11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸੰਬੰਧੀ ਹਲਕਾ ਕੇਂਦਰੀ 'ਚ ਮੀਟਿੰਗ ਹੋਈ

ਅਜੀਤ ਡੈਸਕ 05-06-2026
ਅੰਮਿ੍ਤਸਰ, 4 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਅੰਮਿ੍ਤਸਰ ਸ਼ਹਿਰੀ ਵਲੋਂ ਅਹਿਮ ਮੀਟਿੰਗ ਸ਼ਕਤੀ ਨਗਰ ਵਿਖੇ ਕੀਤੀ ਗਈ, ਜਿਸ ਦੀ ਪ੍ਰਧਾਨਗੀ ਵਿਧਾਨ ਸਭਾ ਹਲਕਾ ਅੰਮਿ੍ਤਸਰ (ਕੇਂਦਰੀ) ਦੇ ਵਿਧਾਇਕ ਡਾ. ਅਜੇ ਕੁਮਾਰ ਗੁਪਤਾ ਵਲੋਂ ਕੀਤੀ ਗਈ | ਇਸ ਮੌਕੇ ਨਸ਼ਾ ਮੁਕਤੀ ਮੋਰਚਾ ਸ਼ਹਿਰੀ ਦੇ ਇੰਚਾਰਜ ਦਿਕਸ਼ਿਤ ਧਵਨ, ਚੇਅਰਮੈਨ ਹਰਪ੍ਰੀਤ ਸਿੰਘ ਆਹਲੂਵਾਲੀਆ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰਪਾਲ ਸਿੰਘ, ਕੌਂਸਲਰ ਵਿੱਕੀ ਦੱਤਾ, ਕੌਂਸਲਰ ਜਰਨੈਲ ਸਿੰਘ ਢੋਟ, ਏ. ਡੀ. ਸੀ. ਰੁਪਿੰਦਰ ਸਿੰਘ, ਏ. ਸੀ. ਪੀ. ਸੁਰਿੰਦਰ ਸਿੰਘ, ਇੰਸ: ਮਨਜੀਤ ਕੌਰ, ਇੰਸ: ਹਰਮਨਦੀਪ ਸਿੰਘ, ਇੰਸ: ਸ਼ਮਿੰਦਰਜੀਤ ਸਿੰਘ, ਸੋਨੂੰ ਕੁਮਾਰ ਦਿਲਬਰ ਸਮੇਤ ਹੋਰ ਮੁਹਤਬਰ ਅਤੇ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਜ਼ ਵੀ ਹਾਜ਼ਰ ਸਨ | ਇਸ ਮੌਕੇ ਡਾ. ਅਜੇ ਕੁਮਾਰ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਲਈ ਯੁੱਧ ਨਸ਼ਿਆਂ ਵਿਰੁੱਧ ਚਲਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਨਸ਼ਾ ਮੁਕਤੀ ਮੋਰਚਾ ਵਲੋਂ ਫਿਰ ਤੋਂ ਜਨ-ਸੰਪਰਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਜ਼ਮੀਨੀ ਪੱਧਰ 'ਤੇ ਹੋਰ ਵੀ ਅਸਰਦਾਰ ਨਤੀਜੇ ਸਾਹਮਣੇ ਆ ਸਕਣ | ਇਸ ਮੌਕੇ ਨਸ਼ਾ ਮੁਕਤੀ ਮੋਰਚਾ ਸ਼ਹਿਰੀ ਦੇ ਇੰਚਾਰਜ ਦਿਕਸ਼ਿਤ ਧਵਨ ਨੇ ਕਿਹਾ ਕਿ ਨਸ਼ਿਆਂ ਦੀ ਆਦਤ ਸਮਾਜ ਲਈ ਇੱਕ ਗੰਭੀਰ ਚੁਣੌਤੀ ਹੈ ਅਤੇ ਇਸ ਨੂੰ ਖ਼ਤਮ ਕਰਨ ਲਈ ਸਾਂਝੇ ਯਤਨਾਂ ਦੀ ਬਹੁਤ ਜ਼ਰੂਰਤ ਹੈ | ਮੀਟਿੰਗ 'ਚ ਇਹ ਵੀ ਫੈਸਲਾ ਲਿਆ ਗਿਆ ਕਿ ਆਉਣ ਵਾਲੇ ਸਮੇਂ 'ਚ ਜਾਗਰੂਕਤਾ ਮੁਹਿੰਮਾਂ, ਸੈਮੀਨਾਰਾਂ ਅਤੇ ਕੈਂਪਾਂ ਦਾ ਆਯੋਜਨ ਵੱਡੇ ਪੱਧਰ 'ਤੇ ਕੀਤਾ ਜਾਵੇਗਾ |
ਪਿਛਲੀ ਖ਼ਬਰ ਜੂਨ 1984 ਘੱਲੂਘਾਰਾ 'ਤੇ ਵਿਸ਼ੇਸ਼ : 6 ਜੂਨ '84 ਦਾ ਦਿਨ ਸਿੱਖਾਂ ਲਈ ਅਫ਼ਸੋਸ ਦਾ ਨਹੀਂ, ਬਲਕਿ ਰੋਸ ਦਾ ਦਿਨ ਹੈ- ਭਾ... ਅਗਲੀ ਖ਼ਬਰ ਘੱਲੂਘਾਰਾ ਹਫ਼ਤੇ ਮੌਕੇ ਸ਼ਹਿਰ 'ਚ ਪੁਲਿਸ ਤੇ ਅਰਧ ਸੈਨਿਕ ਬਲਾਂ ਵਲੋਂ ਫਲੈਗ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।