14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਦੇ ਗੁਰਿਆਈ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 8 ਨੂੰ ੂ-ਭਾਈ ਗੁਰਦੀਪ ਸਿੰਘ ਸਲੂਜਾ <br/>

ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਵਲੋਂ 8 ਜੂਨ ਨੂੰ ਛੇਵੇਂ ਪਾਤਿਸ਼ਾਹ ਦੇ ਮਨਾਏ ਜਾ ਰਹੇ ਗੁਰਿਆਈ ਦਿਵਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਭਾਈ ਗੁਰਦੀਪ ਸਿੰਘ ਸਲੂਜਾ, ਨਾਲ ਭਾਈ ਤਰਜਿੰਦਰ ਸਿੰਘ, ਹਰਜੀਤ ਸਿੰਘ, ਦਵਿੰਦਰ ਸਿੰਘ, ਠੇਕੇਦਾਰ ਹਰਜੀਤ ਸਿੰਘ ਗੁਰਪ੍ਰਤਾਪ ਸਿੰਘ ਰਾਜੂ ਅਤੇ ਹੋਰ | ਤਸਵੀਰ : ਹਰਜੀਤ ਸਿੰਘ <br/> 06-06-2026
ਅੰਮਿ੍ਤਸਰ, 5 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਬੀਬੀ ਕੌਲਾਂ ਜੀ ਵਲੋਂ ਮੁੱਖ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ਼ੋ੍ਰਮਣੀ ਕਮੇਟੀ, ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਕਟੜਾ ਦਲ ਸਿੰਘ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬੀਬੀ ਕੌਲਾਂ ਜੀ (ਸ੍ਰੀ ਕੌਲਸਰ ਸਾਹਿਬ) ਵਿਖੇ ਛੇਵੇਂ ਪਾਤਿਸ਼ਾਹ ਦੇ ਗੁਰਿਆਈ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 8 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਸੁਸਾਇਟੀ ਦੇ ਮੁੱਖ ਸੇਵਾਦਾਰ ਭਾਈ ਗੁਰਦੀਪ ਸਿੰਘ ਸਲੂਜਾ ਨੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਸਬੰਧੀ ਸੁਸਾਇਟੀ ਮੈਂਬਰਾਂ ਨਾਲ ਕੀਤੀ ਇਕੱਤਰਤਾ ਉਪ੍ਰੰਤ ਗੱਲਬਾਤ ਕਰਦਿਆਂ ਦੱਸਿਆ ਕਿ ਸ਼ਾਮ 6 ਤੋਂ ਰਾਤ 9 ਵਜੇ ਤੱਕ ਸਜਾਏ ਜਾ ਰਹੇ ਇਸ ਗੁਰਮਤਿ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪੰ੍ਰਤ ਭਾਈ ਤਰਜਿੰਦਰ ਸਿੰਘ ਅਤੇ ਸਭਾ ਦੇ ਕੀਰਤਨੀ ਜਥਿਆਂ ਸਮੇਤ ਹੋਰ ਵੱਖ ਵੱਖ ਰਾਗੀ ਜਥਿਆਂ ਵਲੋਂ ਸ਼ਬਦ ਗਾਇਣ ਕੀਤਾ ਜਾਵੇਗਾ ਤੇ ਸਿੰਘ ਸਾਹਿਬਾਨ ਵਲੋਂ ਗੁਰਮਤਿ ਵਿਚਾਰਾਂ ਸਰਵਨ ਕਰਾਈਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਦੀਪਮਾਲਾ ਕੀਤੀ ਜਾਵੇਗੀ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ | ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਕਮੇਟੀ ਵਲੋਂ ਛੇਵੇਂ ਪਾਤਿਸ਼ਾਹ ਦਾ ਗੁਰਿਆਈ ਪੁਰਬ ਅਕਾਲ ਤਖਤ ਸਾਹਿਬ ਵਿਖੇ ਵੀ 8 ਜੂਨ ਨੂੰ ਸ਼ਰਧਾ ਸਹਿਤ ਮਨਾਇਆ ਜਾਵੇਗਾ ਅਤੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਵੇਰੇ ਜਲੌਅ ਸਜਾਏ ਜਾਣਗੇ ਤੇ ਰਾਤ ਨੂੰ ਦੀਪਮਾਲਾ ਕੀਤੀ ਜਾਵੇਗੀ | ਸੁਸਾਇਟੀ ਦੀ ਇਕੱਤਰਤਾ ਵਿਚ ਮੁੱਖ ਸੇਵਾਦਾਰ ਭਾਈ ਸਲੂਜਾ ਤੋਂ ਇਲਾਵਾ ਭਾਈ ਤਰਜਿੰਦਰ ਸਿੰਘ, ਹਰਜੀਤ ਸਿੰਘ, ਠੇਕੇਦਾਰ ਹਰਜੀਤ ਸਿੰਘ, ਦਵਿੰਦਰ ਸਿੰਘ, ਗੁਰਪ੍ਰਤਾਪ ਸਿੰਘ ਰਾਜੂ, ਹਰਸਾਹਿਬ ਸਿੰਘ, ਗੋਪਾਲ ਜੀ, ਜਸਵਿੰਦਰ ਸਿੰਘ ਤੇ ਸੁਖਦੇਵ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮੌਕੇ ਨਗਰ ਨਿਗਮ ਵਲੋਂ ਬੂਟੇ ਲਗਾਉਣ ਮੁਹਿੰਮ ਸ਼ੁਰੂ <br/> ਅਗਲੀ ਖ਼ਬਰ ਹਲਕਾ ਦੱਖਣੀ ਤੋਂ ਕਾਂਗਰਸੀ ਆਗੂ ਰਿੰਕੂ ਨਰੂਲਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।