24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਰਾਜਾਸਾਂਸੀ 'ਚ ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਵੱਡੀ ਪੱਧਰ 'ਤੇ ਮੀਟਿੰਗ ਜੋ ਰੈਲੀ ਦਾ ਰੂਪ ਧਾਰ ਗਈ

ਅਜੀਤ ਡੈਸਕ 08-06-2026

ਰਾਜਾਸਾਂਸੀ, 7 ਜੂਨ (ਹਰਦੀਪ ਸਿੰਘ ਖੀਵਾ)-ਲੋਕਾਂ ਦੇ ਸਹਿਯੋਗ ਨਾਲ ਹੀ ਪੰਜਾਬ ਸਰਕਾਰ ਪੰਜਾਬ ਨਸ਼ਾ ਮੁਕਤ ਕਰ ਸਕਦੀ ਹੈ, ਇਸ ਦੇ ਖਾਤਮੇ ਲਈ ਕੇਵਲ ਸਰਕਾਰ ਹੀ ਨਹੀਂ ਸਗੋਂ ਹਰ ਧਾਰਮਿਕ, ਸਮਾਜਿਕ ਤੇ ਸਿੱਖਿਆ ਸੰਸਥਾਵਾਂ ਨੂੰ ਜਿੰਮੇਵਾਰੀ ਨਿਭਾਉਣੀ ਪਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਇੰਚਾਰਜ ਸੋਨੀਆ ਮਾਨ ਨੇ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਹਲਕਾ ਰਾਜਾਸਾਂਸੀ ਵਿਖੇ ਇਕ ਅਹਿਮ ਮੀਟਿੰਗ ਦੌਰਾਨ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਸੋਨੀਆ ਮਾਨ ਦੀ ਅਗਵਾਈ ਹੇਠ ਹੋਈ ਇਹ ਮੀਟਿੰਗ ਜੋ ਰੈਲੀ ਰੂਪ ਧਾਰ ਗਈ, ਜਿਸ ਵਿਚ ਐੱਸ.ਡੀ.ਐੱਮ. ਮਨਬੀਰ ਸਿੰਘ ਸਿੱਧੂ, ਡੀ.ਐੱਸ.ਪੀ. ਧਰਮਿੰਦਰ ਕਲਿਆਣ, ਬੀ. ਡੀ. ਪੀ. ਓ. ਸ਼ਮਸ਼ੇਰ ਸਿੰਘ ਚੋਗਾਵਾਂ, ਬੀ. ਡੀ. ਪੀ. ਓ. ਪ੍ਰਗਟ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਸਿੰਘ ਵੜੈਚ ਹਲਕਾ ਕੋਆਰਡੀਨੇਟਰ, ਰਾਜਬੀਰ ਸਿੰਘ ਤੋਲਾਨੰਗਲ, ਬਲਾਕ ਕੋਆਰਡੀਨੇਟਰ ਡਾ. ਭਗਵੰਤ ਸਿੰਘ, ਬਲਾਕ ਕੋਆਰਡੀਨੇਟਰ ਦਿਲਬਾਗ ਸਿੰਘ ਛੀਨਾ, ਸਰਪੰਚ ਸਖਚੈਨ ਸਿੰਘ ਅਦਲੀਵਾਲਾ, ਸਮੇਤ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਾਲ ਜੁੜੇ ਵਲੰਟੀਅਰਾਂ ਤੇ ਵੱਡੀ ਗਿਣਤੀ ਵਿਚ ਪਿੰਡਾਂ ਦੇ ਸਰਪੰਚਾਂ, ਪੰਚਾਂ ਤੇ ਮੁਹਤਬਰਾਂ ਨੇ ਹਾਜ਼ਰੀ ਭਰੀ | ਇਸ ਦੌਰਾਨ ਮੈਡਮ ਸੋਨੀਆ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਹ ਮੁਹਿੰਮ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਵੱਲ ਪ੍ਰਭਾਵਸ਼ਾਲੀ ਕਦਮ ਸਾਬਤ ਹੋ ਰਹੀ ਹੈ | ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਨਾਲ ਹੀ ਇਸ ਸਮੱਸਿਆ ਦਾ ਪੱਕਾ ਹੱਲ ਸੰਭਵ ਹੈ, ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਸ ਲੜਾਈ ਵਿਚ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣ | ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਇਕ ਵਿਅਕਤੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦੀ ਹੈ, ਜਿਸ ਦੇ ਖ਼ਾਤਮੇ ਲਈ ਸਾਂਝੇ ਯਤਨਾਂ ਦੀ ਲੋੜ ਹੈ | ਉਨ੍ਹਾਂ ਸੰਬੋਧਨ ਦੌਰਾਨ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿਣਾ ਸਿਰਫ਼ ਕਾਨੂੰਨੀ ਨਹੀਂ, ਸਗੋਂ ਮਾਨਸਿਕ ਅਤੇ ਸਰੀਰਕ ਸਿਹਤ ਲਈ ਵੀ ਬਹੁਤ ਜ਼ਰੂਰੀ ਹੈ | ਨਸ਼ਾ ਅੱਜ ਸਾਡੇ ਸਮਾਜ ਅਤੇ ਨੌਜਵਾਨ ਪੀੜ੍ਹੀ ਲਈ ਸਭ ਤੋਂ ਵੱਡੀਆਂ ਚੁਣੌਤੀਆਂ ਵਿਚੋਂ ਇਕ ਹੈ | ਉਨ੍ਹਾਂ ਕਿਹਾ ਕਿ ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸ ਮੌਕੇ ਬਲਾਕ ਹਰਸ਼ਾ ਛੀਨਾ ਦੇ ਚੇਅਰਮੈਨ ਕਰਮਜੀਤ ਸਿੰਘ ਛੀਨਾ, ਮੀਨਾਕਸ਼ੀ ਮੀਤ ਪ੍ਰਧਾਨ ਨਗਰ ਪੰਚਾਇਤ ਰਾਜਾਸਾਂਸੀ, ਜਸਬੀਰ ਸਿੰਘ ਰਾਜਾਸਾਂਸੀ, ਅੰਗਰੇਜ਼ ਸਿੰਘ ਰਾਜਾਸਾਂਸੀ, ਮੇਜਰ ਸਿੰਘ ਛਿੱਡਣ, ਨਿਸ਼ਾਨ ਸਿੰਘ ਭਿੰਡੀਆਂ, ਰਾਮ ਸਿੰਘ ਚੋਗਾਵਾਂ, ਕੌਂਸਲਰ ਦਿਆਲ ਸਿੰਘ, ਕੌਂਸਲਰ ਰਾਮ, ਕੌਂਸਲਰ ਮਾਸਟਰ ਸ਼ਿੰਦੂ, ਲਖਵਿੰਦਰ ਸਿੰਘ ਭਿੰਡੀਆਂ, ਸੁਖਰਾਜ ਸਿੰਘ ਮੋਤਲਾ, ਰਾਜਪਾਲ ਸਿੰਘ ਕਲੇਰ, ਤਜਿੰਦਰ ਸਿੰਘ ਸੇਵਾ ਮੁਕਤ ਇੰਸਪੈਕਟਰ, ਬਲਵਿੰਦਰ ਸਿੰਘ ਮਾਨਾਂਵਾਲਾ, ਬਾਬਾ ਬਚਿੱਤਰ ਸਿੰਘ ਭਿੱਟੇਵੱਡ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੰਚ ਸਰਪੰਚ ਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਭਾਜਪਾ ਆਗੂ ਦਲਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਇਨਵਾਇਰਮੈਂਟ ਐਂਡ ਸੋਸ਼ਲ ਵੈਲਫੇਅਰ ਸੋਸਾਇਟੀ ਵਲੋਂ ਬੂਟੇ ਲਗਾਉਣ ਦੀ ਕੀਤ... ਅਗਲੀ ਖ਼ਬਰ ਸ੍ਰੀ ਦੁਰਗਿਆਣਾ ਮੰਦਰ ਵਿਖੇ ਚੋਣ ਅਧਿਕਾਰੀ ਸੀਮਾ ਖੰਨਾ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।