22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਬਟਾਲਾ ਰੋਡ ਵਿਖੇ ਨਿਗਮ ਨੇ ਨਾਜਾਇਜ਼ ਕਬਜ਼ਿਆਂ 'ਤੇ ਕੀਤੀ ਕਾਰਵਾਈ <br/>

ਅਜੀਤ ਡੈਸਕ 26-05-2026
ਅੰਮਿ੍ਤਸਰ, 25 ਮਈ (ਹਰਮਿੰਦਰ ਸਿੰਘ)-ਨਗਰ ਨਿਗਮ ਅੰਮਿ੍ਤਸਰ ਦੇ ਅਸਟੇਟ ਵਿਭਾਗ ਵਲੋਂ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀਆਂ ਹਦਾਇਤਾਂ 'ਤੇ ਸ਼ਹਿਰ ਦੀ ਆਵਾਜਾਈ ਨੂੰ ਸਚਾਰੂ ਬਣਾਉਣ ਲਈ ਸਥਾਨਕ ਬਟਾਲਾ ਰੋਡ ਤੋਂ ਨਾਜਾਇਜ਼ ਕਬਜ਼ੇ ਹਟਾਏ | ਇਸ ਕਾਰਵਾਈ ਦੌਰਾਨ ਨਿਗਮ ਦੀ ਟੀਮ ਵਲੋਂ ਸੜਕ ਦੀ ਜਗ੍ਹਾ 'ਤੇ ਲੱਗੀਆਂ ਰੇਹੜੀਆਂ ਫੜ੍ਹੀਆਂ ਹਟਾਈਆਂ ਅਤੇ ਜ਼ਿਨ੍ਹਾਂ ਦੁਕਾਨਦਾਰਾਂ ਦਾ ਸੜਕ ਦੀ ਜਗ੍ਹਾ 'ਤੇ ਸਾਮਾਨ ਪਿਆ ਸੀ ਉਸ ਨੂੰ ਜਬਤ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੈਕਟਰੀ ਅਤੇ ਅਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਨੇ ਦੱਸਿਆ ਕਿ ਸਥਾਨਕ ਬਟਾਲਾ ਰੋਡ ਵਿਖੇ ਨਾਜਾਇਜ਼ ਕਬਜ਼ਿਆਂ ਦੇ ਕਾਰਨ ਆਵਾਜਾਈ 'ਚ ਰੁਕਾਵਟਾਂ ਪੈਦਾ ਹੋਣ ਸੰਬੰਧੀ ਸ਼ਿਕਾਇਤਾਂ ਆ ਰਹੀਆਂ ਸਨ, ਜਿਸ ਦੇ ਆਧਾਰ ਨਿਗਮ ਕਮਿਸ਼ਨਰ ਵਲੋਂ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ, ਜਿਸ ਉਪਰੰਤ ਇੰਸਪੈਕਟਰ ਪ੍ਰੀਤੀ ਚੌਹਾਨ ਦੀ ਅਗਵਾਈ ਹੇਠ ਅਸਟੇਟ ਵਿਭਾਗ ਦੀ ਟੀਮ ਵਲੋਂ ਬਟਾਲਾ ਰੋਡ ਵਿਖੇ ਫੋਰ ਐੱਸ ਚੌਕ ਤੋਂ ਲੈ ਕੇ ਵੇਰਕਾ ਬਾਈਪਾਸ ਤੱਕ ਸੜਕ ਦੇ ਦੋਵੇਂ ਪਾਸਿਆਂ ਤੋਂ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕੀਤੀ ਗਈ |

ਪਿਛਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮੁਹਿੰਮ ਤਹਿਤ ਨੁੱਕੜ ਨਾਟਕ ਦਾ ਕੀਤਾ ਮੰਚਨ <br/> ਅਗਲੀ ਖ਼ਬਰ ਰਾਜਮਹਿੰਦਰ ਸਿੰੰਘ ਮਜੀਠਾ ਦੇ ਅਕਾਲੀ ਦਲ ਨੂੰ ਅਲਵਿਦਾ ਆਖਣ ਬਾਅਦ ਮਜੀਠਾ ਪਰਿਵਾਰ ਦੇ ਫਰਜ਼ੰਦ ਗੁਰਤੇਸ਼ਵਰ ਸਿੰਘ, ਬਿਕਰਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।