14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਹਲਕਾ ਦੱਖਣੀ ਤੋਂ ਕਾਂਗਰਸੀ ਆਗੂ ਰਿੰਕੂ ਨਰੂਲਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ <br/>

ਹਲਕਾ ਦੱਖਣੀ 'ਚ ਲੋਕਾਂ ਨੂੰ ਮਿਲਣ ਸਮੇਂ ਸੇਵਾ ਸੁਸਾਇਟੀ ਦੀਆਂ ਬੀਬੀਆਂ ਤੇ ਹੋਰ ਪ੍ਰਬੰਧਕਾਂ ਨਾਲ ਜਗਦੀਪ ਸਿੰਘ ਰਿੰਕੂ ਨਰੂਲਾ | ਤਸਵੀਰ : ਨਿਰਮਲ ਸਟੁਡੀਓ <br/> 06-06-2026
ਅੰਮਿ੍ਤਸਰ, 5 ਜੂਨ (ਰੇਸ਼ਮ ਸਿੰਘ)-ਸ਼ਹਿਰੀ ਹਲਕਾ ਦੱਖਣੀ ਅਧੀਨ ਪੈਂਦੇ ਵਾਰਡ ਨੰਬਰ 41 ਦੇ ਗੁਰਨਾਮ ਨਗਰ ਵਿਖੇ ਕਾਂਗਰਸੀ ਆਗੂ ਤੇ ਸਾਬਕਾ ਕੌਂਸਲਰ ਜਗਦੀਪ ਸਿੰਘ ਰਿੰਕੂ ਨਰੂਲਾ ਨੇ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸੇਵਾ ਸੋਸਾਇਟੀ ਦੀ ਮੁਖੀ ਬੀਬੀ ਸੁਰਿੰਦਰ ਕੌਰ ਅਤੇ ਸੋਸਾਇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ ਸੋਸਾਇਟੀ ਦੇ ਮੈਂਬਰਾਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਇਲਾਕਾ ਨਿਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਦੌਰਾਨ ਇਲਾਕਾ ਵਾਸੀਆਂ ਨੇ ਆਪਣੇ ਖੇਤਰ ਨਾਲ ਸਬੰਧਿਤ ਵੱਖ-ਵੱਖ ਮੁੱਦੇ ਅਤੇ ਵਿਕਾਸ ਕਾਰਜਾਂ ਦੀਆਂ ਲੋੜਾਂ ਸ: ਰਿੰਕੂ ਨਰੂਲਾ ਦੇ ਧਿਆਨ ਵਿਚ ਲਿਆਂਦੀਆਂ | ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਹਲਕੇ ਦੇ ਵਿਕਾਸ ਅਤੇ ਲੋਕ ਹਿੱਤਾਂ ਨਾਲ ਜੁੜੇ ਹਰ ਮੁੱਦੇ ਨੂੰ ਪਹਿਲ ਦੇ ਆਧਾਰ 'ਤੇ ਉਠਾਇਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਸ: ਰਿੰਕੂ ਨਰੂਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੇ ਦੁੱਖ-ਸੁੱਖ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਦੀ ਰਹੇਗੀ | ਉਨ੍ਹਾਂ ਕਿਹਾ ਕਿ ਹਲਕਾ ਅੰਮਿ੍ਤਸਰ ਦੱਖਣੀ ਦੇ ਸਰਵਪੱਖੀ ਵਿਕਾਸ, ਬਿਹਤਰ ਬੁਨਿਆਦੀ ਸਹੂਲਤਾਂ ਅਤੇ ਲੋਕ ਭਲਾਈ ਲਈ ਕਾਂਗਰਸ ਵਚਨਬੱਧ ਹੈ | ਇਸ ਮੌਕੇ ਸਤਨਾਮ ਸਿੰਘ ਟੀਟਾ, ਹਰਜਿੰਦਰ ਕੌਰ, ਦਲਬੀਰ ਕੌਰ, ਹਰਜੀਤ ਕੌਰ, ਪਰਮਜੀਤ ਕੌਰ, ਭੁਪਿੰਦਰ ਕੌਰ, ਅਮਰਜੀਤ ਕੌਰ, ਅਮਰੀਕ ਕੌਰ, ਕੁਲਵੰਤ ਕੌਰ ਸਮੇਤ ਸੋਸਾਇਟੀ ਦੇ ਹੋਰ ਮੈਂਬਰ ਅਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਦੇ ਗੁਰਿਆਈ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 8 ਨੂੰ ੂ-ਭਾਈ ਗ... ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 'ਨੈਕਸਟ ਜਨਰੇਸ਼ਨ ਸੀਕੁਐਂਸਿੰਗ ਡਾਟਾ ਵਿਸ਼ਲੇਸ਼ਣ' 'ਤੇ ਕੌਮੀ ਵਰਕਸ਼ਾਪ ਕਰਵਾਈ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।