22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਵਿਜੀਲੈਂਸ ਪੁਲਿਸ ਵਲੋਂ 15 ਹਜ਼ਾਰ ਰਿਸ਼ਵਤ ਲੈਂਦਿਆਂ ਪਾਵਰਕਾਮ ਦਾ ਲੇਖਾਕਾਰ ਕਾਬੂ

ਅਜੀਤ ਡੈਸਕ 31-05-2026
ਅੰਮ੍ਰਿਤਸਰ, 30 ਮਈ (ਰੇਸ਼ਮ ਸਿੰਘ)-ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਇਸਲਾਮਾਬਾਦ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਦਸਿਆ ਕਿ ਉਹ ਪੀ.ਐਸ.ਪੀ.ਸੀ.ਐਲ ਵਿਭਾਗ ਤੋਂ ਜੂਨੀਅਰ ਇੰਜੀਨੀਅਰ ਵਜੋਂ ਸੇਵਾ ਮੁਕਤ ਹੋਇਆ ਸੀ ਅਤੇ ਸੇਵਾਮੁਕਤੀ ਤੋਂ ਬਾਅਦ ਮਹਿੰਗਾਈ ਭੱਤੇ ਅਤੇ ਤਨਖ਼ਾਹ ਫਿਕਸੇਸ਼ਨ ਦੇ ਬਕਾਏ ਵਿਭਾਗ ਕੋਲ ਬਕਾਇਆ ਸਨ। ਇਸ ਸਬੰਧੀ ਉਹ ਆਪਣੇ ਬਕਾਏ ਲੈਣ ਲਈ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ ਮਿਲਿਆ ਤਾ ਉਸਨੇ 15 ਹਜ਼ਾਰ ਰਿਸ਼ਵਤ ਦੀ ਮੰਗ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਸਾਰੀ ਗੱਲਬਾਤ ਵੀ ਰਿਕਾਰਡ ਕਰ ਲਈ। ਜਿਸ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਲੇਖਾਕਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਪਿਛਲੀ ਖ਼ਬਰ ਰਾਮ ਬਾਗ ’ਚ ਲੱਗੀ ਅੱਗ ਨਾਲ ਪ੍ਰਭਾਵਿਤ ਕਾਰੋਬਾਰੀਆਂ ਦੇ ਹੱਕ ’ਚ ਵਪਾਰ ਮੰਡਲ ਆਇਆ ਅੱਗੇ ਨਿਰਪੱਖ ਜਾਂਚ ਤੇ ਤੁਰੰਤ ਰਾਹਤ... ਅਗਲੀ ਖ਼ਬਰ ਮੀਤ ਸਕੱਤਰ ਜਸਪਾਲ ਸਿੰਘ ਢੱਡੇ ਸਮੇਤ ਸੇਵਾ-ਮੁਕਤ ਹੋਏ ਹੋਰ ਮੁਲਾਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕੀਤਾ ਸਨਮਾਨਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।