09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਨਿੱਜੀ ਸਕੂਲਾਂ ਦੀ ਮਨਮਰਜ਼ੀ 'ਤੇ ਰੋਕ, 5 ਫ਼ੀਸਦੀ ਤੋਂ ਵੱਧ ਨਹੀਂ ਵਧਾ ਸਕਣਗੇ ਫ਼ੀਸ- ਗੁਰਪ੍ਰਤਾਪ ਸਿੰਘ ਸੰਧੂ

ਅਜੀਤ ਡੈਸਕ 05-06-2026
ਗੁਰਪ੍ਰਤਾਪ ਸਿੰਘ ਸੰਧੂ


ਅੰਮਿ੍ਤਸਰ, 4 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ-ਅੰਮਿ੍ਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਗੁਰਪ੍ਰਤਾਪ ਸਿੰਘ ਸੰਧੂ ਨੇ ਪੰਜਾਬ ਸਰਕਾਰ ਵਲੋਂ ਨਿੱਜੀ ਸਕੂਲਾਂ ਦੀਆਂ ਫ਼ੀਸਾਂ 'ਚ ਵਾਧੇ 'ਤੇ 5 ਫ਼ੀਸਦੀ ਦੀ ਸੀਮਾ ਤੈਅ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਮਾਪਿਆਂ ਅਤੇ ਵਿਦਿਆਰਥੀਆਂ ਦੇ ਹਿੱਤ 'ਚ ਇਕ ਇਤਿਹਾਸਕ ਕਦਮ ਕਰਾਰ ਦਿੱਤਾ ਹੈ | ਸੰਧੂ ਨੇ ਕਿਹਾ ਕਿ ਬੱਚਿਆਂ ਦੇ ਭਵਿੱਖ ਅਤੇ ਮਾਪਿਆਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਹ ਸਖ਼ਤ ਅਤੇ ਲੋਕ-ਪੱਖੀ ਫੈਸਲਾ ਲਿਆ ਹੈ | ਹੁਣ ਪੰਜਾਬ ਦਾ ਕੋਈ ਵੀ ਨਿੱਜੀ ਸਕੂਲ ਸਾਲਾਨਾ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕੇਗਾ | ਉਨ੍ਹਾਂ ਦੱਸਿਆ ਕਿ ਇਹ ਨਿਯਮ ਸਿਰਫ ਟਿਊਸ਼ਨ ਫੀਸ ਤੱਕ ਸੀਮਤ ਨਹੀਂ ਹੋਵੇਗਾ, ਸਗੋਂ ਵਿਕਾਸ ਫੰਡ, ਸਾਲਾਨਾ ਫੰਡ, ਲੈਬ ਫੀਸ, ਲਾਇਬ੍ਰੇਰੀ ਫੀਸ ਅਤੇ ਹੋਰ ਸਾਰੀਆਂ ਲਾਜ਼ਮੀ ਫੀਸਾਂ 'ਤੇ ਵੀ ਲਾਗੂ ਹੋਵੇਗਾ | ਕਈ ਨਿੱਜੀ ਸਕੂਲ ਸਰਕਾਰੀ ਨਿਯਮਾਂ ਤੋਂ ਬਚਣ ਲਈ ਟਰਾਂਸਪੋਰਟ, ਕਿਤਾਬਾਂ, ਵਰਦੀਆਂ ਅਤੇ ਹੋਰ ਸੇਵਾਵਾਂ ਦੇ ਨਾਂ 'ਤੇ ਵੱਖ-ਵੱਖ ਤਰ੍ਹਾਂ ਦੇ ਵਾਧੂ ਚਾਰਜ ਵਸੂਲਦੇ ਹਨ, ਪਰ ਹੁਣ ਅਜਿਹੀ ਮਨਮਰਜ਼ੀ 'ਤੇ ਪੂਰੀ ਤਰ੍ਹਾਂ ਰੋਕ ਲੱਗੇਗੀ | ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ 15 ਫ਼ੀਸਦੀ ਤੋਂ ਵੱਧ ਫ਼ੀਸਾਂ 'ਚ ਵਾਧਾ ਕੀਤਾ ਹੈ, ਉਨ੍ਹਾਂ ਨੂੰ 15 ਫੀਸਦੀ ਤੋਂ ਉੱਪਰ ਲਈ ਗਈ ਵਾਧੂ ਰਕਮ ਮਾਪਿਆਂ ਨੂੰ ਤੁਰੰਤ ਵਾਪਸ ਕਰਨੀ ਪਵੇਗੀ | ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੋਈ ਸਕੂਲ ਇਸ ਕਾਨੂੰਨ ਦੀ ਉਲੰਘਣਾ ਕਰੇਗਾ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਪਹਿਲੀ ਉਲੰਘਣਾ 'ਤੇ ਭਾਰੀ ਜੁਰਮਾਨਾ, ਦੂਜੀ ਵਾਰ ਹੋਰ ਸਖ਼ਤ ਕਾਰਵਾਈ ਅਤੇ ਲਗਾਤਾਰ ਨਿਯਮਾਂ ਦੀ ਉਲੰਘਣਾ ਕਰਨ ਦੀ ਸੂਰਤ ਵਿਚ ਸਕੂਲ ਦੀ ਮਾਨਤਾ (ਅਫ਼ੀਲੀਏਸ਼ਨ) ਰੱਦ ਕਰਨ ਤੱਕ ਦੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਨਿੱਜੀ ਸਕੂਲਾਂ ਦੀ ਮਨਮਰਜ਼ੀ 'ਤੇ ਰੋਕ, 5 ਫ਼ੀਸਦੀ ਤੋਂ ਵੱਧ ਨਹੀਂ ਵਧਾ ਸਕਣਗੇ ਫ਼ੀਸ- ਗੁਰਪ੍ਰਤਾਪ ਸਿੰਘ ਸੰਧੂ ਅਗਲੀ ਖ਼ਬਰ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਨੇ ਪਾਕਿ ਨਾਲ ਸਰਹੱਦੀ ਵਪਾਰ ਮੁੜ ਸ਼ੁਰੂ ਕਰਨ ਸੰਬੰਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।