09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਮਜੀਠਾ ’ਚ ਆਮ ਆਦਮੀ ਪਾਰਟੀ ਨੂੰ ਮਿਲਿਆ ਬਹੁਮਤ 13 ਵਾਰਡਾਂ ਵਿਚੋਂ 7 ’ਤੇ ਆਪ ਅਤੇ 6 ’ਤੇ ਸ਼੍ਰੋਮਣੀ ਅਕਾਲੀ ਦਲ ਜੇਤੂ

ਅਜੀਤ ਡੈਸਕ 30-05-2026
ਮਜੀਠਾ, 29 ਮਈ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)- ਨਗਰ ਕੌਂਸਲ ਮਜੀਠਾ ਦੀਆਂ 13 ਵਾਰਡਾਂ ਵਿਚੋਂ 11 ਵਾਰਡਾਂ ‘ਤੇ ਚੋਣ ਹੋਈ ਦੋ ਵਾਰਡਾਂ ਨੰਬਰ 6 ਅਤੇ ਵਾਰਡ ਨੰਬਰ 13 ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨਿਰਵਿਰੋਧ ਜੇਤੂ ਕਰਾਰ ਦਿੱਤੀ ਗਈ ਸੀ। ਬਾਕੀ 11 ਵਾਰਡਾਂ ਵਿਚ ਹੋਈ ਚੋਣ ਉਪਰੰਤ ਅੱਜ ਮਾਈ ਭਾਗੋ ਬਹੁ-ਤਕਨੀਕੀ ਸਰਕਾਰੀ ਕਾਲਜ ਲੜਕੀਆਂ ਅੰਮ੍ਰਿਤਸਰ ਵਿਖੇ ਸਵੇਰੇ 8 ਵਜੇ ਗਿਣਤੀ ਸ਼ੁਰੂ ਹੋਈ ਜਿਹੜੀ ਕਿ ਉਚ ਅਦਾਲਤ ਦੇ ਹੁਕਮਾਂ ਅਨੁਸਾਰ ਨਿਯੁਕਤ ਕੀਤੇ ਗਏ ਅਬਜ਼ਰਵਰਾਂ ਦੀ ਹਾਜ਼ਰੀ ਵਿਚ ਹੋਈ। ਸਾਰਾ ਦਿਨ ਭਾਰੀ ਕਸ਼ਮਕਸ਼ ਤੋਂ ਬਾਅਦ ਆਖਿਰਕਾਰ ਸ਼ਾਮ ਕਰੀਬ 5 ਵਜੇ ਚੋਣਾਂ ਦੇ ਨਤੀਜੇ ਐਲਾਨੇ ਗਏ। ਰਿਟਰਨਿੰਗ ਅਫਸਰ ਮਨਬੀਰ ਸਿੰਘ ਢਿੱਲੋਂ ਅਨੁਸਾਰ ਨਗਰ ਕੌਂਸਲ ਮਜੀਠਾ ਦੀਆਂ 11 ਵਾਰਡਾਂ ਦੀਆਂ ਹੋਈਆਂ ਚੋਣਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ 6 ਉਮੀਦਵਾਰ ਅਤੇ ਆਮ ਆਦਮੀ ਪਾਰਟੀ ਦੇ ਪੰਜ ਉਮੀਦਵਾਰ ਜੇਤੂ ਰਹੇ ਜਦ ਕਿ ਆਮ ਆਦਮੀ ਪਾਰਟੀ ਦੇ ਪਹਿਲਾਂ ਤੋਂ ਨਿਰਵਿਰੋਧ ਚੁਣ ਗਏ 2 ਉਮੀਦਵਾਰਾਂ ਸਮੇਤ ਹੁਣ ਆਮ ਆਦਮੀ ਪਾਰਟੀ ਦੇ 7 ਉਮੀਦਵਾਰ ਨਗਰ ਕੌਂਸਲ ਮਜੀਠਾ ਤੋਂ ਜੇਤੂ ਰਹੇ। ਜੇਤੂ ਉਮੀਦਵਾਰਾਂ ਵਿਚ ਵਾਰਡ ਨੰਬਰ ਇਕ ਤੋਂ ਆਮ ਆਦਮੀ ਪਾਰਟੀ ਦੀ ਪੂਨਮ, ਵਾਰਡ ਨੰਬਰ 2 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸ਼ਰਨਜੀਤ ਕੌਰ, ਵਾਰਡ ਨੰਬਰ 3 ਤੋਂ ਆਪ ਦੀ ਸੁਖਮੀਤ ਕੌਰ, ਵਾਰਡ ਨੰਬਰ 4 ਤੋਂ ਅਕਾਲੀ ਦਲ ਦਾ ਦਵਿੰਦਰ ਸਿੰਘ, ਵਾਰਡ ਨੰਬਰ 5 ਤੋਂ ਅਕਾਲੀ ਦਲ ਦੀ ਸੁਖਵਿੰਦਰ ਕੌਰ, ਵਾਰਡ ਨੰਬਰ 6 ਤੋਂ ਆਪ ਦਾ ਸ਼ਾਹ ਉਦੈ ਸਿੰਘ, ਵਾਰਡ ਨੰਬਰ 7 ਤੋਂ ਆਪ ਦੀ ਨਿਸ਼ਾ, ਵਾਰਡ ਨੰਬਰ 8 ਤੋਂ ਅਕਾਲੀ ਦਲ ਦਾ ਨਰਿੰਦਰ ਨਈਅਰ, ਵਾਰਡ ਨੰਬਰ 9 ਤੋਂ ਆਪ ਦੀ ਬਿਮਲਾ ਵੰਤੀ, ਵਾਰਡ ਨੰਬਰ 10 ਤੋਂ ਆਪ ਦਾ ਹਰਵਿੰਦਰ ਸਿੰਘ, ਵਾਰਡ ਨੰਬਰ 11 ਤੋਂ ਅਕਾਲੀ ਦਲ ਦਾ ਜਸਬੀਰ ਕੁਮਾਰ, ਵਾਰਡ ਨੰਬਰ 12 ਤੋਂ ਅਕਾਲੀ ਦਲ ਦੀ ਸੁਖਵੰਤ ਕੌਰ, ਅਤੇ ਵਾਰਡ ਨੰਬਰ 13 ਤੋਂ ਆਪ ਦੀ ਉਮੀਦਵਾਰ ਰੂਪਾ ਜੇਤੂ ਰਹੇ। ਜੇਤੂ ਉਮੀਦਵਾਰਾਂ ਵਲੋਂ ਆਪਣੇ ਆਪਣੇ ਸਮਰਥਕਾਂ ਨਾਲ ਜਸ਼ਨ ਮਨਾਏ ਗਏ ਅਤੇ ਢੋਲ ਦੇ ਡਗੇ ‘ਤੇ ਭੰਗੜੇ ਪਾ ਕੇ ਲੱਡੂ ਵੰਡ ਕੇ ਖੁਸ਼ੀ ਮਨਾਈ।
ਪਿਛਲੀ ਖ਼ਬਰ ਰਮਦਾਸ ’ਚ ਜਿੱਤ ਤੋਂ ਬਾਅਦ ਧਾਲੀਵਾਲ ਦੀ ਅਗਵਾਈ ’ਚ ਕੱਢਿਆ ਗਿਆ ਜੇਤੂ ਮਾਰਚ ਅਗਲੀ ਖ਼ਬਰ ਗੁਰਦੁਆਰਾ ਬਾਓਲੀ ਸਾਹਿਬ ਵਿਖੇ ਨਵੀਂ ਬਣ ਰਹੀ ਇਮਾਰਤ ਦਾ ਲੈਂਟਰ ਪਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।