24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਲਾਹੌਰ 'ਚ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਲਗਾਈ ਛਬੀਲ

ਅਜੀਤ ਡੈਸਕ 08-06-2026

ਅੰਮਿ੍ਤਸਰ, 7 ਜੂਨ (ਸੁਰਿੰਦਰ ਕੋਛੜ)-ਪੰਜਵੇਂ ਪਾਤਿਸ਼ਾਹ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਹੌਰ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਦੇ ਬਾਹਰ ਲਾਹੌਰ ਸ਼ਾਹੀ ਕਿਲ੍ਹੇ ਨੂੰ ਜਾਂਦੇ ਮੁੱਖ ਰਸਤੇ 'ਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਹ ਸੇਵਾ ਪਿਸ਼ਾਵਰ ਦੇ ਸਿੱਖ ਆਗੂ ਡਾ: ਜਤਿੰਦਰ ਸਿੰਘ ਵਲੋਂ ਸ਼ਰਧਾ ਅਤੇ ਸਤਿਕਾਰ ਨਾਲ ਕੀਤੀ ਗਈ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ, ਲਾਹੌਰ ਦੇ ਸਥਾਨਕ ਨਿਵਾਸੀਆਂ ਅਤੇ ਸੈਲਾਨੀਆਂ ਨੂੰ ਠੰਡਾ ਮਿੱਠਾ ਜਲ ਵੰਡਿਆ ਗਿਆ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਗਿਆ | ਛਬੀਲ ਸੇਵਾ ਦੌਰਾਨ ਡਾ: ਜਤਿੰਦਰ ਸਿੰਘ ਦੇ ਨਾਲ ਮੁਨੀਰ, ਇਰਫ਼ਾਨ ਮੁਜਾਹਿਦ, ਵਸੀਮ ਅਤੇ ਜਗਬੀਰ ਸਿੰਘ ਨੇ ਵੀ ਸੇਵਾ ਕੀਤੀ | ਸੇਵਾਦਾਰਾਂ ਨੇ ਆਉਣ-ਜਾਣ ਵਾਲੇ ਲੋਕਾਂ ਨੂੰ ਪਿਆਰ ਅਤੇ ਸਤਿਕਾਰ ਨਾਲ ਮਿੱਠਾ ਜਲ ਛਕਾਇਆ | ਇਸ ਮੌਕੇ ਡਾ: ਜਤਿੰਦਰ ਸਿੰਘ ਨੇ ਕਿਹਾ ਕਿ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਨੁੱਖਤਾ, ਧਾਰਮਿਕ ਆਜ਼ਾਦੀ ਅਤੇ ਸੱਚ ਦੇ ਮਾਰਗ 'ਤੇ ਅਡਿੱਗ ਰਹਿਣ ਦਾ ਮਹਾਨ ਸੰਦੇਸ਼ ਦਿੰਦੀ ਹੈ | ਉਨ੍ਹਾਂ ਕਿਹਾ ਕਿ ਛਬੀਲ ਦੀ ਸੇਵਾ ਗੁਰੂ ਸਾਹਿਬ ਦੀ ਯਾਦ 'ਚ ਨਿਮਰ ਸ਼ਰਧਾਂਜਲੀ ਹੈ | ਇਸ ਮੌਕੇ ਉਨ੍ਹਾਂ ਨੇ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਅਰਦਾਸ ਕੀਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਸਾਬਕਾ ਸੈਨਿਕ ਕਿਸਾਨ ਮਜ਼ਦੂਰ ਕਮੇਟੀ (ਅ) ਪੰਜਾਬ ਵਲੋਂ ਸ਼ਰਧਾਂਜਲੀ ਅਤੇ ਰੋਸ ਮਾਰਚ ਅਗਲੀ ਖ਼ਬਰ ਭਾਜਪਾ ਆਗੂ ਦਲਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਇਨਵਾਇਰਮੈਂਟ ਐਂਡ ਸੋਸ਼ਲ ਵੈਲਫੇਅਰ ਸੋਸਾਇਟੀ ਵਲੋਂ ਬੂਟੇ ਲਗਾਉਣ ਦੀ ਕੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।