24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਜੂਨ '84 ਘੱਲੂਘਾਰਾ ਦਿਵਸ ਭਾਈ ਗੁਰਦਾਸ ਜੀ ਨਗਰ (ਨਿਊ ਅੰਮਿ੍ਤਸਰ) ਅਤੇ ਪਿੰਡ ਸੁਲਤਾਨਵਿੰਡ ਵਿਚ ਮੁਕੰਮਲ ਬੰਦ, ਅਮਨ-ਸ਼ਾਂਤੀ ਰਹੀ ਕਾਇਮ <br/>

ਘੱਲੂਘਾਰਾ ਦਿਵਸ ਦੇ ਸੱਦੇ 'ਤੇ ਪਿੰਡ ਸੁਲਤਾਨਵਿੰਡ ਵਿਖੇ ਮੁਕੰਮਲ ਤੌਰ 'ਤੇ ਬੰਦ ਪਏ ਵੱਖ-ਵੱਖ ਬਾਜ਼ਾਰਾਂ ਦਾ ਇੱਕ ਦਿ੍ਸ਼ | ਤਸਵੀਰਾਂ: ਗੁਰਨਾਮ ਸਿੰਘ ਬੁੱਟਰ <br/> 07-06-2026
ਸੁਲਤਾਨਵਿੰਡ, 6 ਜੂਨ (ਗੁਰਨਾਮ ਸਿੰਘ ਬੁੱਟਰ)-ਜੂਨ '84 ਦੇ ਸ਼ਹੀਦੀ ਘੱਲੂਘਾਰਾ ਦਿਵਸ ਦੇ ਸਬੰਧ ਵਿਚ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਨੂੰ ਅੱਜ ਭਾਈ ਗੁਰਦਾਸ ਜੀ ਨਗਰ (ਨਿਊ ਅੰਮਿ੍ਤਸਰ) ਅਤੇ ਪਿੰਡ ਸੁਲਤਾਨਵਿੰਡ ਦੇ ਇਲਾਕਿਆਂ ਵਿਚ ਭਰਵਾਂ ਹੁੰਗਾਰਾ ਮਿਲਿਆ | ਸਥਾਨਕ ਲੋਕਾਂ ਨੇ ਘੱਲੂਘਾਰੇ ਦੇ ਸ਼ਹੀਦਾਂ ਪ੍ਰਤੀ ਹਮਦਰਦੀ ਤੇ ਸਤਿਕਾਰ ਪ੍ਰਗਟ ਕਰਦਿਆਂ ਆਪਣੇ ਕਾਰੋਬਾਰ ਪੂਰਨ ਤੌਰ 'ਤੇ ਬੰਦ ਰੱਖੇ | ਬੰਦ ਦੇ ਸੱਦੇ ਦੌਰਾਨ ਖੇਤਰ ਦੇ ਸਾਰੇ ਮੁੱਖ ਬਾਜ਼ਾਰ, ਵਪਾਰਕ ਅਦਾਰੇ, ਦੁਕਾਨਾਂ, ਮਾਰਕੀਟਾਂ, ਬੈਂਕ ਅਤੇ ਹੋਰ ਸਰਕਾਰੀ ਤੇ ਗ਼ੈਰ-ਸਰਕਾਰੀ ਦਫ਼ਤਰ ਪੂਰੀ ਤਰ੍ਹਾਂ ਬੰਦ ਰਹੇ | ਆਮ ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹਸਪਤਾਲਾਂ ਅਤੇ ਮੈਡੀਕਲ ਸਟੋਰਾਂ ਵਰਗੀਆਂ ਐਮਰਜੈਂਸੀ ਸੇਵਾਵਾਂ ਨੂੰ ਇਸ ਬੰਦ ਤੋਂ ਮੁਕਤ ਰੱਖਿਆ ਗਿਆ ਸੀ | ਅੰਮਿ੍ਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀਆਂ ਸਖ਼ਤ ਹਦਾਇਤਾਂ 'ਤੇ ਥਾਣਾ ਸੁਲਤਾਨਵਿੰਡ ਵਲੋਂ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ | ਪਿੰਡ ਸੁਲਤਾਨਵਿੰਡ ਦੇ ਪ੍ਰਵੇਸ਼ ਦੁਆਰਾਂ 'ਤੇ ਵਿਸ਼ੇਸ਼ ਪੁਲਿਸ ਨਾਕੇ ਲਗਾ ਕੇ ਸ਼ਹਿਰ ਅੰਦਰ ਆਉਣ-ਜਾਣ ਵਾਲੇ ਹਰ ਵਾਹਨ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ | ਅਮਨ-ਸ਼ਾਂਤੀ ਦਾ ਸੁਨੇਹਾ ਦੇਣ ਅਤੇ ਸੁਰੱਖਿਆ ਦਾ ਭਰੋਸਾ ਜਗਾਉਣ ਲਈ ਥਾਣਾ ਮੁਖੀ ਇੰਸਪੈਕਟਰ ਮੋਹਿਤ ਕੁਮਾਰ ਦੀ ਅਗਵਾਈ ਹੇਠ ਪੁਲਿਸ ਫੋਰਸ ਵਲੋਂ ਇਲਾਕੇ ਵਿਚ ਇਕ ਪ੍ਰਭਾਵਸ਼ਾਲੀ ਫਲੈਗ ਮਾਰਚ ਵੀ ਕੱਢਿਆ ਗਿਆ ਚੰਗੀ ਗੱਲ ਇਹ ਰਹੀ ਕਿ ਬੰਦ ਦੌਰਾਨ ਪੂਰੇ ਇਲਾਕੇ ਵਿਚ ਪੂਰਨ ਅਮਨ-ਸ਼ਾਂਤੀ ਰਹੀ ਅਤੇ ਕਿਸੇ ਵੀ ਥਾਂ ਤੋਂ ਕੋਈ ਅਣਸੁਖਾਵੀਂ ਘਟਨਾ ਵਾਪਰਨ ਦੀ ਖ਼ਬਰ ਨਹੀਂ ਹੈ |

ਪਿਛਲੀ ਖ਼ਬਰ 'ਅਕਾਲ ਪੁਰਖ ਕੀ ਫੌਜ' ਸੰਸਥਾ ਵਲੋਂ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਲਗਾਏ ਕੈਂਪ 'ਚ 150 ਖ਼ੂਨਦਾਨੀਆਂ ਨੇ... ਅਗਲੀ ਖ਼ਬਰ ਮਿਸ਼ਰਾ ਸਿੰਘ ਕਲੋਨੀ 'ਚ ਹਫ਼ਤਾਵਾਰੀ ਧਾਰਮਿਕ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।