11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਅਜੀਤ ਡੈਸਕ 05-06-2026
ਅੰਮਿ੍ਤਸਰ, 4 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਸਮੁੱਚੇ ਪੈਨਸ਼ਨਰ ਵਰਗ ਦੀ ਨੁਮਾਇੰਦਗੀ ਕਰਨ ਵਾਲੇ ਪੰਜਾਬ ਗੌਰਮਿੰਟ ਪੈਨਸ਼ਨਰਜ ਜੁਆਇੰਟ ਫਰੰਟ ਦੀ ਸੂਬਾ ਕਮੇਟੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਪੰਜਾਬ ਦੇ ਮੁੱਖ ਮੰਤਰੀ ਅਤੇ ਖਜ਼ਾਨਾ ਮੰਤਰੀ ਦੇ ਨਾਂ 'ਤੇ ਮੰਗ ਪੱਤਰ ਭੇਜਿਆ ਗਿਆ | ਫਰੰਟ 'ਚ ਸ਼ਾਮਿਲ ਜ਼ਿਲ੍ਹਾ ਅੰਮਿ੍ਤਸਰ ਨਾਲ ਸੰਬੰਧਤ ਧਿਰਾਂ ਵਲੋਂ ਸੁਖਦੇਵ ਸਿੰਘ ਪੰਨੂੰ ਸੂਬਾ ਕਮੇਟੀ ਮੈਂਬਰ, ਮਦਨ ਲਾਲ ਮੰਨਣ ਅਤੇ ਅਮਰਜੀਤ ਸਿੰਘ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਰੁਪਿੰਦਰਪਾਲ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਮੰਗ ਕੀਤੀ ਗਈ ਹੈ ਕਿ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਜੋ ਹੁਣ ਤੱਕ ਵੀ ਲਾਗੂ ਨਹੀਂ ਕੀਤੀਆਂ ਗਈਆਂ ਅਤੇ ਨਾ ਹੀ ਪੈਨਸ਼ਨਰਾਂ ਦੀਆਂ ਹੋਰ ਜਾਇਜ਼ ਹੱਕੀ ਅਤੇ ਸੰਵਿਧਾਨਕ ਮੰਗਾਂ ਦਾ ਕੋਈ ਸਾਰਥਿਕ ਹੱਲ ਕੱਢਿਆ ਗਿਆ ਹੈ ਇਨ੍ਹਾਂ ਸਾਰੀਆਂ ਮੰਗਾਂ ਦਾ ਕੋਈ ਸਾਰਥਕ ਹੱਲ ਕਰਨ ਅਤੇ ਇਨ੍ਹਾਂ ਨੂੰ ਲਾਗੂ ਕਰਵਾਉਣ ਲਈ ਮਿਤੀ 17 ਜੂਨ ਤੋਂ ਪਹਿਲਾਂ ਪਹਿਲਾ ਫਰੰਟ ਨੂੰ ਮੀਟਿੰਗ ਦਿੱਤੀ ਜਾਵੇ ਨਹੀਂ ਤਾਂ ਫਰੰਟ ਵਲੋਂ ਮਿਤੀ 17 ਜੂਨ 2026 ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਇਕ ਵਿਸ਼ਾਲ ਕੰਨਵੈਨਸ਼ਨ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੇ ਸਿਰ ਹੋਵੇਗੀ | ਇਸ ਮੌਕੇ ਚਰਨ ਸਿੰਘ ਸੰਧੂ, ਸੁਖਦੇਵ ਰਾਜ ਕਾਲੀਆ, ਸੁਖਜਿੰਦਰ ਸਿੰਘ ਰਿਆੜ, ਬਲਦੇਵ ਸਿੰਘ ਸੰਧੂ, ਜਤਿੰਦਰ ਲਖਨਪਾਲ, ਕਰਮਜੀਤ ਸਿੰਘ ਕੇ. ਪੀ., ਚਰਨ ਸਿੰਘ, ਨਰਿੰਦਰ ਸ਼ਰਮਾ, ਗਿਆਨੀ ਮੋਹਣ ਸਿੰਘ, ਭਾਰਤ ਭੂਸ਼ਣ ਬਾਂਸਲ, ਨਰਿੰਦਰ ਅਗਨੀਹੋਤਰੀ, ਜਗਦੀਸ਼ ਰਾਜ, ਇੰਦਰਜੀਤ ਸਿੰਘ ਬਾਜਵਾ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਸਵਰਨ ਸਿੰਘ ਭੰਗੂ ਦੀ ਮੌਤ 'ਤੇ ਕੇਂਦਰੀ ਸਭਾ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਅਜੇਵੀਰ ਸਿੰਘ ਆਜ਼ਾਦ ਬਾਰ ਐਸੋਸੀਏਸ਼ਨ ਦੇ ਮੈਂਬਰ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।