08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਗੁਰਦੁਆਰਾ ਬਾਬਾ ਮੱਲ੍ਹਾ ਸਾਹਿਬ ਦਾ ਸਾਲਾਨਾ ਜੋੜ ਮੇਲਾ 13 ਨੂੰ ਮਨਾਇਆ ਜਾਵੇਗਾ-ਸੰਤ ਬਾਬਾ ਅਵਤਾਰ ਸਿੰਘ ਧੱਤਲ <br/>

ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਅਵਤਾਰ ਸਿੰਘ ਧੱਤਲ ਨਾਲ ਹਨ ਪ੍ਰਧਾਨ ਗੁਰਦੀਪ ਸਿੰਘ ਰਾਮੂਵਾਲ, ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਹਰਦੇਵ ਸਿੰਘ, ਵਿਰਸਾ ਸਿੰਘ ਧੱਤਲ, ਚਾਚਾ ਮਹਿਲ ਸਿੰਘ ਤੇ ਹੋਰ | ਅਜੀਤ : ਤਸਵੀਰ <br/> 28-05-2026
ਛੇਹਰਟਾ, 27 ਮਈ (ਪ.ਪ.)-ਇਤਿਹਾਸਕ ਗੁਰਦੁਆਰਾ ਬਾਬਾ ਮੱਲ੍ਹਾ ਸਾਹਿਬ ਪਿੰਡ ਧੱਤਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਪ੍ਰਧਾਨ ਮਾਸਟਰ ਗੁਰਦੀਪ ਸਿੰਘ ਰਾਮੂਵਾਲ ਤੇ ਸਮੂਹ ਮੈਂਬਰਾਂ ਦੀ ਦੇਖ ਰੇਖ ਹੇਠ ਹੋਈ, ਜਿਸ ਵਿਚ ਬਾਬਾ ਮੱਲ੍ਹਾ ਜੀ ਦੀ ਯਾਦ 'ਚ 'ਸਲਾਨਾ ਜੋੜ ਮੇਲਾ ਤੇ ਸੱਚਖੰਡ ਵਾਸੀ ਸੰਤ ਬਾਬਾ ਜਰਨੈਲ ਸਿੰਘ ਧੱਤਲ ਦੀ 15ਵੀਂ ਬਰਸੀ 13 ਜੂਨ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਵੱਖ-ਵੱਖ ਕੰਮਾਂ ਸਬੰਧੀ ਸੇਵਾਦਾਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ ਧੱਤਲ ਨੇ ਜਾਣਕਾਰੀ ਦੇਂਦੇ ਹੋਏ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਸਲਾਨਾ ਜੋੜ ਮੇਲਾ ਤੇ ਸੱਚਖੰਡ ਵਾਸੀ ਸੰਤ ਬਾਬਾ ਜਰਨੈਲ ਸਿੰਘ ਜੀ ਦੀ 15ਵੀਂ ਬਰਸੀ 13 ਜੂਨ 2026 ਦਿਨ ਸ਼ਨੀਵਾਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਸਤਿਕਾਰ ਨਾਲ ਗੁਰਦੁਆਰਾ ਸਾਹਿਬ ਵਿਖੇ ਮਨਾਈ ਜਾ ਰਹੀ ਹੈ ਤੇ ਇਸ ਸਬੰਧੀ 13 ਜੂਨ ਦਿਨ ਸ਼ਨਿਚਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥ ਪ੍ਰਸਿੱਧ ਕਥਾ ਵਾਚਕ, ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਗੁਰੂ ਸ਼ਬਦ ਨਾਲ ਜੋੜਨਗੇ ਤੇ ਧਾਰਮਿਕ ਸਮਾਗਮਾਂ ਦੀ ਸਮਾਪਤੀ ਉਪਰੰਤ ਜੋੜ ਮੇਲੇ ਨੂੰ ਸਮਰਪਿਤ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਅੰਤਰਰਾਸ਼ਟਰੀ ਖਿਡਾਰੀਆਂ ਨਾਲ ਸਜੀਆਂ ਟੀਮਾਂ ਭਾਗ ਲੈਣਗੀਆਂ ਤੇ ਜੇਤੂ ਟੀਮਾਂ ਨੂੰ ਯੋਗ ਇਨਾਮ ਦੇ ਕੇ ਸਨਮਾਨਤ ਕੀਤਾ ਜਾਵੇਗਾ | ਬਾਬਾ ਅਵਤਾਰ ਸਿੰਘ ਧੱਤਲ ਨੇ ਦੱਸਿਆ ਕਿ ਮੇਲੇ ਸਬੰਧੀ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਸੰਗਤਾਂ ਲਈ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਤੇ ਗੁਰੂੁ ਕੇ ਲੰਗਰ ਅਟੁੱਟ ਵਰਤਾਏ ਜਾਣਗੇ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਪ੍ਰਧਾਨ ਮਾਸਟਰ ਗੁਰਦੀਪ ਸਿੰਘ ਰਾਮੂਵਾਲ, ਸਾਬਕਾ ਸਰਪੰਚ ਪ੍ਰੇਮ ਸਿੰਘ ਸ਼ਾਹ, ਸਾਬਕਾ ਸਰਪੰਚ ਬਲਕਾਰ ਸਿੰਘ ਸਾਂਘਣਾ, ਮੈਂਬਰ ਹਰਦੇਵ ਸਿੰਘ, ਵਿਰਸਾ ਸਿੰਘ ਧੱਤਲ, ਹੈੱਡ ਗ੍ਰੰਥੀ ਬਾਬਾ ਸਾਹਿਬ ਸਿੰਘ ਭਕਨਾ, ਚਾਚਾ ਮਹਿਲ ਸਿੰਘ ਧੱਤਲ, ਜੋਗਿੰਦਰਪਾਲ ਤਾਜੇਚੱਕ ਤੇ ਹਰਦੇਵ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਫ਼ਰਿੱਜਾਂ, 'ਵਾਟਰ ਕੂਲਰਾਂ' ਦੇ ਲਿਤਾੜੇ ਮਿੱਟੀ ਦੇ ਘੜਿਆਂ ਨੇ ਮੁੜ ਕਾਇਮ ਕੀਤੀ ਆਪਣੀ ਸਰਦਾਰੀ <br/> ਅਗਲੀ ਖ਼ਬਰ ਸਰਹੱਦ ਪਾਰ ਤੋਂ ਹਥਿਆਰ ਤਸਕਰੀ ਗਰੋਹ ਦਾ ਪਰਦਾਫਾਸ਼, 5 ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।