14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਖ਼ਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੈਂਨਸੀ ਨੇ ਵਰਸਿਟੀ ਪ੍ਰੀਖਿਆ 'ਚ ਹਾਸਿਲ ਕੀਤਾ ਪਹਿਲਾ ਸਥਾਨ <br/>

ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਡਾਇਰੈਕਟਰ-ਕਮ-ਪਿ੍ੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਐੱਲ. ਐੱਲ. ਬੀ. (ਤਿੰਨ ਸਾਲਾ ਕੋਰਸ) ਸਮੈਸਟਰ 5ਵਾਂ ਦੀ ਪ੍ਰੀਖਿਆ 'ਚੋਂ ਅੱਵਲ ਰਹੀ ਵਿਦਿਆਰਥਣ ਨੈਂਨਸੀ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ, ਨਾਲ ਹੋਰ ਸਟਾਫ਼ ਮੈਂਬਰ | ਤਸਵੀਰ : ਹਰਜੀਤ ਸਿੰਘ <br/> 06-06-2026
ਅੰਮਿ੍ਤਸਰ, 5 ਜੂਨ (ਜਸਵੰਤ ਸਿੰਘ ਜੱਸ)¸ਖ਼ਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਐੱਲ. ਐੱਲ. ਬੀ. (ਤਿੰਨ ਸਾਲਾ ਕੋਰਸ) ਸਮੈਸਟਰ 5ਵਾਂ ਦੀ ਪ੍ਰੀਖਿਆ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਕਾਲਜ ਦੇ ਡਾਇਰੈਕਟਰ-ਕਮ-ਪਿ੍ੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਵਿਦਿਆਰਥਣ ਦਾ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਉਂਦੇ ਹੋਏ ਕਿਹਾ ਕਿ ਨੈਂਨਸੀ ਨੇ 500 ਅੰਕਾਂ 'ਚੋਂ 371 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਉਨ•ਾਂ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵਲੋਂ ਸਿਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ | ਉਨ•ਾਂ ਵਿਦਿਆਰਥੀਆਂ ਨੂੰ ਭਵਿੱਖ 'ਚ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਪੂਰਨਿਮਾ ਖੰਨਾ, ਡਾ. ਦਿਵਿਆ ਸ਼ਰਮਾ, ਡਾ. ਮੋਹਿਤ ਸੈਣੀ, ਪ੍ਰੋ. ਉਤਕਰਸ਼ ਸੇਠ, ਪ੍ਰੋ. ਜਸਦੀਪ ਸਿੰਘ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਵਿਸ਼ਵ ਵਾਤਾਵਰਣ ਦਿਵਸ ਮੌਕੇ ਨਗਰ ਨਿਗਮ ਵਲੋਂ ਜਾਗਰੂਕਤਾ ਸੈਮੀਨਾਰ <br/> ਅਗਲੀ ਖ਼ਬਰ ਸੁਖਦੇਵ ਸਿੰਘ ਕਾਲੇਕੇ ਨੂੰ ਸਦਮਾ, ਪੁੱਤਰ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।