22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਚੱਬਾ ਵਿਖੇ ਸਮਾਗਮ ਵਿਚ ਸੰਗਤਾਂ ਵੱਧ ਚੜ੍ਹ ਕੇ ਹਾਜ਼ਰੀਆਂ ਭਰਨ-ਮੈਨੇਜਰ ਰੱਤੋਕੇ ਕਬੱਡੀ ਦੇ ਮੈਚ ਵੀ ਹੋਣਗੇ

ਅਜੀਤ ਡੈਸਕ 31-05-2026
ਚੱਬਾ, 30 ਮਈ (ਜੱਸਾ ਅਣਜਾਣ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਚੱਬਾ ਵਿਖੇ 13 ਸ਼ਹੀਦ ਸਿੱਖਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਲਾਨਾ ਜੋੜ ਮੇਲਾ 1 ਜੂਨ ਦਿਨ ਸੋਮਵਾਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸਲਾਨਾ ਜੋੜ ਮੇਲੇ ਸੰਬੰਧੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਦਿਲਬਾਗ ਸਿੰਘ ਰੱਤੋਕੇ ਨੇ ਕਿਹਾ ਕਿ ਅੱਜ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ। ਜਿਨ੍ਹਾਂ ਦੇ ਭੋਗ ਦਿਨ ਸੋਮਵਾਰ ਪੈਣ ਉਪਰੰਤ ਸਜਾਏ ਪੰਡਾਲਾਂ ਵਿਚ ਸੰਤ ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ, ਸ਼੍ਰੋਮਣੀ ਕਮੇਟੀ ਮੈਂਬਰ, ਸਿੰਘ ਸਾਹਿਬਾਨਾਂ ਤੋਂ ਇਲਾਵਾ ਪੰਥ ਦੇ ਕਥਾਵਾਚਕ, ਰਾਗੀ, ਢਾਡੀ ਅਤੇ ਕਵੀਸ਼ਰਜਨ ਸੰਗਤਾਂ ਨੂੰ ਗੁਰਇਤਿਹਾਸ ਸੁਣਾ ਕੇ ਨਿਹਾਲ ਕਰਨਗੇ। ਮੈਨੇਜਰ ਰੱਤੋਕੇ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹੀਦ ਸਿੱਖਾਂ ਦੀ ਯਾਦ ‘ਚ ਕਰਵਾਏ ਜਾ ਰਹੇ 1 ਜੂਨ ਦੇ ਸਮਾਗਮ ਦੇ ਦੀਵਾਨ ਵਿਚ ਸੰਗਤਾਂ ਵੱਡੀ ਗਿਣਤੀ ‘ਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਸੰਗਤਾਂ ਲਈ ਠੰਡੇ ਮਿੱਠੇ ਜਲ ਅਤੇ ਸ਼ਰਦਾਈ ਦੀਆਂ ਛਬੀਲਾਂ ਤੋਂ ਇਲਾਵਾ ਗੁਰੂ ਕੇ ਲੰਗਰ ਅਤੁੱਟ ਵਰਤਣਗੇ। ਉਨ੍ਹਾਂ ਦੱਸਿਆ ਕਿ ਸ਼ਾਮ ਦੇ ਟਾਈਮ ਪ੍ਰਸਿੱਧ ਕਬੱਡੀ ਟੀਮਾਂ ਦੇ ਮੈਚ ਵੀ ਕਰਵਾਏ ਜਾਣਗੇ ਤੇ ਸ਼੍ਰੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਨਿਹੰਗ ਸਿੰਘ ਫੌਜਾਂ ਵਲੋਂ ਖਾਲਸਈ ਖੇਡਾਂ ਦੇ ਪ੍ਰਦਰਸ਼ਨ ਵੀ ਹੋਣਗੇ। ਇਸ ਮੌਕੇ ਇਲਾਕੇ ਦੀਆਂ ਸ਼ਖ਼ਸੀਅਤਾਂ ਅਤੇ ਨੌਜਵਾਨ ਸਭਾ ਸੋਸਾਇਟੀਆਂ ਦੇ ਸੇਵਾਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਸੇਵਾ ਮੁਕਤ ਹੋਏ ਨਿਗਰਾਨ ਮੁਖਤਾਰ ਸਿੰਘ ਨੂੰ ਨਿੱਘੀ ਵਿਦਾਇਗੀ ਪਾਰਟੀ ਅਗਲੀ ਖ਼ਬਰ ਸੰਗਮ ਕੁਮਾਰ ਨੂੰ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਘਰਸ਼ ਕਮੇਟੀ ਵਲੋਂ ਪ੍ਰਵਾਸੀ ਸੈੱਲ ਦਾ ਰਾਸ਼ਟਰੀ ਯੁਵਾ ਪ੍ਰਧਾਨ ਨਿਯੁਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।