25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਰਾਯਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਦਾ ਸ਼ਾਨਦਾਰ ਪ੍ਰਦਰਸ਼ਨ <br/>

ਰਾਯਨ ਇੰਟਰਨੈਸ਼ਨਲ ਸਕੂਲ ਦੇ ਜੇਤੂ ਵਿਦਿਆਰਥੀ ਵੰਸ਼ਦੀਪ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਪਿ੍ੰ: ਕੰਚਨ ਮਲਹੋਤਰਾ | ਤਸਵੀਰ : ਨਿਰਮਲ ਸਟੂਡੀਓ <br/> 07-06-2026
ਅੰਮਿ੍ਤਸਰ, 6 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਰਾਯਨ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਡਾ. ਏ. ਐੱਫ. ਪਿੰਟੋ ਅਤੇ ਮੈਨੇਜਿੰਗ ਡਾਇਰੈਕਟਰ ਡਾ. ਗ੍ਰੇਸ ਪਿੰਟੋ ਦੇ ਮਾਰਗਦਰਸ਼ਨ ਹੇਠ ਦੇ ਵਿੱਦਿਅਕ ਸੈਸ਼ਨ 2025-26 ਦੌਰਾਨ ਨੌਵੀਂ ਬੀ ਕਲਾਸ ਦੇ ਵੰਸ਼ਦੀਪ ਸਿੰਘ ਨੇ ਸ਼ਾਨਦਾਰ ਅੰਤਰਰਾਸ਼ਟਰੀ ਪੱਧਰ ਦੀ ਪ੍ਰਾਪਤੀ ਹਾਸਿਲ ਕੀਤੀ, ਜਿਸ 'ਚ ਉਸ ਨੇ ਬੇਮਿਸਾਲ ਰਚਨਾਤਮਕਤਾ ਅਤੇ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਵੰਸ਼ਦੀਪ ਸਿੰਘ ਨੇ 'ਰੰਗੋਤਸਵ' ਕਲਾ ਪ੍ਰੋਗਰਾਮ ਦੇ ਤਹਿਤ ਆਯੋਜਿਤ ਅੰਤਰਰਾਸ਼ਟਰੀ ਰੰਗ ਪ੍ਰਤੀਯੋਗਿਤਾ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ | ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਦੇ ਸਨਮਾਨ ਵਜੋਂ ਉਸ ਨੂੰ 'ਅਨੁਕਰਣੀਯ ਰਾਜਾ ਰਵੀ ਵਰਮਾ ਪੁਰਸਕਾਰ', ਇਕ ਟਰਾਫੀ, ਉੱਤਮਤਾ ਸਰਟੀਫਿਕੇਟ ਅਤੇ ਜੇਤੂ ਇਨਾਮ ਵਜੋਂ ਇਕ ਮਿੰਨੀ ਪ੍ਰੋਜੈਕਟਰ ਨਾਲ ਸਨਮਾਨਿਤ ਕੀਤਾ ਗਿਆ | ਸਕੂਲ ਦੀ ਪਿ੍ੰ: ਕੰਚਨ ਮਲਹੋਤਰਾ ਨੇ ਵੰਸ਼ਦੀਪ ਸਿੰਘ ਅਤੇ ਉਸ ਦੇ ਮਾਪਿਆਂ ਨੂੰ ਉਸ ਦੀ ਸਫਲਤਾ 'ਤੇ ਵਧਾਈ ਦਿੱਤੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਸਕੂਲ ਦਾ ਨਾਂ ਰੌਸ਼ਨ ਕਰਨ ਦੇ ਉਸ ਦੇ ਯਤਨਾਂ ਦੀ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਪੰਜਾਬ ਤੇ ਹਰਿਆਣਾ 'ਚ ਅਗਲੇ ਦਿਨਾਂ ਦੌਰਾਨ ਹੋਰ ਵਧੇਗੀ ਤਪਸ਼ <br/> ਅਗਲੀ ਖ਼ਬਰ ਵਿਰਸਾ ਵਿਹਾਰ 'ਚ ਸ਼ੁਰੂ ਹੋਈ ਨਾਟਕ ਵਰਕਸ਼ਾਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।