26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਦੇਸ਼ ਵਿਚ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਡਿੰਪਾ ਵਲੋਂ ਰੋਸ ਪ੍ਰਦਰਸ਼ਨ

ਅਜੀਤ ਡੈਸਕ 01-06-2026
ਵੇਰਕਾ, 31 ਮਈ (ਦੀਦਾਰ ਸਿੰਘ)-ਦੇਸ਼ ਵਿਚ ਪੈਟਰੋਲ, ਡੀਜ਼ਲ ਅਤੇ ਗੈਸ ਦੇ ਰੇਟਾਂ ਵਿਚ ਹੋ ਰਹੇ ਦਿਨੋਂ ਦਿਨ ਵਾਧੇ ਅਤੇ ਮਹਿੰਗਾਈ ਨੂੰ ਕਾਬੂ ਕਰਨ ਵਿਚ ਕੇਂਦਰ ਸਰਕਾਰ ਦੀ ਨਾਕਾਮੀ ਦੇ ਖ਼ਿਲਾਫ਼ ਵਿਧਾਨ ਸਭਾ ਹਲਕਾ ਅੰਮਿ੍ਤਸਰ ਪੂਰਬੀ ਦੇ ਕਾਂਗਰਸ ਦੇ ਹਲਕਾ ਇੰਚਾਰਜ ਜਸਬੀਰ ਸਿੰਘ ਡਿੰਪਾ ਵਲੋਂ ਆਪਣੇ ਸਾਥੀਆਂ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ | ਉਨ੍ਹਾਂ ਨੇ ਵੇਰਕਾ ਤੋਂ ਇਕ ਵੱਡੇ ਕਾਫਲੇ ਨੂੰ ਨਾਲ ਲੈ ਕੇ ਇਹ ਪ੍ਰਦਰਸ਼ਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਡੀਜ਼ਲ, ਪੈਟਰੋਲ ਅਤੇ ਗੈਸ ਦੇ ਰੇਟਾਂ ਨੂੰ ਵਧਾ ਕੇ ਦੇਸ਼ ਵਾਸੀਆਂ ਨੂੰ ਕੰਗਾਲ ਕਰ ਰਹੀ ਹੈ | ਉਨ੍ਹਾਂ ਵਲੋਂ ਟਾਂਗਿਆਂ ਅਤੇ ਬੈਲ ਗੱਡੀਆਂ 'ਤੇ ਪ੍ਰਦਰਸ਼ਨ ਕਰਦਿਆਂ ਦੇਸ਼ ਵਾਸੀਆਂ ਨੂੰ ਪੁਰਾਣੇ ਸਾਧਨਾਂ ਨੂੰ ਮੁੜ ਸੁਰਜੀਤ ਕਰਨ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਅੰਮਿ੍ਤਪਾਲ ਸਿੰਘ, ਮਿੱਠੂ ਮਦਾਨ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਬਲਪ੍ਰੀਤ ਸਿੰਘ, ਅਰਸ਼ ਵਿਰਕ, ਸ਼ਿਵਾਨੀ, ਇਕਬਾਲ ਸਿੰਘ, ਲਵ ਜੌੜਾ, ਬਿੰਨੀ, ਨਿੰਮਾ ਜੀ, ਬੱਬੂ, ਲੱਕੀ ਸੰਧੂ, ਕੇਬੀ, ਬਿੱਟੂ, ਰੋਹਿਤ, ਸੰਦੀਪ, ਸਾਹਿਲ, ਬੱਬੂ, ਬੀਬੀ ਚਰਨਜੀਤ ਕੌਰ ਤੋਂ ਇਲਾਵਾ ਬਹੁਤ ਸਾਰੇ ਕਾਂਗਰਸੀ ਵਰਕਰਾਂ ਅਤੇ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਹਵਾਈ ਫਾਇਰ ਕਰਨ 'ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦੀ ਅੰਮਿ੍ਤਸਰ ਫੇਰੀ ਦੀਆਂ ਤਿਆਰੀਆਂ ਸੰਬੰਧੀ ਪ੍ਰਧਾਨ ਸੰਧੂ ਨੇ ਕੀਤੀ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।