਾਜੇਸ਼ ਕੁਮਾਰ ਸ਼ਰਮਾ)-ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ 'ਤੇ ਆਧਾਰਿਤ ਨਾਟਕ 'ਬੇਗਮਪੁਰੇ ਦਾ ਵਾਸੀ' ਦਾ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਂਸ਼ਨ ਸੈਂਟਰ ਵਿਖੇ ਮੰਚਨ ਕੀਤਾ ਗਿਆ | ਇਸ ਨਾਟਕ ਦੇ ਲੇਖਕ ਅਤੇ ਨਿਰਦੇਸ਼ਕ ਨਾਮਵਰ ਨਾਟਕਕਾਰ ਕੇਵਲ ਧਾਲੀਵਾਲ ਸਨ | ਸਮਾਗਮ ਦੇ ਆਰੰਭ 'ਚ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਦਰਸ਼ਕਾਂ ਨੂੰ ਮੁਖ਼ਾਤਿਬ ਹੁੰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਜਿਸ ਬੇਗਮਪੁਰੇ ਦੀ ਪਰਿਕਲਪਨਾ ਕੀਤੀ ਉਹ ਸਮਾਨਤਾ, ਸਦਭਾਵਨਾ ਅਤੇ ਭਾਈਚਾਰਕ ਸਾਂਝ ਉੱਤੇ ਅਧਾਰਿਤ ਸੀ | ਅਜੋਕੇ ਸਮੇਂ 'ਚ ਉਨ੍ਰਾਂ ਦੀ ਬਾਣੀ ਅੰਦਰਲੀ ਪ੍ਰਸੰਗਿਕਤਾ ਨੂੰ ਸਮਝਣ ਦੀ ਸਖਤ ਜ਼ਰੂਰਤ ਹੈ | ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਇਸ ਨਾਟਕ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਉਨ੍ਹਾਂ ਸਿੱਖਿਆਵਾਂ ਨੂੰ ਜੋ ਕਿ ਸਮਾਜਿਕ ਬਰਾਬਰੀ ਅਤੇ ਨਿਆਂ ਲਈ ਅੱਜ ਵੀ ਬਹੁਤ ਸਾਰਥਕ ਹਨ, ਵਿਆਪਕ ਪੱਧਰ 'ਤੇ ਵਿਦਿਆਰਥੀਆਂ ਅਤੇ ਪੰਜਾਬੀ ਸਮਾਜ ਤੱਕ ਪਹੁੰਚਾਇਆ ਗਿਆ | 'ਬੇਗਮਪੁਰੇ ਦਾ ਵਾਸੀ' ਨਾਟਕ ਮਹਾਨ ਕ੍ਰਾਂਤੀਕਾਰੀ ਰਹਿਬਰ ਸਤਿਗੁਰੂ ਰਵਿਦਾਸ ਜੀ ਦੇ ਜੀਵਨ ਫਲਸਫੇ ਅਤੇ ਉਨ੍ਹਾਂ ਦੀ ਮਾਨਵਵਾਦੀ ਵਿਚਾਰਧਾਰਾ ਉੱਤੇ ਅਧਾਰਿਤ ਸੀ ਨਾਟਕ ਦਾ ਮੁੱਖ ਉਦੇਸ਼ ਸਮਾਜ ਵਿੱਚੋਂ ਜਾਤ-ਪਾਤ ਊਚ-ਨੀਚ ਅਤੇ ਅਸਮਾਨਤਾ ਵਰਗੀਆਂ ਕੁਰੀਤੀਆਂ ਨੂੰ ਖਤਮ ਕਰਨ ਦਾ ਸੁਨੇਹਾ ਦੇਣਾ ਸੀ | ਇਹ ਨਾਟਕ ਕੇਵਲ ਇਕ ਧਾਰਮਿਕ ਪੇਸ਼ਕਾਰੀ ਨਹੀਂ ਸੀ ਸਗੋਂ ਮਨੁੱਖੀ ਅਧਿਕਾਰਾਂ ਅਤੇ ਸਮਾਜਿਕ ਨਿਆਂ ਦਾ ਇਕ ਵੱਡਾ ਦਸਤਾਵੇਜ਼ ਬਣ ਕੇ ਉੱਭਰਿਆ | ਸਮਾਗਮ ਦੌਰਾਨ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਵਲੋਂ ਡੀਨ ਅਕਾਦਮਿਕ ਮਾਮਲੇ ਪ੍ਰੋ. ਹਰਿੰਦਰ ਸਿੰਘ ਸੈਣੀ, ਰਜਿਸਟਰਾਰ ਪ੍ਰੋ. ਕੇ. ਐਸ. ਚਾਹਲ, ਕੇਵਲ ਧਾਲੀਵਾਲ, ਡਾ. ਪਲਵਿੰਦਰ ਸਿੰਘ, ਅਤੇ ਡਾ. ਸੱਤਪਾਲ ਸੋਖੀ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪ੍ਰੋ. (ਡਾ.) ਰਵਿੰਦਰ ਕੁਮਾਰ, ਪ੍ਰੋਫ਼ੈਸਰ ਇੰਚਾਰਜ ਲੋਕ ਸੰਪਰਕ, ਡਾ. ਮੇਘਾ ਸਲਵਾਨ,ਡਾ. ਹਰਿੰਦਰ ਕੌਰ ਸੋਹਲ, ਡਾ. ਬਲਜੀਤ ਕੌਰ ਰਿਆੜ, ਡਾ. ਰਾਜਵਿੰਦਰ ਕੌਰ, ਡਾ. ਸਿਮਰਨਜੀਤ ਸਿੰਘ , ਡਾ. ਅਕਾਲ ਅੰਮਿ੍ਤ ਕੌਰ, ਡਾ. ਹਸਨ ਰੇਹਾਨ, ਡਾ. ਸੁਨੀਲ ਕੁਮਾਰ,ਡਾ. ਵਿਸ਼ਾਲ ਭਾਰਦਵਾਜ, ਪ੍ਰਵੀਨ ਪੁਰੀ (ਡਾਇਰੈਕਟਰ, ਲੋਕ ਸੰਪਰਕ ਵਿਭਾਗ), ਡਾ. ਅਮਰਜੀਤ ਸਿੰਘ, ਡਾ. ਰਾਜੇਸ਼ ਕੁਮਾਰ, ਡਾ. ਕੰਵਲਜੀਤ ਕੌਰ, ਡਾ. ਕੰਵਲਦੀਪ ਕੌਰ,ਡਾ. ਹਰਿੰਦਰ ਸਿੰਘ ਤੁੜ, ਡਾ. ਸੁਖਪ੍ਰੀਤ ਕੌਰ, ਡਾ. ਅੰਜੂ ਬਾਲਾ ਅਤੇ ਡਾ. ਚੰਦਨਪ੍ਰੀਤ ਸਿੰਘ ਤੋਂ ਇਲਾਵਾ ਕਈ ਵਿਦਵਾਨ ਤੇ ਮਾਹਿਰ ਹਾਜ਼ਰ ਸਨ |

ਪਿਛਲੀ ਖ਼ਬਰ ਸਟਾਲਵਰਟਸ ਵਰਲਡ ਸਕੂਲ ਦੇ ਖਿਡਾਰੀਆਂ ਦਾ 'ਕਰਾਟੇ ਚੈਂਪੀਅਨਸ਼ਿਪ' 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਅਧਿਆਤਮਿਕ ਸਤਿਸੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।