07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਪੁਲਿਸ ਨੂੰ ਮਿਲੀ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ 'ਚੋਂ ਲਾਸ਼ <br/>

ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਵਿਚੋਂ ਲਾਸ਼ ਨੂੰ ਬਾਹਰ ਕੱਢਦੇ ਹੋਏ ਪੁਲਿਸ ਮੁਲਾਜ਼ਮ | ਤਸਵੀਰ : ਗੁਰਨਾਮ ਸਿੰਘ ਬੁੱਟਰ <br/> 28-05-2026
ਅੰਮਿ੍ਤਸਰ/ਸੁਲਤਾਨਵਿੰਡ, 27 ਮਈ (ਰੇਸ਼ਮ ਸਿੰਘ, ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਬੀ-ਡਵੀਜ਼ਨ ਨੂੰ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ 'ਚ ਇਕ ਤੈਰਦੀ ਹੋਈ ਲਾਸ਼ ਬਰਾਮਦ ਹੋਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ | ਇਸ ਮੌਕੇ ਥਾਣਾ ਬੀ ਡਵੀਜ਼ਨ ਦੇ ਏ. ਐੱਸ. ਆਈ. ਹਰਵਿੰਦਰ ਸਿੰਘ ਤੇ ਹੋਰ ਪੁਲਿਸ ਅਧਿਕਾਰੀਆਂ ਵਲੋਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਨਹਿਰ ਵਿਚੋਂ ਬਾਹਰ ਕਢਵਾ ਕੇ ਲਾਸ਼ ਦੀ ਇਲਾਕਾ ਵਾਸੀਆਂ ਅਤੇ ਰਾਹਗੀਰਾਂ ਤੋਂ ਪਹਿਚਾਣ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਪਛਾਣ ਨਾ ਹੋਣ ਕਰਕੇ ਲਾਸ਼ ਨੂੰ 72 ਘੰਟਿਆਂ ਲਈ ਅੰਮਿ੍ਤਸਰ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ ਤਾਂ ਜੋ ਇਸ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲੱਗ ਸਕੇ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਪੁਲਿਸ ਥਾਣਾ ਬੀ ਡਵੀਜ਼ਨ ਵਿਖੇ 174 ਦੀ ਕਾਰਵਾਈ ਕੀਤੀ ਗਈ ਹੈ |

ਪਿਛਲੀ ਖ਼ਬਰ ਸਕੂਲ ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਟਰਾਂਸਪੋਰਟ ਵਿਭਾਗ ਦੀ ਵੱਡੀ ਤਰਜੀਹ-ਆਰ.ਟੀ.ਓ. ਅਗਲੀ ਖ਼ਬਰ ਪਿ੍ੰ. ਕੰਚਨ ਮਲਹੋਤਰਾ 'ਵਿਜ਼ਨਰੀ ਪਿ੍ੰਸੀਪਲ ਐਵਾਰਡ' ਨਾਲ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।