ਅੰਮਿ੍ਤਸਰ, 4 ਜੂਨ (ਹਰਮਿੰਦਰ ਸਿੰਘ)-ਸਾਹਿਤਕ ਤੇ ਸਮਾਜਿਕ ਹਲਕਿਆਂ 'ਚ ਇਹ ਖ਼ਬਰ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਪ੍ਰਸਿੱਧ ਪੱਤਰਕਾਰ, ਸਿੱਖਿਆ ਸ਼ਾਸਤਰੀ, ਸਮਾਜ ਸੇਵੀ ਤੇ ਤਰਕਸ਼ੀਲ ਚਿੰਤਕ ਸਵਰਨ ਸਿੰਘ ਭੰਗੂ ਜੋ ਮਾੜੇ ਸਿਸਟਮ ਦੇ ਖ਼ਿਲਾਫ਼ ਲੜਦੇ ਰਹੇ | ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਸਵਰਨ ਸਿੰਘ ਭੰਗੂ ਦੀ ਇਸ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਸੁਸ਼ੀਲ ਦੁਸਾਂਝ, ਮੱਖਣ ਕੁਹਾੜ ਅਤੇ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ ਫਿਲਮੀ ਅਤੇ ਰੰਗ ਮੰਚ ਦੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦੇ ਜੀਵਨ ਸਾਥੀ ਸਵਰਨ ਸਿੰਘ ਭੰਗੂ ਨੇ ਆਪਣਾ ਸਾਰਾ ਜੀਵਨ ਸਿੱਖਿਆ, ਸਮਾਜਿਕ ਜਾਗਰੂਕਤਾ ਅਤੇ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕੀਤਾ | ਉਨ੍ਹਾਂ ਵਲੋਂ ਆਪਣੀ ਦੇਹ ਪੀ. ਜੀ. ਆਈ. ਨੂੰ ਦਾਨ ਕਰਨ ਦਾ ਫ਼ੈਸਲਾ ਵੀ ਉਨ੍ਹਾਂ ਦੀ ਉੱਚੀ ਸੋਚ ਅਤੇ ਮਨੁੱਖਤਾ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ | ਸਭਾ ਦੇ ਅਹੁਦੇਦਾਰ ਸ਼ੈਲਿੰਦਰਜੀਤ ਰਾਜਨ, ਦਲਜੀਤ ਸਿੰਘ ਸਾਹੀ, ਸੁਰਿੰਦਰਪ੍ਰੀਤ ਘਣੀਆ, ਬਲਵਿੰਦਰ ਸੰਧੂ, ਡਾ: ਸ਼ਿੰਦਰਪਾਲ ਸਿੰਘ, ਡਾ: ਕਰਮਜੀਤ ਸਿੰਘ, ਯਤਿੰਦਰ ਕੌਰ ਮਾਹਲ, ਮੂਲ ਚੰਦ ਸ਼ਰਮਾ, ਰਜਿੰਦਰ ਰਾਜਨ, ਭੁਪਿੰਦਰ ਪ੍ਰੀਤ, ਮਨਜੀਤ ਇੰਦਰਾ ਤੇ ਐੱਸ ਨਸੀਮ ਨੇ ਵੀ ਸ: ਭੰਗੂ ਦੀ ਮੌਤ 'ਤੇ ਦੁੱਖ ਦਾ ਪ੍ਰਗਟਵਾ ਕੀਤਾ |