ਅੰਮਿ੍ਤਸਰ, 4 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਨੇ ਆਪਣਾ ਸਥਾਪਨਾ ਦਿਵਸ ਰਵਾਇਤੀ ਰਸਮਾਂ ਨਾਲ ਮਨਾਇਆ | ਇਸ ਮੌਕੇ ਕਾਲਜ ਕੈਂਪਸ ਦੇ ਅੰਦਰ ਇਕ ਸਮੂਹਿਕ ਹਵਨ ਦਾ ਆਯੋਜਨ ਕੀਤਾ ਗਿਆ, ਜਿਸ 'ਚ ਵਿਦਿਆਰਥੀ ਅਧਿਆਪਕ ਤੇ ਗ਼ੈਰ-ਅਧਿਆਪਨ ਸਟਾਫ਼ ਮੈਂਬਰਾਂ ਨੇ ਡੂੰਘੀ ਸ਼ਰਧਾ ਨਾਲ ਹਿੱਸਾ ਲਿਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਸਥਾਪਨਾ ਦਿਵਸ 'ਤੇ ਸਾਰਿਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਹ ਮੌਕਾ ਸਾਨੂੰ ਸੰਸਥਾ ਦੇ ਮੁੱਖ ਮੁੱਲਾਂ ਅਤੇ ਉਦੇਸ਼ਾਂ ਨਾਲ ਜੋੜਨ ਦਾ ਕੰਮ ਕਰਦਾ ਹੈ | ਉਨ੍ਹਾਂ ਨੇ ਮੰਨਿਆ ਕਿ ਹਵਨ ਵਾਤਾਵਰਨ ਨੂੰ ਸ਼ੁੱਧ ਕਰਦਾ ਹੈ ਅਤੇ ਮਨ 'ਚ ਸ਼ਾਂਤੀ ਲਿਆਉਂਦਾ ਹੈ | ਉਨ੍ਹਾਂ ਸਾਰੇ ਅਧਿਆਪਕਾਂ ਸਟਾਫ਼ ਤੇ ਵਿਦਿਆਰਥੀਆਂ ਦੁਆਰਾ ਦਿੱਤੇ ਗਏ ਸਹਿਯੋਗ ਲਈ ਉਨ੍ਹਾਂ ਦੀ ਸ਼ਲਾਂਘਾ ਕੀਤੀ ਅਤੇ ਕਾਲਜ ਦੇ ਉੱਜਵਲ ਭਵਿੱਖ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਕਾਲਜ ਸਟਾਫ਼ ਮੈਂਬਰ ਤੇ ਵੱਡੀ ਗਿਣਤੀ 'ਚ ਵਿਦਿਆਰਥੀ ਮੌਜੂਦ ਸਨ |