13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਅਜੀਤ ਡੈਸਕ 04-06-2026
ਅਜਨਾਲਾ, 3 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਅਜਨਾਲਾ ਦੀ ਮੀਟਿੰਗ ਮੰਡਲ ਪ੍ਰਧਾਨ ਸੋਮਨਾਥ ਮਰਵਾਹਾ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖ਼ੂਹ) ਅਜਨਾਲਾ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਪਾਵਰਕਾਮ ਦੇ ਪੈਨਸ਼ਨਰਾਂ ਨੇ ਸ਼ਿਰਕਤ ਕਰਦਿਆਂ ਆਪਣੀਆਂ ਮੰਗਾਂ ਅਤੇ ਮੁਸ਼ਕਲਾਂ ਸਬੰਧੀ ਖੁੱਲ ਕੇ ਵਿਚਾਰਾਂ ਕੀਤੀਆਂ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਡਲ ਪ੍ਰਧਾਨ ਸੋਮਨਾਥ ਮਰਵਾਹਾ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਸਰਕਾਰ ਅਤੇ ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਮੈਨੇਜਮੈਂਟ ਵਲੋਂ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਪਾਵਰਕਾਮ ਪੈਨਸ਼ਨਰਾਂ ਦੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ 2.59 ਸਕੇਲ ਦਿੱਤਾ ਜਾਵੇ, 18 ਪ੍ਰਤੀਸ਼ਤ ਡੀ.ਏ. 30 ਜੂਨ ਤੱਕ ਲਾਗੂ ਕੀਤਾ ਜਾਵੇ ਅਤੇ ਹੋਰਨਾਂ ਮੰਗਾਂ ਦਾ ਵੀ ਤੁਰੰਤ ਹੱਲ ਕੀਤਾ ਜਾਵੇ | ਪ੍ਰਧਾਨ ਸੋਮਨਾਥ ਮਰਵਾਹਾ ਤੇ ਹੋਰਨਾਂ ਪੈਨਸ਼ਨਰਾਂ ਨੇ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ ਨਹੀਂ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਹਰਭਜਨ ਸਿੰਘ, ਤਰਸੇਮ ਸਿੰਘ, ਦਲਜੀਤ ਸਿੰਘ, ਰਣਜੀਤ ਸਿੰਘ, ਬਲਬੀਰ ਸਿੰਘ, ਬਲਦੇਵ ਸਿੰਘ, ਸੁਖਵੰਤ ਸਿੰਘ, ਸੁੱਚਾ ਸਿੰਘ, ਹਰਬੰਸ ਸਿੰਘ, ਗੁਰਬਚਨ ਸਿੰਘ, ਕੁਲਵੰਤ ਸਿੰਘ, ਸਵਿੰਦਰ ਸਿੰਘ, ਸੰਤੋਖ ਸਿੰਘ, ਦਰਸ਼ਨ ਲਾਲ, ਨਿਸ਼ਾਨ ਸਿੰਘ, ਸੁਖਦੇਵ ਸਿੰਘ, ਗੋਪਾਲ ਸਿੰਘ, ਵਿਰਸਾ ਸਿੰਘ, ਰਣਧੀਰ ਸਿੰਘ, ਪਵਨ ਪਟੇਲ, ਬਲਬੀਰ ਸਿੰਘ ਅਤੇ ਬਲਵੀਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਜੀ ਸ਼ਹੀਦ ਪਬਲਿਕ ਸਕੂਲ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਸਹਿਣੇਵਾਲੀ ਵਿਖੇ ਕਬੱਡੀ ਕੱਪ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।