09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅਜੀਤ ਡੈਸਕ 05-06-2026
ਅੰਮਿ੍ਤਸਰ, 4 ਜੂਨ (ਸੁਰਿੰਦਰ ਕੋਛੜ)-ਜੂਨ 1984 ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘਾਂ ਅਤੇ ਸਿੰਘਣੀਆਂ ਨੂੰ ਸ਼ਰਧਾ ਸਤਿਕਾਰ ਭੇਟ ਕਰਨ ਲਈ ਪਾਕਿਸਤਾਨ ਦੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਅੱਜ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਪ੍ਰੇਮ ਸਿੰਘ ਵਲੋਂ ਅਰੰਭਤਾ ਦੀ ਅਰਦਾਸ ਕੀਤੀ ਗਈ ਤੇ ਗਿਆਨੀ ਮਾਸਟਰ ਬਲਵੰਤ ਸਿੰਘ ਨੇ ਮੁਖਵਾਕ ਉਪਰੰਤ ਹਾਜ਼ਰ ਸੰਗਤ ਨੂੰ ਸਿੱਖ ਇਤਿਹਾਸ 'ਤੇ ਰੌਸ਼ਨੀ ਪਾਉਂਦਿਆਂ ਦੱਸਿਆ ਕਿ ਜੂਨ 1984 ਅਜਿਹੀ ਘਟਨਾ ਹੈ, ਜਿਸ ਦਾ ਜ਼ਖ਼ਮ ਰਹਿੰਦੀ ਦੁਨੀਆ ਤੱਕ ਸਿੱਖ ਜਗਤ ਦੇ ਮਨਾਂ 'ਚ ਰਿਸਦਾ ਰਹੇਗਾ | ਉਨ੍ਹਾਂ ਕਿਹਾ ਕਿ ਇਸ ਦੌਰਾਨ ਅਨੇਕਾਂ ਸਿੰਘਾਂ ਨੇ ਸ਼ਹੀਦੀ ਪਾਈ, ਜਿਨ੍ਹਾਂ ਨੂੰ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਸ੍ਰੀ ਨਨਕਾਣਾ ਸਾਹਿਬ ਤੋਂ 'ਅਜੀਤ' ਨਾਲ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਗ੍ਰੰਥੀ ਮਾਸਟਰ ਬਲਵੰਤ ਸਿੰਘ ਨੇ ਦੱਸਿਆ ਕਿ ਜੂਨ 1984 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਕੀਤੇ ਜਾਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਮੱਦੇਨਜ਼ਰ ਗੁਰਦੁਆਰਾ ਸਾਹਿਬ 'ਚ ਤਿੰਨੋਂ ਦਿਨ ਧਾਰਮਿਕ ਅਤੇ ਕੀਰਤਨ ਸਮਾਗਮ ਹੋਣਗੇ | ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਜੀਦਾ ਅਤੇ ਭਾਵੁਕ ਹਫ਼ਤਾ ਹੈ, ਜਿਸ ਦੌਰਾਨ ਪੂਰੀ ਸਿੱਖ ਕੌਮ ਦੀਆਂ ਭਾਵਨਾਵਾਂ ਪੀੜਾਮਈ ਹੁੰਦੀਆਂ ਹਨ |
ਪਿਛਲੀ ਖ਼ਬਰ ਅੰਮਿ੍ਤਸਰ ਦੀਆਂ ਤੰਗ ਗਲੀਆਂ, ਬਾਜ਼ਾਰਾਂ 'ਚ ਬਣੇ ਅਣ-ਅਧਿਕਾਰਤ ਹੋਟਲ ਵੀ ਨਾ ਬਣ ਜਾਣ ਕਿਤੇ ਵੱਡੇ ਹਾਦਸੇ ਦਾ ਸਬੱਬ ਅਗਲੀ ਖ਼ਬਰ ਨਿੱਜੀ ਸਕੂਲਾਂ ਦੀ ਮਨਮਰਜ਼ੀ 'ਤੇ ਰੋਕ, 5 ਫ਼ੀਸਦੀ ਤੋਂ ਵੱਧ ਨਹੀਂ ਵਧਾ ਸਕਣਗੇ ਫ਼ੀਸ- ਗੁਰਪ੍ਰਤਾਪ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।