12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਟੋਲ ਪਲਾਜ਼ਾ ਨਿੱਜਰਪੁਰਾ ਦੀ ਮਿਆਦ ਖ਼ਤਮ, ਲੋਕ ਟੋਲ ਨਾ ਦੇਣ- ਡੈਨੀ ਬੰਡਾਲਾ

ਅਜੀਤ ਡੈਸਕ 04-06-2026
ਜੰਡਿਆਲਾ ਗੁਰੂ, 3 ਜੂਨ (ਪ੍ਰਮਿੰਦਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਅੱਜ ਟੋਲ ਪਲਾਜ਼ਾ ਨਿੱਜਰਪੁਰਾ 'ਤੇ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਇਸ ਟੋਲ ਪਲਾਜ਼ਾ ਦੀ ਮਿਆਦ 29 ਮਈ ਨੂੰ ਖ਼ਤਮ ਹੋ ਗਈ ਹੈ ਅਤੇ ਹੁਣ ਇਥੋਂ ਆਉਣ ਜਾਣ ਵਾਲੇ ਲੋਕ ਟੋਲ ਨਾ ਦੇਣ ਅਤੇ ਜੋ ਉਨ੍ਹਾਂ ਕੋਲੋਂ ਟੋਲ ਲਿਆ ਜਾ ਰਿਹਾ ਹੈ ਉਹ ਉਨ੍ਹਾਂ ਦੀ ਲੁੱਟ ਘਸੁੱਟ ਹੋ ਰਹੀ ਹੈ ਜੋ ਕਿ ਗ਼ੈਰ ਕਾਨੂੰਨੀ ਹੈ | ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਅੱਜ ਆਪਣੇ ਵੱਡੀ ਤਾਦਾਦ ਵਿਚ ਸਾਥੀਆਂ ਸਮੇਤ ਟੋਲ ਪਲਾਜਾ ਨਿੱਜਰਪੁਰਾ ਤੇ ਪੁੱਜੇ ਅਤੇ ਉੱਥੇ ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਟੋਲ ਪਲਾਜ਼ਾ ਦੀ ਮਿਆਦ 29 ਮਈ 2006 ਤੋਂ ਸ਼ੁਰੂ ਹੋ ਕੇ 29 ਮਈ 2026 ਨੂੰ ਸਮਾਪਤ ਹੋ ਚੁੱਕੀ ਹੈ ਜੋ ਕਿ 20 ਸਾਲ ਸੀ ਅਤੇ ਹੁਣ ਇਥੇ ਕਿਸੇ ਦਾ ਵੀ ਟੋਲ ਲੈਣਾ ਕੋਈ ਹੱਕ ਨਹੀਂ ਹੈ | ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਅਤੇ ਪੀ. ਡਬਲਯੂ ਡੀ. ਮਹਿਕਮੇ ਦੇ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦਾ ਫਰਜ਼ ਬਣਦਾ ਸੀ ਕਿ ਉਹ ਜ਼ਿੰਮੇਵਾਰੀ ਨਾਲ ਇੱਥੇ ਆ ਕੇ ਟੋਲ ਪਲਾਜ਼ਾ ਨੂੰ ਬੰਦ ਕਰਾਉਂਦੇ ਅਤੇ ਲੋਕਾਂ ਨੂੰ ਇਸ ਦੀ ਜਾਣਕਾਰੀ ਦਿੰਦੇ ਕਿਉਂਕਿ ਮਹਿਕਮੇ ਪੀ. ਡਬਲਯੂ. ਡੀ. ਅਤੇ ਨੈਸ਼ਨਲ ਹਾਈਵੇ ਤਾਲਮੇਲ ਬਣਾ ਕੇ ਕੰਮ ਕਰਦੇ ਹਨ | ਇਸ ਮੌਕੇ ਜਗਜੀਤ ਸਿੰਘ ਜੋਗੀ, ਜਗਰੂਪ ਸਿੰਘ ਰੂਬੀ ਤਲਵੰਡੀ ਡੋਗਰਾਂ, ਮਨਜੀਤ ਸਿੰਘ ਬਲਾਕ ਸੰਮਤੀ ਮੈਂਬਰ, ਹਰਜੀਤ ਸਿੰਘ ਬੰਡਾਲਾ ਸਾਬਕਾ ਚੇਅਰਮੈਨ, ਜੋਗਾ ਸਿੰਘ ਅਮਰਕੋਟ, ਤੇਜਿੰਦਰ ਸਿੰਘ ਚੰਦੀ, ਬਾਵਾ ਸਿੰਘ ਹੁੰਦਲ, ਸੰਦੀਪ ਸਿੰਘ ਚੌਹਾਨ, ਅਰਸ਼ਦੀਪ ਸਿੰਘ ਖੇਲਾ, ਕਰਨ ਢੋਟ, ਰਾਣਾ ਜੰਡ, ਸਵਿੰਦਰ ਸਿੰਘ, ਪਰਮਜੀਤ ਸਿੰਘ ਸਰਪੰਚ, ਦਿਲਬਾਗ
ਪਿਛਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਵਲੋਂ ਐੱਸ.ਡੀ.ਓ. ਪਾਵਰਕਾਮ ਸਬ ਡਵੀਜ਼ਨ ਰਮਦਾਸ ਦੇ ਦਫ਼ਤਰ ਦਾ ਘਿਰਾਓ ਅਗਲੀ ਖ਼ਬਰ ਕਿਸਾਨ ਜਾਗਰੂਕਤਾ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।